27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਫੁੱਟਬਾਲ ਮੈਚ ’ਚ ਰਹੇ ਜੇਤੂ

ਗੋਇੰਦਵਾਲ ਸਾਹਿਬ, 26 ਅਗਸਤ (ਸਕੱਤਰ ਸਿੰਘ ਅਟਵਾਲ)– ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਏ. ਈ.

ਡਾਇਰੈਕਟਰ ਡਾ ਜਤਿੰਦਰਪਾਲ ਸਿੰਘ ਰੰਧਾਵਾ, ਪਿ੍ੰਸੀਪਲ ਮਨੀਸ਼ਾ ਸੂਦ ਅਤੇ ਸਟਾਫ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ–ਅਟਵਾਲ 27-08-2026
ਗੋਇੰਦਵਾਲ ਸਾਹਿਬ, 26 ਅਗਸਤ (ਸਕੱਤਰ ਸਿੰਘ ਅਟਵਾਲ)– ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਏ.ਈ.ਓ. ਮਨਿੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜੁਗਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕਰਵਾਈਆਂ ਗਈਆਂ। ਜਿਨ੍ਹਾਂ ਦਾ ਮਕਸਦ ਸਕੂਲ ਦੇ ਬੱਚਿਆਂ ਨੂੰ ਮਾਨਸਿਕ ਅਤੇ ਸਰੀਰਕ ਪੱਖੋਂ ਮਜ਼ਬੂਤ ਬਣਾਉਣਾ ਸੀ। ਇਹ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਕਰਵਾਏ ਗਏ। ਇਹਨਾਂ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਸਦਕਾ ਅਤੇ ਕੋਚ ਰੇਸ਼ਮ ਸਿੰਘ, ਕੋਚ ਸੁਖਵਿੰਦਰ ਸਿੰਘ ਦੀ ਸਹੀ ਸੇਧ ਸਦਕਾ ਫੁੱਟਬਾਲ ਅੰਡਰ-14 (ਲੜਕਿਆਂ) ਦੀ ਟੀਮ ਨੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਆਪਣੀ ਖੁਸ਼ੀ ਜਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਗਾਂਹ ਹੋਣ ਵਾਲੀਆਂ ਖੇਡਾਂ ਵਿਚ ਉੱਚ ਕੋਟੀ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਖੇ ਟਾਇਲਾਂ ਲਗਾਉਣ ਦੀ ਸੇਵਾ ਸ਼ੁਰੂ ਅਗਲੀ ਖ਼ਬਰ ਹਵੇਲੀ ’ਚੋਂ ਲੋਹੇ ਦਾ ਗੇਟ ਚੋਰੀ, ਅਣਪਛਾਤੇ ਚੋਰਾਂ ਖ਼ਿਲਾਫ਼ ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।