26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

2 ਲੱਖ ਦੀ ਫਿਰੌਤੀ ਮੰਗਣ ਵਾਲਾ ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ 2 ਲੱਖ ਦੀ ਫਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਵੈਰੋਂਵਾਲ ਵਿਖੇ ਸੁਖਚੈਨ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਆਲਮਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਕੰਬਾਇਨਾਂ ਨਾਲ ਫਸਲਾਂ ਦੀ ਕਟਾਈ ਦਾ ਕੰਮ ਕਰਦਾ ਹੈ ਅਤੇ ਉਸਦੀ ਕੰਬਾਇਨ ’ਤੇ ਲੇਬਰ ਕਰਨ ਲਈ ਆਸ-ਪਾਸ ਦੇ ਪਿੰਡਾਂ ਦੇ ਲੋਕ ਆਉਂਦੇ ਰਹਿੰਦੇ ਹਨ।

ਅਜੀਤ ਡੈਸਕ 26-08-2026
ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ 2 ਲੱਖ ਦੀ ਫਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਵੈਰੋਂਵਾਲ ਵਿਖੇ ਸੁਖਚੈਨ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਆਲਮਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਕੰਬਾਇਨਾਂ ਨਾਲ ਫਸਲਾਂ ਦੀ ਕਟਾਈ ਦਾ ਕੰਮ ਕਰਦਾ ਹੈ ਅਤੇ ਉਸਦੀ ਕੰਬਾਇਨ ’ਤੇ ਲੇਬਰ ਕਰਨ ਲਈ ਆਸ-ਪਾਸ ਦੇ ਪਿੰਡਾਂ ਦੇ ਲੋਕ ਆਉਂਦੇ ਰਹਿੰਦੇ ਹਨ। 17 ਜੁਲਾਈ ਨੂੰ ਉਸਦੇ ਮੋਬਾਈਲ ਫੋਨ ’ਤੇ ਇਕ ਵਿਅਕਤੀ ਦਾ ਫੋਨ ਆਇਆ ਜਿਸ ਨੇ ਉਸ ਪਾਸੋਂ 2 ਲੱਖ ਦੀ ਮੰਗ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਫਿਰ 11 ਜੁਲਾਈ ਨੂੰ ਵੀ ਇਸੇ ਤਰ੍ਹਾਂ ਧਮਕੀ ਭਰਿਆ ਫੋਨ ਆਇਆ। ਉਸ ਨੂੰ ਪੱਕਾ ਯਕੀਨ ਹੈ ਕਿ ਇਹ ਫੋਨ ਰਾਜਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਛਾਪੜੀ ਸਾਹਿਬ ਵਲੋਂ ਕੀਤੇ ਜਾ ਰਹੇ ਹਨ। ਜਾਂਚ ਅਧਿਕਾਰੀ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਰਾਜਪਾਲ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਰਫਤਾਰ ਕਰ ਲਿਆ ਹੈ ਅਤੇ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਚੋਰਾਂ ਵਲੋਂ ਗੈਸ ਏਜੰਸੀ ਦੇ ਗੁਦਾਮ ’ਚੋਂ 10 ਗੈਸ ਨਾਲ ਭਰੇ ਸਿਲੰਡਰ ਚੋਰੀ ਅਗਲੀ ਖ਼ਬਰ ਅਦਾਲਤ ਵਲੋਂ ਨਾਬਾਲਗ ਲੜਕੀ ਨੂੰ ਅਗਵਾ ਕਰਨ ਅਤੇ ਭਜਾਉਣ ਦੇ ਦੋਸ਼ਾਂ ’ਚ ਔਰਤ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।