ਭੇਦਭਰੇ ਹਾਲਾਤਾਂ ’ਚ ਨੌਜਵਾਨ ਦੀ ਲਾਸ਼ ਮਿਲੀ
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)–ਤਰਨ ਤਾਰਨ ਸ਼ਹਿਰ ਦੇ ਮੁਰਾਦਪੁਰਾ ਇਲਾਕੇ ’ਚ ਐਤਵਾਰ ਨੂੰ ਝਾੜੀਆਂ ਵਿਚ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਲਾਸ਼ ਮਿਲੀ ਹੈ। ਮੁਹੱਲਾ ਨਿਵਾਸੀਆਂ ਵਲੋਂ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨ ਤਾਰਨ ਦੇ ਮੁਰਦਾਘਰ ਵਿਚ ਰੱਖ ਦਿੱਤਾ ਹੈ।
ਅਜੀਤ ਡੈਸਕ
31-08-2026