28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ

ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)- ਦੇਸ਼ ਵਿਚ ਲਗਾਤਾਰ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਅਤੇ ਰਸੋਈ ਵਿਚ ਵਰਤੀਆਂ ਜਾਣ ਵਾਲੀਆਂ ਜ਼ਰੂਰੀ ਵਸਤਾਂ ਖੰਡ, ਘਿਓ, ਖਾਣ ਵਾਲਾ ਤੇਲ ਆਦਿ ਦੀਆਂ ਅਸਮਾਨ ਨੂੰ ਛੂਹ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ ’ਤੇ ਸਥਿਤ ਟੀ ਪੁਆਇੰਟ ਤਰਨ ਤਾਰਨ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ ਅਤੇ ਮਹਿੰਗਾਈ ਨੂੰ ਨੱਥ ਪਾਉਣ ਦੀ ਮੰਗ ਕੀਤੀ ਗਈ ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਕਰਕੇ ਦੇਸ਼ ਵਿਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਆਮ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।

ਨੈਸ਼ਨਲ ਹਾਈਵੇ ਸਥਿਤ ਟੀ ਪੁਆਇੰਟ ਤਰਨ ਤਾਰਨ ਵਿਖੇ ਮਹਿੰਗਾਈ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਨ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਕਾਂਗਰਸੀ ਆਗੂ ਤੇ ਵਰਕਰ। ਤਸਵੀਰ–ਲਵਲੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਪ੍ਰਦਰਸ਼ਨ 28-08-2026
ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)- ਦੇਸ਼ ਵਿਚ ਲਗਾਤਾਰ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਅਤੇ ਰਸੋਈ ਵਿਚ ਵਰਤੀਆਂ ਜਾਣ ਵਾਲੀਆਂ ਜ਼ਰੂਰੀ ਵਸਤਾਂ ਖੰਡ, ਘਿਓ, ਖਾਣ ਵਾਲਾ ਤੇਲ ਆਦਿ ਦੀਆਂ ਅਸਮਾਨ ਨੂੰ ਛੂਹ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ ’ਤੇ ਸਥਿਤ ਟੀ ਪੁਆਇੰਟ ਤਰਨ ਤਾਰਨ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ ਅਤੇ ਮਹਿੰਗਾਈ ਨੂੰ ਨੱਥ ਪਾਉਣ ਦੀ ਮੰਗ ਕੀਤੀ ਗਈ ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਕਰਕੇ ਦੇਸ਼ ਵਿਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਆਮ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਸਿੱਧਾ ਅਸਰ ਆਵਾਜਾਈ ਅਤੇ ਢੋਆ-ਢੁਆਈ ਦੇ ਖਰਚਿਆਂ ’ਤੇ ਪੈਂਦਾ ਹੈ, ਜਿਸ ਕਾਰਨ ਰੋਜ਼ਾਨਾ ਵਰਤੋਂ ਦੀਆਂ ਹੋਰ ਵਸਤਾਂ ਵੀ ਮਹਿੰਗੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਸੋਈ ਵਿਚ ਵਰਤੀਆਂ ਜਾਣ ਵਾਲੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧਣ ਕਾਰਨ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਪਰਦੀਪ ਸਿੰਘ ਕੋਟ ਦਸੰਧੀ ਮੱਲ ਬਲਾਕ ਪ੍ਰਧਾਨ ਤਰਨਤਾਰਨ, ਗੁਰਮੁੱਖ ਸਿੰਘ ਸਾਂਢਪੁਰਾ ਬਲਾਕ ਪ੍ਰਧਾਨ ਭਿੱਖੀਵਿੰਡ, ਦਵਿੰਦਰ ਸਿੰਘ ਬਲਾਕ ਪ੍ਰਧਾਨ ਵਲਟੋਹਾ, ਹਰਮਨ ਸੇਖੋਂ, ਹਰਪ੍ਰੀਤ ਸਿੰਘ ਪੱਟੀ, ਅੰਮ੍ਰਿਤਬੀਰ ਸਿੰਘ ਬਿੱਟੂ ਆਸਲ, ਯੁਧਵੀਰ ਸਿੰਘ ਸਰਲੀ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ., ਬਲਜੀਤ ਸਿੰਘ ਸਰਪੰਚ, ਬਲਵਿੰਦਰ ਸਿੰਘ ਝਾਮਕਾ, ਗੁਰਭੇਜ ਸਿੰਘ ਝਾਮਕਾ, ਭੁਪਿੰਦਰ ਸਿੰਘ ਕੰਗ, ਕੁਲਦੀਪ ਸਿੰਘ ਸਰਪੰਚ ਬਾਲਾਚੱਕ, ਨਿਸ਼ਾਨ ਸਿੰਘ ਛੰਨਾ, ਬਾਜ ਸਿੰਘ ਬਾਹਮਣੀਵਾਲਾ, ਗੁਰਵਿੰਦਰ ਸਿੰਘ ਸਖੀਰਾ, ਬਲਜੀਤ ਸਿੰਘ ਮੱਲ੍ਹਾ, ਹਰਜਿੰਦਰ ਸਿੰਘ ਚੰਬਲ, ਬਲਜੀਤ ਸਿੰਘ ਕੁੱਕੂ ਸ਼ਹੀਦ, ਹੈਪੀ ਬਾਲਾਚੱਕ ਸਰਪੰਚ, ਸੁੱਖ ਸਰਪੰਚ ਨੂਰਦੀ, ਪਿੰਦਰ ਸਿੰਘ ਸਰਪੰਚ ਗੋਹਲਵੜ, ਲਾਡੀ ਜੌਹਲ ਸਰਪੰਚ, ਅਮਨਪ੍ਰੀਤ ਸਿੰਘ, ਸੁਖਜੀਤ ਸਿੰਘ ਸਪੋਕਸਪ੍ਰਸਨ, ਪਰਗਟ ਸਿੰਘ, ਗੌਰਵ ਵਰਮਾ, ਸੁਖਦੇਵ ਸਿੰਘ ਬੂੰਦੀ, ਚਾਨਣ ਸਿੰਘ ਸਰਪੰਚ ਪੰਡੋਰੀ ਹਸਣ, ਗੁਰਮੀਤ ਸਿੰਘ ਰਾਜਪੂਤ, ਡਾ. ਪ੍ਰਦੀਪ ਕੁਮਾਰ ਲਿਟਲ, ਲੱਕੀ ਭੁੱਲਰ, ਲਖਵਿੰਦਰ ਸਿੰਘ ਸਰਪੰਚ ਤਖਤੂਚੱਕ, ਬਘੇਲ ਸਿੰਘ ਬਲਾਕ ਪ੍ਰਧਾਨ, ਇੰਦਰਜੀਤ ਸਿੰਘ ਰਟੌਲ, ਬਲਜੀਤ ਸਿੰਘ ਰਟੌਲ, ਸਕੱਤਰ ਸਿੰਘ ਰਾਮਰੌਣੀ, ਕਿਰਪਾਲ ਸਿੰਘ ਪੰਡੋਰੀ ਤਖਤਮੱਲ, ਬਲਰਾਜ ਸਿੰਘ ਬਿਹਾਰੀਪੁਰ, ਬੰਟੀ ਦੋਬਲੀਆਂ, ਖੁਸ਼ਵੰਤ ਸਿੰਘ ਮੱਲੀ, ਸਾਹਿਲ ਮੱਝੂਪੁਰ, ਰਾਮ ਲਾਲ, ਅਮਰੀਕ ਸਿੰਘ, ਚਰਨਜੀਤ ਸਿੰਘ ਭੁੱਚਰ, ਸੁਖਦੇਵ ਸਿੰਘ ਠੇਕੇਦਾਰ, ਮਨਦੀਪ ਪਾਂਧੀ ਜੋਧਪੁਰ, ਨਿਰਵੈਰ ਸਿੰਘ ਰਟੌਲ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਾ. ਸਰਪੰਚ ਪ੍ਰਮਜੀਤ ਸਿੰਘ ਮੁੰਡਾਪਿੰਡ ਦਾ ਦਿਹਾਂਤ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਧਰਨੇ ’ਤੇ ਬੈਠੇ ਮੁਲਾਜ਼ਮ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।