ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
ਹਰੀਕੇ ਪੱਤਣ, 28 ਅਗਸਤ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਵਿਦਿਆਰਥੀਆਂ ਵਲੋਂ ਰੱਖੜੀ ਦਾ ਤਿਉਹਾਰ ਮਨਾਇਆ। ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਇਸ ਨੂੰ ਵੱਖਰੇ- ਵੱਖਰੇ ਅੰਦਾਜ਼ ਵਿਚ ਮਨਾਇਆ, ਜਿਵੇਂ ਛੋਟੇ ਵਿਦਿਆਰਥੀਆਂ ਨੇ ਰੱਖੜੀ ਦੀ ਥਾਲੀ ਸਜਾਈ, ਛੇਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਹੱਥ ਨਾਲ ਰੱਖੜੀ ਬਣਾਈ।
ਹਰੀਕੇ ਪੱਤਣ, 28 ਅਗਸਤ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਵਿਦਿਆਰਥੀਆਂ ਵਲੋਂ ਰੱਖੜੀ ਦਾ ਤਿਉਹਾਰ ਮਨਾਇਆ। ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਇਸ ਨੂੰ ਵੱਖਰੇ- ਵੱਖਰੇ ਅੰਦਾਜ਼ ਵਿਚ ਮਨਾਇਆ, ਜਿਵੇਂ ਛੋਟੇ ਵਿਦਿਆਰਥੀਆਂ ਨੇ ਰੱਖੜੀ ਦੀ ਥਾਲੀ ਸਜਾਈ, ਛੇਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਹੱਥ ਨਾਲ ਰੱਖੜੀ ਬਣਾਈ। ਸਕੂਲ ਦੇ ਪ੍ਰਿੰਸੀਪਲ ਪੰਪਲਜੀਤ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਤੇ ਆਪਸ ਵਿਚ ਘੱਟ ਰਹੇ ਪਿਆਰ ਨੂੰ ਵੇਖਦਿਆਂ ਹੋਇਆਂ, ਰਿਸ਼ਤਿਆਂ ਦੀ ਕਦਰ ਕਰਨ ਦਾ ਸੁਨੇਹਾ ਦਿੱਤਾ। ਸਕੂਲ ਦੇ ਮੈਂਬਰ ਇੰਚਾਰਜ਼ ਕੰਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਰੱਖੜੀ ਦੇ ਤਿਉਹਾਰ ਦੀ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।