02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਕਲ ਰਹਿਤ ਪ੍ਰੀਖਿਆਵਾਂ ਲਈ ਅਮਲੇ ਦੀਆਂ ਡਿਊਟੀਆਂ ਲਗਾਈਆਂ - ਡਿਪਟੀ ਡੀ.ਈ.ਓ. ਰਜਿੰਦਰ ਕੌਰ

ਤਰਨ ਤਾਰਨ, 1 ਸਤੰਬਰ (ਪਰਮਜੀਤ ਜੋਸ਼ੀ)– ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਕਰਵਾਈ ਜਾ ਰਹੀ ਓਪਨ ਸਕੂਲ ਅਨੁਪੂਰਕ ਪ੍ਰੀਖਿਆ ਸਤੰਬਰ 2026 ਅੱਜ 1 ਸਤੰਬਰ ਤੋਂ ਸਕੂਲ ਆਫ ਐਮੀਨੈਂਸ ਤਰਨ ਤਾਰਨ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਨਿਰਵਿਘਨ ਅਤੇ ਨਕਲ-ਰਹਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਜਿੰਦਰ ਕੌਰ ਦੀ ਅਗਵਾਈ ਹੇਠ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ।

ਅਜੀਤ ਡੈਸਕ 02-09-2026
ਤਰਨ ਤਾਰਨ, 1 ਸਤੰਬਰ (ਪਰਮਜੀਤ ਜੋਸ਼ੀ)– ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਕਰਵਾਈ ਜਾ ਰਹੀ ਓਪਨ ਸਕੂਲ ਅਨੁਪੂਰਕ ਪ੍ਰੀਖਿਆ ਸਤੰਬਰ 2026 ਅੱਜ 1 ਸਤੰਬਰ ਤੋਂ ਸਕੂਲ ਆਫ ਐਮੀਨੈਂਸ ਤਰਨ ਤਾਰਨ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਨਿਰਵਿਘਨ ਅਤੇ ਨਕਲ-ਰਹਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਜਿੰਦਰ ਕੌਰ ਦੀ ਅਗਵਾਈ ਹੇਠ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ। ਇਸ ਸਬੰਧੀ ਰਜਿੰਦਰ ਕੌਰ ਵਲੋਂ ਪ੍ਰੀਖਿਆ ਕੇਂਦਰ ਦਾ ਦੌਰਾ ਕਰਕੇ ਸਾਰੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰੀਖਿਆ ਅਮਲੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੇ ਕਿਹਾ ਕਿ ਸੀਟਿੰਗ ਪਲਾਨ ਪੂਰੀ ਤਰ੍ਹਾਂ ਚੈੱਕ ਕਰ ਲਿਆ ਗਿਆ ਹੈ ਅਤੇ ਨਕਲ ਰਹਿਤ ਪ੍ਰੀਖਿਆਵਾਂ ਲਈ ਸਮੁੱਚੇ ਅਮਲੇ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪੂਰੀ ਤਰ੍ਹਾਂ ਅਨੁਸ਼ਾਸਨ ਅਤੇ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਅਤੇ ਕਿਸੇ ਵੀ ਕੀਮਤ ’ਤੇ ਨਕਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਸਮੂਹ ਪ੍ਰੀਖਿਆ ਅਮਲੇ ਨੂੰ ਵਿਭਾਗੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਸ਼ਾਨਦਾਰ ਕਾਰਗੁਜ਼ਾਰੀ ਲਈ ਬੂਥ ਲੈਵਲ ਅਫ਼ਸਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਐਨ.ਐਚ.-54 ਨੂੰ ਹਰਿਆ-ਭਰਿਆ ਬਣਾਉਣ ਲਈ ਸੰਤ ਬਾਬਾ ਸੁੱਖਾ ਸਿੰਘ ਵਲੋਂ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।