31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਬਲਵਿੰਦਰ ਸਿੰਘ ਝਬਾਲ

ਝਬਾਲ, 30 ਅਗਸਤ (ਸੁਖਦੇਵ ਸਿੰਘ)-ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦੇਣ ਦੀ ਮੰਗ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਬੰਦੀ ਸਿੰਘਾਂ ਦੇ ਮਾਮਲੇ ’ਚ ਦੋਹਰਾ ਮਾਪਦੰਡ ਅਪਣਾਅ ਰਹੀਆਂ ਹਨ । ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ ਅਜਿਹੇ ਹਨ, ਜੋ ਆਪਣੀ ਬਣਦੀ ਸਜ਼ਾ ਤੋਂ ਦੋ-ਤਿੰਨ ਗੁਣਾ ਜ਼ਿਆਦਾ ਸਜ਼ਾ ਕੱਟ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ’ਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ, ਜੋ ਕਿ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ।

ਅਜੀਤ ਡੈਸਕ 31-08-2026
ਝਬਾਲ, 30 ਅਗਸਤ (ਸੁਖਦੇਵ ਸਿੰਘ)-ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦੇਣ ਦੀ ਮੰਗ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਬੰਦੀ ਸਿੰਘਾਂ ਦੇ ਮਾਮਲੇ ’ਚ ਦੋਹਰਾ ਮਾਪਦੰਡ ਅਪਣਾਅ ਰਹੀਆਂ ਹਨ । ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ ਅਜਿਹੇ ਹਨ, ਜੋ ਆਪਣੀ ਬਣਦੀ ਸਜ਼ਾ ਤੋਂ ਦੋ-ਤਿੰਨ ਗੁਣਾ ਜ਼ਿਆਦਾ ਸਜ਼ਾ ਕੱਟ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ’ਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ, ਜੋ ਕਿ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਕਿਹਾ ਘਿਨੌਣੇ ਅਪਰਾਧਾਂ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਸਾਲ ਵਿਚ ਕਈ ਕਈ ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਵਿਤਕਰਾ ਕਰਦੀ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਮਾਰ ਮਾਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਕ ਪੁੱਤਰ ਨੂੰ ਉਸ ਦੀ ਬਿਮਾਰ ਅਤੇ ਬਜ਼ੁਰਗ ਮਾਂ ਨੂੰ ਮਿਲਣ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਨੁੱਖਤਾ ਦੇ ਨਾਤੇ ਭਾਈ ਹਵਾਰਾ ਨੂੰ ਪੈਰੋਲ ’ਤੇ ਤੁਰੰਤ ਰਿਹਾਅ ਕਰਕੇ ਆਪਣੀ ਮਾਂ ਨੂੰ ਮਿਲਣ ਦਾ ਮੌਕਾ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਬਾਬਾ ਬਕਾਲਾ ਦੀ ਧਰਤੀ ਤੋਂ ਅਖੌਤੀ ‘ਵਾਰਿਸਾਂ’ ਦੀ ਖੁੱਲ੍ਹੀ ਪੋਲ ਸਾਹਮਣੇ ਆਈ- ਕੁਲਦੀਪ ਸਿੰਘ ਔਲਖ ਅਗਲੀ ਖ਼ਬਰ ਬਿੱਲਾ ਸ਼ੇਰੋਂ ਨੇ ਪ੍ਰੇਮ ਸਿੰਘ ਪੰਨੂੰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।