27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪਹਿਲੀ ਸਤੰਬਰ ਨੂੰ ਚੰਡੀਗੜ੍ਹ ’ਚ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ ਮੋਰਚੇ ਸੰਬੰਧੀ ਲਾਮਬੰਦੀ- ਕਿਰਤੀ ਕਿਸਾਨ ਯੂਨੀਅਨ

ਤਰਨ ਤਾਰਨ, 26 ਅਗਸਤ (ਪਰਮਜੀਤ ਜੋਸ਼ੀ)-ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਤਰਨ ਤਾਰਨ ਤੋਂ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਤਿਆਰੀ ਮੀਟਿੰਗ ਮੇਹਰ ਸਿੰਘ ਚੁਤਾਲਾ ਅਤੇ ਅਸ਼ਵਨੀ ਕੁਮਾਰ ਖਹਿਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਨੇ ਦੱਸਿਆ ਕਿ 1 ਸਤੰਬਰ ਤੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਇਕ ਹਫ਼ਤੇ ਦਾ ਪੱਕਾ ਮੋਰਚਾ ਜਿਸ ਵਿਚ ਪੰਜਾਬ ਦੇ ਪਾਣੀਆਂ ਦਾ ਮਸਲਾ, ਹਰੇਕ ਖੇਤ ਨੂੰ ਨਹਿਰੀ ਪਾਣੀ, ਹਰ ਘਰ ਨੂੰ ਪੀਣਯੋਗ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਅਤੇ ਪਾਣੀ ਨਾਲ ਸੰਬੰਧਿਤ ਪੰਜਾਬ ਦੀ ਤਰੱਕੀ ਲਈ ਹੋਰ ਮਸਲੇ ਹੱਲ ਕਰਵਾਉਣ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਫਰੀ ਟਰੇਡ ਐਗਰੀਮੈਂਟ ਰੱਦ ਕਰਵਾਉਣ, ਕਿਸਾਨੀ ਸਿਰ ਚੜ੍ਹੇ ਕਰਜ਼ੇ ’ਤੇ ਲੀਕ ਫੇਰਨ, ਪੰਜਾਬ ਸਰਕਾਰ ਤੋਂ 6 ਫਸਲਾਂ ’ਤੇ ਐੱਮ.

ਅਜੀਤ ਡੈਸਕ 27-08-2026
ਤਰਨ ਤਾਰਨ, 26 ਅਗਸਤ (ਪਰਮਜੀਤ ਜੋਸ਼ੀ)-ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਤਰਨ ਤਾਰਨ ਤੋਂ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਤਿਆਰੀ ਮੀਟਿੰਗ ਮੇਹਰ ਸਿੰਘ ਚੁਤਾਲਾ ਅਤੇ ਅਸ਼ਵਨੀ ਕੁਮਾਰ ਖਹਿਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਨੇ ਦੱਸਿਆ ਕਿ 1 ਸਤੰਬਰ ਤੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਇਕ ਹਫ਼ਤੇ ਦਾ ਪੱਕਾ ਮੋਰਚਾ ਜਿਸ ਵਿਚ ਪੰਜਾਬ ਦੇ ਪਾਣੀਆਂ ਦਾ ਮਸਲਾ, ਹਰੇਕ ਖੇਤ ਨੂੰ ਨਹਿਰੀ ਪਾਣੀ, ਹਰ ਘਰ ਨੂੰ ਪੀਣਯੋਗ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਅਤੇ ਪਾਣੀ ਨਾਲ ਸੰਬੰਧਿਤ ਪੰਜਾਬ ਦੀ ਤਰੱਕੀ ਲਈ ਹੋਰ ਮਸਲੇ ਹੱਲ ਕਰਵਾਉਣ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਫਰੀ ਟਰੇਡ ਐਗਰੀਮੈਂਟ ਰੱਦ ਕਰਵਾਉਣ, ਕਿਸਾਨੀ ਸਿਰ ਚੜ੍ਹੇ ਕਰਜ਼ੇ ’ਤੇ ਲੀਕ ਫੇਰਨ, ਪੰਜਾਬ ਸਰਕਾਰ ਤੋਂ 6 ਫਸਲਾਂ ’ਤੇ ਐੱਮ.ਐੱਸ.ਪੀ. ’ਤੇ ਖਰੀਦ ਦੀ ਗਾਰੰਟੀ ਤੇ ਹੋਰ ਕਿਸਾਨੀ ਮੰਗਾਂ ਨੂੰ ਲੈਕੇ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਸੱਤ ਦਿਨਾਂ ਧਰਨੇ ਵਿਚ ਲਾਮਬੰਦੀ ਕਰਨ ਸੰਬੰਧੀ ਕਿਰਤੀ ਕਿਸਾਨ ਯੂਨੀਅਨ ਬਲਾਕ ਤਰਨ ਤਾਰਨ ਦੇ ਪਿੰਡਾਂ ਵਿੱਚ ਕੈਂਪੇਨ ਚਲਾਈ ਗਈ ਹੈ, ਤਾਂ ਜੋ ਤਿਆਰੀ ਕਰ ਕੇ ਵੱਡੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਲੈ ਕੇ ਇਸ ਮੋਰਚੇ ਵਿਚ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨ ਅਤੇ ਮਜ਼ਦੂਰ ਦੀ ਕਰਜ਼ਾ ਮੁਆਫ਼ੀ ਅਤੇ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ ਤੋਂ ਪੰਜਾਬ ਦੀ ਮੈਂਬਰਸ਼ਿਪ ਰੱਦ ਕਰਨ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਹਰਵਿੰਦਰ ਸਿੰਘ ਵਲੀਪੁਰ, ਬਲਵੰਤ ਸਿੰਘ ਖਹਿਰਾ, ਵੀਰ ਸਿੰਘ ਖਹਿਰਾ, ਪੰਜਾਬ ਸਿੰਘ ਗੋਰਖਾ, ਅਰਮਾਨ ਦੀਪ ਸਿੰਘ ਗੋਰਖਾ, ਕਸ਼ਮੀਰ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਸਾਜਨ ਪ੍ਰੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਹਿਲੀ ਸਤੰਬਰ ਨੂੰ ਲੱਗਣ ਵਾਲੇ ਮੋਰਚੇ ਦੀ ਤਿਆਰੀ ਮੁਕੰਮਲ- ਚਾਹਲ, ਟਾਂਡਾ ਅਗਲੀ ਖ਼ਬਰ ਐੱਨ.ਐੱਚ.ਐੱਮ. ਯੂਨੀਅਨ ਨੇ ਰੈਗੂਲਰ ਕਰਨ ਸੰਬੰਧੀ ਮੰਗ-ਪੱਤਰ ਏ.ਡੀ.ਸੀ. ਤਰਨ ਤਾਰਨ ਨੂੰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।