03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਫ਼ੌਜ ਵਿਚ ਭਰਤੀ ਲਈ ਪ੍ਰੀ - ਰਿਕਰੂਟਮੈਂਟ ਕੋਰਸ 7 ਤੋਂ ਹੋਵੇਗਾ ਸ਼ੁਰੂ

ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ ਤਰਨ ਤਾਰਨ ਲ਼ੈਫ. ਕਰਨਲ ਰੋਹਿਤ ਸ਼ਰਮਾ (ਸੇਵਾ ਮੁਕਤ) ਨੇ ਦੱਸਿਆ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.

ਅਜੀਤ ਡੈਸਕ 03-09-2026
ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ ਤਰਨ ਤਾਰਨ ਲ਼ੈਫ. ਕਰਨਲ ਰੋਹਿਤ ਸ਼ਰਮਾ (ਸੇਵਾ ਮੁਕਤ) ਨੇ ਦੱਸਿਆ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐੱਸ.ਐੱਫ., ਆਈ.ਟੀ.ਬੀ.ਪੀ., ਸੀ.ਆਰ.ਪੀ.ਐੱਫ., ਸੀ.ਆਈ.ਐੱਸ.ਐੱਫ. ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 7 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਵਿਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਰੌਸ਼ਨ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿਖਿਆਰਥੀਆਂ ਦਾ ਨਤੀਜਾ 100 ਫੀਸਦੀ ਆਇਆ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜ਼ਾਤ ਲੈ ਕੇ ਮੁੱਢਲੀ ਜਾਂਚ ਲਈ ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਦਫਤਰ ਵਿਖੇ ਤੁਰੰਤ ਰਿਪੋਰਟ ਕਰਨ। ਉਨ੍ਹਾਂ ਦੱਸਿਆ ਕਿ ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅੰਮ੍ਰਿਤਸਰ ਰੋਡ ਤਰਨ ਤਾਰਨ (ਨੇੜ੍ਹੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਦਾ ਜਥਾ ਚੰਡੀਗੜ੍ਹ ਧਰਨੇ ਲਈ ਰਵਾਨਾ ਅਗਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ‘ਰਨ ਫਾਰ ਇਕੁਐਲਿਟੀ’ ਮੈਰਾਥਨ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।