31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਵਿਤਾ ਮੁਕਾਬਲੇ ਕਰਵਾਏ

ਗੋਇੰਦਵਾਲ ਸਾਹਿਬ, 30 ਅਗਸਤ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਰੱਖੜੀ ਬੰਧਨ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਕਵਿਤਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਛੇਵੀਂ ਅਤੇ ਸੱਤਵੀਂ ਜਮਾਤ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਮੁਕਾਬਲੇ ਵਿਚ ਭਾਗ ਲਿਆ।

ਅਜੀਤ ਡੈਸਕ 31-08-2026
ਗੋਇੰਦਵਾਲ ਸਾਹਿਬ, 30 ਅਗਸਤ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਰੱਖੜੀ ਬੰਧਨ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਕਵਿਤਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਛੇਵੀਂ ਅਤੇ ਸੱਤਵੀਂ ਜਮਾਤ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਮੁਕਾਬਲੇ ਵਿਚ ਭਾਗ ਲਿਆ। ਕਵਿਤਾ ਮੁਕਾਬਲੇ ਵਿਚ ਸਭ ਤੋਂ ਵਧੀਆ ਗੱਲ ਇਹ ਰਹੀ ਕਿ ਇਸ ਮੁਕਾਬਲੇ ਵਿਚ ਜ਼ਿਆਦਾਤਰ ਲੜਕਿਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਵਲੋਂ ਰੱਖੜੀ ਬੰਧਨ ਦੀ ਮਹੱਤਤਾ, ਭੈਣ-ਭਰਾ ਦੇ ਪਿਆਰ, ਸਨੇਹ ਅਤੇ ਰਿਸ਼ਤਿਆਂ ਦੀ ਮਜ਼ਬੂਤੀ ਨੂੰ ਦਰਸਾਉਂਦੀਆਂ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਦੀ ਪੇਸ਼ਕਾਰੀ, ਆਤਮ-ਵਿਸ਼ਵਾਸ ਅਤੇ ਕਾਵਿ-ਅਭਿਵਿਅਕਤੀ ਨੇ ਸਭ ਦਾ ਮਨ ਮੋਹ ਲਿਆ। ਮੁਕਾਬਲੇ ਵਿਚ ਹਵਾ ਸਦਨ ਨੇ ਪਹਿਲਾ ਸਥਾਨ, ਪਾਣੀ ਸਦਨ ਨੇ ਦੂਜਾ ਸਥਾਨ ਅਤੇ ਅਗਨੀ ਸਦਨ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਬੰਧਕਾਂ ਵਲੋਂ ਜੇਤੂ ਸਦਨਾਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਸਾਰੇ ਪ੍ਰਤੀਯੋਗੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਮੈਡਮ ਬਲਜੀਤ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੱਖੜੀ ਸਿਰਫ਼ ਇਕ ਧਾਗਾ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ, ਸਤਿਕਾਰ ਅਤੇ ਇਕ-ਦੂਜੇ ਪ੍ਰਤੀ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਸਾਨੂੰ ਆਪਣੇ ਰਿਸ਼ਤਿਆਂ ਦੀ ਕਦਰ ਕਰਦਿਆਂ ਪਿਆਰ, ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਨੂੰ ਹਮੇਸ਼ਾਂ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਰਚਨਾਤਮਕ ਪ੍ਰਤਿਭਾ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਦੇ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਨੇ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਬਲਕਿ ਉਨ੍ਹਾਂ ਵਿਚ ਚੰਗੇ ਸੰਸਕਾਰ, ਰਿਸ਼ਤਿਆਂ ਪ੍ਰਤੀ ਸਤਿਕਾਰ ਅਤੇ ਆਪਣੀ ਪ੍ਰਤਿਭਾ ਨੂੰ ਪ੍ਰਗਟ ਕਰਨ ਦਾ ਹੌਸਲਾ ਪੈਦਾ ਕਰਨਾ ਵੀ ਹੈ। ਕਵਿਤਾ ਮਨ ਦੇ ਭਾਵਾਂ ਨੂੰ ਸੁੰਦਰ ਸ਼ਬਦਾਂ ਵਿਚ ਪ੍ਰਗਟ ਕਰਨ ਦਾ ਮਾਧਿਅਮ ਹੈ ਅਤੇ ਅੱਜ ਦੇ ਮੁਕਾਬਲੇ ਵਿਚ ਬੱਚਿਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ-ਜਾਮਾਰਾਏ, ਪੰਡੋਰੀ ਅਗਲੀ ਖ਼ਬਰ ਹਰੀਕੇ ਪੱਤਣ ਵਾਸੀਆਂ ਲਈ ਮੁਸੀਬਤ ਬਣੇ ਅਵਾਰਾ ਬਾਂਦਰ ਹਰੀਕੇ ਪੰਛੀ ਰੱਖ ਦੇ ਜੰਗਲ ’ਚੋਂ ਨਿਕਲ ਹਰੀਕੇ ਪੱਤਣ ਦੇ ਰਿਹਾਇਸ਼ੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।