25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜਥੇਦਾਰ ਕਰਮੂੰਵਾਲਾ ਅਤੇ ਟੋਨੀ ਬ੍ਰਹਮਪੁਰਾ ਨੇ ਸਾਥੀਆਂ ਸਮੇਤ ਸੁਖਬੀਰ ਨਾਲ ਕੀਤੀ ਮੁਲਾਕਾਤ

ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)—ਪਿਛਲੇ ਦਿਨੀਂ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਜ਼ਖਮੀ ਹੋਏ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਨਣ ਲਈ ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ ਭੱਠਿਆਂ ਵਾਲੇ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ੍ਰੋਮਣੀ ਕਮੇਟੀ, ਬਾਬਾ ਪਿਆਰਾ ਸਿੰਘ ਲੁਹਾਰ, ਮਨਜੀਤ ਸਿੰਘ ਨੌਰੰਗਾਬਾਦ ਆਦਿ ਅਕਾਲੀ ਆਗੂ ਦਿੱਲੀ ਵਿਖੇ ਪਹੁੰਚੇ। ਜਿਥੇ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ, ਉਥੇ ਉਨ੍ਹਾਂ ਨੇ ਬਾਦਲ ਦੀ ਜਲਦੀ ਤੰਦਰੁਸਤੀ ਦੀ ਕਾਮਨਾ ਕੀਤੀ।

ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ, ਬਾਬਾ ਪਿਆਰਾ ਸਿੰਘ ਲੁਹਾਰ, ਮਨਜੀਤ ਸਿੰਘ ਨੌਰੰਗਾਬਾਦ ਆਦਿ। ਅਜੀਤ ਤਸਵੀਰ। 25-08-2026
ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)—ਪਿਛਲੇ ਦਿਨੀਂ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਜ਼ਖਮੀ ਹੋਏ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਨਣ ਲਈ ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ ਭੱਠਿਆਂ ਵਾਲੇ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ੍ਰੋਮਣੀ ਕਮੇਟੀ, ਬਾਬਾ ਪਿਆਰਾ ਸਿੰਘ ਲੁਹਾਰ, ਮਨਜੀਤ ਸਿੰਘ ਨੌਰੰਗਾਬਾਦ ਆਦਿ ਅਕਾਲੀ ਆਗੂ ਦਿੱਲੀ ਵਿਖੇ ਪਹੁੰਚੇ। ਜਿਥੇ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ, ਉਥੇ ਉਨ੍ਹਾਂ ਨੇ ਬਾਦਲ ਦੀ ਜਲਦੀ ਤੰਦਰੁਸਤੀ ਦੀ ਕਾਮਨਾ ਕੀਤੀ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਇਸ ਸਮੇਂ ਚੜ੍ਹਦੀ ਕਲਾ ਵਿਚ ਹਨ ਅਤੇ ਇਸ ਸਮੇਂ ਪਾਰਟੀ ਦੀਆਂ ਗਤੀਵਿਧੀਆਂ ਉਪਰ ਪੂਰੀ ਤਰ੍ਹਾਂ ਨਿਗ੍ਹਾ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਬਾਦਲ ਹੀ ਐਸੇ ਵਿਅਕਤੀ ਹਨ, ਜੋ ਪੰਥ ਅਤੇ ਪੰਜਾਬ ਦੇ ਭਲੇ ਲਈ ਕੰਮ ਕਰ ਰਹੇ ਹਨ। ਵਿਰੋਧੀ ਪਾਰਟੀਆਂ ਨੂੰ ਇਹ ਗੱਲ ਰਾਸ ਨਹੀਂ ਆ ਰਹੀ, ਜਿਸ ਕਾਰਨ ਉਨ੍ਹਾਂ ਉਪਰ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਉਹ ਇਸ ਤਰ੍ਹਾਂ ਦੇ ਹਮਲਿਆਂ ਤੋਂ ਡਰਨ ਵਾਲੇ ਨਹੀਂ ਹਨ ਸਗੋਂ ਪੰਥ ਅਤੇ ਪੰਜਾਬ ਦੇ ਭਲੇ ਲਈ ਹੋਰ ਡੱਟ ਕੇ ਕੰਮ ਕਰਨਗੇ। ਉਕਤ ਆਗੂਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਾ ਗ੍ਰਾਫ਼ ਦਿਨੋਂ ਦਿਨ ਪੰਜਾਬ ਵਿਚ ਵੱਧ ਰਿਹਾ ਹੈ ਅਤੇ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ 2027 ਵਿਚ ਫਿਰ ਤੋਂ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇ ਕਿਉਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਕੀਤੇ ਹੋਏ ਕੰਮਾਂ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਤਾਂ ਹਾਸਲ ਕਰ ਲਈ ਸੀ ਪਰ ਲੋਕਾਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਅਜੇ ਤੱਕ ਪੂਰਾ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਸ੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਸਰਕਾਰ ਬਣੇਗੀ ਅਤੇ ਸੁਖਬੀਰ ਸਿੰਘ ਬਾਦਲ ਦੀ ਦੇਖ ਰੇਖ ਹੇਠ ਜਿਥੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਵੇਗਾ, ਉਥੇ ਨਸ਼ਾ, ਗੈਂਗਸਟਰਵਾਦ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਜਿਥੇ ਖਤਮ ਕੀਤਾ ਜਾਵੇਗਾ, ਉਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਕੀਤੇ ਜਾਣਗੇ ਤਾਂ ਜੋ ਉਹ ਗਲਤ ਰਸਤੇ ਨਾ ਪੈ ਸਕਣ।
ਪਿਛਲੀ ਖ਼ਬਰ ਇਕੋ ਰਾਤ ਚੋਰਾਂ ਨੇ ਸੇਵਾ ਕੇਂਦਰ ਤੇ ਕਰਿਆਨਾ ਸਟੋਰ ਨੂੰ ਲਗਾਈ ਸੰਨ੍ਹ ਅਗਲੀ ਖ਼ਬਰ ਜਨਰਲ ਕੌਂਸਲ ਮੈਂਬਰ ਗਗੜੇਵਾਲ ਦੇ ਗ੍ਰਹਿ ਵਿਖੇ ਮਜੀਠੀਆ ਨੇ ਵਰਕਰਾਂ ਨੂੰ ਕੀਤਾ ਸੰਬੋਧਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।