ਘਰ ’ਚ ਦਾਖ਼ਲ ਹੋ ਕੇ ਪਰਿਵਾਰ ਨਾਲ ਕੀਤੀ ਮਾਰਕੁੱਟ, 5 ਵਿਅਕਤੀ ਗ੍ਰਿਫ਼ਤਾਰ
ਤਰਨ ਤਾਰਨ, 28 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਕੁਝ ਵਿਅਕਤੀਆਂ ਵਲੋਂ ਇਕ ਘਰ ਵਿਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ, ਘਰ ਦੀ ਭੰਨਤੋੜ ਕਰਨ ਅਤੇ ਫਾਇਰ ਕਰਨ ਦੇ ਮਾਮਲੇ ਵਿਚ 5 ਵਿਅਕਤੀਆਂ ਤੋਂ ਇਲਾਵਾ 8 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ। ਥਾਣਾ ਖੇਮਕਰਨ ਵਿਖੇ ਕਰਨਪ੍ਰੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਗਜਲ ਨੇ ਸ਼ਿਕਾਇਤ ਦਰਜ ਕਰਵਾਈ ਕਿ 27 ਅਗਸਤ ਨੂੰ ਹਰਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ, ਬਿਕਰਮ ਸਿੰਘ ਪੁੱਤਰ ਨਿਸ਼ਾਨ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀਅਨ ਹਰੀਕੇ, ਅਰਸ਼ਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਹਰੀਕੇ, ਸੁਖਰਾਜ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਭਿੱਖੀਵਿੰਡ ਤੋਂ ਇਲਾਵਾ 8 ਅਣਪਛਾਤੇ ਵਿਅਕਤੀ ਉਸ ਦੇ ਘਰ ਵਿਚ ਹਥਿਆਰਾਂ ਸਮੇਤ ਦਾਖਲ ਹੋਏ ਅਤੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਪਰਿਵਾਰ ਨਾਲ ਕੁੱਟਮਾਰ ਕੀਤੀ।
ਤਰਨ ਤਾਰਨ, 28 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਕੁਝ ਵਿਅਕਤੀਆਂ ਵਲੋਂ ਇਕ ਘਰ ਵਿਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ, ਘਰ ਦੀ ਭੰਨਤੋੜ ਕਰਨ ਅਤੇ ਫਾਇਰ ਕਰਨ ਦੇ ਮਾਮਲੇ ਵਿਚ 5 ਵਿਅਕਤੀਆਂ ਤੋਂ ਇਲਾਵਾ 8 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ। ਥਾਣਾ ਖੇਮਕਰਨ ਵਿਖੇ ਕਰਨਪ੍ਰੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਗਜਲ ਨੇ ਸ਼ਿਕਾਇਤ ਦਰਜ ਕਰਵਾਈ ਕਿ 27 ਅਗਸਤ ਨੂੰ ਹਰਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ, ਬਿਕਰਮ ਸਿੰਘ ਪੁੱਤਰ ਨਿਸ਼ਾਨ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀਅਨ ਹਰੀਕੇ, ਅਰਸ਼ਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਹਰੀਕੇ, ਸੁਖਰਾਜ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਭਿੱਖੀਵਿੰਡ ਤੋਂ ਇਲਾਵਾ 8 ਅਣਪਛਾਤੇ ਵਿਅਕਤੀ ਉਸ ਦੇ ਘਰ ਵਿਚ ਹਥਿਆਰਾਂ ਸਮੇਤ ਦਾਖਲ ਹੋਏ ਅਤੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਪਰਿਵਾਰ ਨਾਲ ਕੁੱਟਮਾਰ ਕੀਤੀ। ਇਸ ਤੋਂ ਇਲਾਵਾ ਉਸਦੇ ਚਾਚੇ ਦੇ ਲੜਕੇ ਗੁਰਚੇਤ ਸਿੰਘ ਉਪਰ ਦਾਤਰ ਨਾਲ ਹਮਲਾ ਕੀਤਾ ਅਤੇ ਪਿਸਤੌਲ ਨਾਲ ਗੋਲੀਆਂ ਚਲਾਈਆਂ। ਸਾਡੇ ਵਲੋਂ ਰੌਲਾ ਪਾਉਣ ’ਤੇ ਉਕਤ ਵਿਅਕਤੀ ਹਥਿਆਰਾਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ।