29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਿਊ ਲਾਈਫ ਪਬਲਿਕ ਸਕੂਲ ਵਿਖੇ ਤੀਆਂ, ਰੱਖੜੀ ਤੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਚੋਹਲਾ ਸਾਹਿਬ, 28 ਅਗਸਤ (ਬਲਵਿੰਦਰ ਸਿੰਘ)-ਨਿਊ ਲਾਈਫ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਵਿਖੇ ਸਕੂਲ ਦੇ ਮੁੱਖ ਅਧਿਆਪਕਾ ਸਰੋਜ ਬਾਲਾ ਦੀ ਅਗਵਾਈ ਹੇਠ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥਣਾਂ ਵਲੋਂ ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਵਿਰਸੇ ਨਾਲ ਜੁੜੇ ਤੀਜ, ਰੱਖੜੀ ਤੇ ਜਨਮ ਅਸ਼ਟਮੀ ਦੇ ਤਿਉਹਾਰ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਏ ਗਏ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ, ਜਿਸ ਦੌਰਾਨ ਵਿਦਿਆਰਥਣਾਂ ਵਲੋਂ ਗਿੱਧਾ, ਲੋਕ ਗੀਤ ਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਤੇ ਪੁਰਾਤਨ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ ਗਈ।

ਵੱਖ-ਵੱਖ ਪ੍ਰੋਗਰਾਮਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਸਕੂਲ ਦੇ ਪ੍ਰਿੰਸੀਪਲ ਮੈਡਮ ਸਰੋਜ ਬਾਲਾ। ਤਸਵੀਰ: ਬਲਵਿੰਦਰ ਚੋਹਲਾ 29-08-2026
ਚੋਹਲਾ ਸਾਹਿਬ, 28 ਅਗਸਤ (ਬਲਵਿੰਦਰ ਸਿੰਘ)-ਨਿਊ ਲਾਈਫ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਵਿਖੇ ਸਕੂਲ ਦੇ ਮੁੱਖ ਅਧਿਆਪਕਾ ਸਰੋਜ ਬਾਲਾ ਦੀ ਅਗਵਾਈ ਹੇਠ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥਣਾਂ ਵਲੋਂ ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਵਿਰਸੇ ਨਾਲ ਜੁੜੇ ਤੀਜ, ਰੱਖੜੀ ਤੇ ਜਨਮ ਅਸ਼ਟਮੀ ਦੇ ਤਿਉਹਾਰ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਏ ਗਏ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ, ਜਿਸ ਦੌਰਾਨ ਵਿਦਿਆਰਥਣਾਂ ਵਲੋਂ ਗਿੱਧਾ, ਲੋਕ ਗੀਤ ਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਤੇ ਪੁਰਾਤਨ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ ਗਈ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਪੁਰਾਣੇ ਸਮੇਂ ਦੀਆਂ ਰਿਵਾਇਤਾਂ, ਰਹਿਣ-ਸਹਿਣ ਅਤੇ ਤਿਉਹਾਰਾਂ ਨਾਲ ਜੁੜੀਆਂ ਪਰੰਪਰਾਵਾਂ ਨੂੰ ਯਾਦ ਕਰਦਿਆਂ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੁੱਖ ਅਧਿਆਪਕਾ ਸਰੋਜ ਬਾਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਰਾਣੇ ਸਮੇਂ ਵਿਚ ਤੀਜ, ਰੱਖੜੀ ਤੇ ਜਨਮ ਅਸ਼ਟਮੀ ਵਰਗੇ ਤਿਉਹਾਰਾਂ ਨੂੰ ਲੋਕ ਬੜੇ ਚਾਅ ਤੇ ਸਾਦਗੀ ਨਾਲ ਮਨਾਉਂਦੇ ਸਨ। ਉਨ੍ਹਾਂ ਨੇ ਇਨ੍ਹਾਂ ਤਿਉਹਾਰਾਂ ਦੇ ਇਤਿਹਾਸਕ, ਸਮਾਜਿਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਅਤੇ ਕਿਹਾ ਕਿ ਆਧੁਨਿਕਤਾ ਦੇ ਦੌਰ ਵਿਚ ਵੀ ਸਾਨੂੰ ਆਪਣੇ ਪੁਰਾਤਨ ਵਿਰਸੇ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਸੰਭਾਲ ਕੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਨੇ ਅੱਜ ਦੇ ਸਮੇਂ ਵਿਚ ਤਿਓਹਾਰ ਮਨਾਉਣ ਦੇ ਬਦਲ ਰਹੇ ਢੰਗਾਂ ਬਾਰੇ ਵੀ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ’ਚ ਮੋਬਾਈਲ ਫੋਨ ਦੀ ਵਧ ਰਹੀ ਵਰਤੋਂ, ਨਸ਼ਿਆਂ ਵੱਲ ਵੱਧ ਰਹੇ ਰੁਝਾਨ ਅਤੇ ਫਾਸਟ ਫੂਡ ਦੀ ਵਧਦੀ ਆਦਤ ’ ਤੇ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਤੋਂ ਦੂਰ ਰਹਿਣ ਅਤੇ ਆਪਣਾ ਸਮਾਂ ਪੜ੍ਹਾਈ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਸਿਹਤਮੰਦ ਜੀਵਨ-ਸ਼ੈਲੀ ਵੱਲ ਲਗਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਿਲ ਕੇ ਗਿੱਧਾ ਅਤੇ ਭੰਗੜਾ ਪਾ ਕੇ ਖ਼ੁਸ਼ੀ ਸਾਂਝੀ ਕੀਤੀ। ਪੂਰਾ ਸਕੂਲ ਕੈਂਪਸ ਪੰਜਾਬੀ ਸੱਭਿਆਚਾਰ ਦੀਆਂ ਰੰਗੀਨ ਝਲਕੀਆਂ ਨਾਲ ਰੰਗਿਆ ਨਜ਼ਰ ਆਇਆ। ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੇ ਇਸ ਸੱਭਿਆਚਾਰਕ ਸਮਾਗਮ ਦਾ ਖੂਬ ਆਨੰਦ ਮਾਣਿਆ ਤੇ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ।
ਪਿਛਲੀ ਖ਼ਬਰ ਚੌਥਾ ਮਹਾਨ ਨਗਰ ਕੀਰਤਨ ਗੋਇੰਦਵਾਲ ਸਾਹਿਬ ਤੋਂ ਗੁਰਦੁਆਰਾ ਬਾਰਠ ਸਾਹਿਬ ਪਠਾਨਕੋਟ ਤੱਕ 19 ਤੋਂ ਹੋਵੇਗਾ ਆਰੰਭ-ਜਥੇ ਜਸਵੰਤ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਇਤਿਹਾਸਕ ਹੋਵੇਗੀ-ਸਰਕਲ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।