31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

ਚੋਹਲਾ ਸਾਹਿਬ, 30 ਅਗਸਤ (ਬਲਵਿੰਦਰ ਸਿੰਘ ਚੋਹਲਾ)- ਐਡਵੋਕੇਟ ਹਰਜਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਅਤੇ ਇੰਜੀ. ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 31-08-2026
ਚੋਹਲਾ ਸਾਹਿਬ, 30 ਅਗਸਤ (ਬਲਵਿੰਦਰ ਸਿੰਘ ਚੋਹਲਾ)- ਐਡਵੋਕੇਟ ਹਰਜਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਅਤੇ ਇੰਜੀ. ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦਾ ਪਾਠ ਕੀਤਾ ਗਿਆ। ਉਪਰੰਤ ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੀ ਬਾਣੀ ਦਾ ਜਾਪ ਕੀਤਾ ਗਿਆ। ਇਸ ਤੋਂ ਬਾਅਦ ਸਮੂਹ ਸੰਗਤ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਸਾਂਝੀ ਅਰਦਾਸ ਕੀਤੀ ਗਈ। ਸਮਾਗਮ ਵਿਚ ਕਾਲਜ ਦੇ ਪ੍ਰਿੰਸੀਪਲ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਰਧਾ ਅਤੇ ਸਤਿਕਾਰ ਸਹਿਤ ਸ਼ਮੂਲੀਅਤ ਕੀਤੀ । ਇਸ ਦੌਰਾਨ ਬੰਦੀ ਸਿੰਘਾਂ ਦੀਆਂ ਕੁਰਬਾਨੀਆਂ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਉਨ੍ਹਾਂ ਵਲੋਂ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ ਗਿਆ । ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਡੂੰਘੇ ਤੌਰ ’ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੂਹ ਸੰਗਤ ਨੂੰ ਇਸ ਮਾਮਲੇ ਪ੍ਰਤੀ ਜਾਗਰੂਕ ਰਹਿੰਦਿਆਂ ਸ਼ਾਂਤਮਈ ਅਤੇ ਸੰਵਿਧਾਨਕ ਢੰਗ ਨਾਲ ਯਤਨ ਜਾਰੀ ਰੱਖਣੇ ਚਾਹੀਦੇ ਹਨ । ਸਮਾਗਮ ਦੇ ਅੰਤ ਵਿਚ ਗੁਰੂ ਸਾਹਿਬ ਅੱਗੇ ਬੰਦੀ ਸਿੰਘਾਂ ਦੀ ਰਿਹਾਈ, ਸਮੁੱਚੀ ਮਨੁੱਖਤਾ ਦੇ ਭਲੇ, ਖੁਸ਼ਹਾਲੀ ਅਤੇ ਸਰਬੱਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਪਿਛਲੀ ਖ਼ਬਰ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਅਰਦਾਸ ਸਮਾਗਮ ਅਗਲੀ ਖ਼ਬਰ ਸੇਵਾ ਮੁਕਤੀ ’ਤੇ ਵਿਸ਼ੇਸ਼-ਲੈਕਚਰਾਰ ਸੁਖਵੰਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।