25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਭਾਜਪਾ ਦੇ ਸਰਕਲ ਪ੍ਰਧਾਨ ਜੀਓਬਾਲਾ ਨੇ ਸੂਬਾ ਪ੍ਰਧਾਨ ਮੰਨਾ ਨਾਲ ਕੀਤੀ ਮੁਲਾਕਾਤ

ਮੀਆਂਵਿੰਡ, 24 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਜੀਓਬਾਲਾ ਨੇ ਪਿੰਡ ਮੀਆਂਵਿੰਡ ਪਹੁੰਚ ਕੇ ਭਾਜਪਾ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜੀਓਬਾਲਾ ਨੇ ਕਿਹਾ ਕਿ ਉਨ੍ਹਾਂ ਦੇ ਸਰਕਲ ਦੀਆਂ ਕੁਝ ਮੁਸ਼ਕਿਲਾਂ ਸਨ, ਜਿਨ੍ਹਾਂ ਨੂੰ ਮੰਨਾ ਦੇ ਧਿਆਨ ਵਿਚ ਲਿਆਂਦਾ ਗਿਆ ਹੈ।

ਅਜੀਤ ਡੈਸਕ 25-08-2026
ਮੀਆਂਵਿੰਡ, 24 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਜੀਓਬਾਲਾ ਨੇ ਪਿੰਡ ਮੀਆਂਵਿੰਡ ਪਹੁੰਚ ਕੇ ਭਾਜਪਾ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜੀਓਬਾਲਾ ਨੇ ਕਿਹਾ ਕਿ ਉਨ੍ਹਾਂ ਦੇ ਸਰਕਲ ਦੀਆਂ ਕੁਝ ਮੁਸ਼ਕਿਲਾਂ ਸਨ, ਜਿਨ੍ਹਾਂ ਨੂੰ ਮੰਨਾ ਦੇ ਧਿਆਨ ਵਿਚ ਲਿਆਂਦਾ ਗਿਆ ਹੈ। ਜਿਨ੍ਹਾਂ ਨੂੰ ਸੁਣਨ ਉਪਰੰਤ ਮੰਨਾ ਵਲੋਂ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰੇ ਸਾਥੀਆਂ ਵਲੋਂ ਮਨਜੀਤ ਸਿੰਘ ਮੰਨਾ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਜਿੱਥੇ ਉਨ੍ਹਾਂ ਦੀ ਡਿਊਟੀ ਲਗਾਉਣਗੇ, ਉਹ ਉਸਨੂੰ ਤਨੋ-ਮਨੋ ਨਿਭਾਉਣਗੇ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਸੁਖਵਿੰਦਰ ਸਿੰਘ ਪਾਰਟੀ ਦਾ ਮਿਹਨਤੀ ਅਤੇ ਇਮਾਨਦਾਰ ਵਰਕਰ ਹੈ ਤੇ ਪਾਰਟੀ ਇਹੋ ਜਿਹੇ ਵਰਕਰਾਂ ਨੂੰ ਹਮੇਸ਼ਾਂ ਮਾਣ ਸਤਿਕਾਰ ਦਿੰਦੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਨਾਲ ਗੁਰਜੀਤ ਸਿੰਘ ਮਾਣੋਚਾਲ੍ਹ, ਡਾਕਟਰ ਮਿੱਤਲ, ਤਲਵਿੰਦਰ ਸਿੰਘ, ਗੁਰਨਾਮ ਸਿੰਘ, ਕਿਰਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਤਿਉਹਾਰਾਂ ਤੋਂ ਪਹਿਲਾਂ ਜਾਗਰੂਕਤਾ ਮੁਹਿੰਮ ਜਾਰੀ ਵੱਖ-ਵੱਖ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਕੀਤ... ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀ ਗ੍ਰਿਫ਼ਤਾਰ -ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।