03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਦਾਤਰ ਦਿਖਾ ਕੇ ਵਿਅਕਤੀ ਪਾਸੋਂ ਲੁੱਟ-ਖੋਹ ਕਰਨ ਵਾਲਾ ਇਕ ਲੁਟੇੇਰਾ ਗ੍ਰਿਫਤਾਰ

ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦਾਤਰ ਦਿਖਾ ਕੇ ਉਸ ਪਾਸੋਂ ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਤਿੰਨ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਹੈ। ਥਾਣਾ ਸਰਾਏ ਅਮਾਨਤ ਖਾਂ ਵਿਖੇ ਗੁਰਸਾਹਿਬ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਢੰਡ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਦੀਪ ਇੰਟਰਪ੍ਰਾਇਜਸ ਕੰਪਨੀ ਦੀ ਰੋਜਾਨਾਂ ਪੈਸਿਆਂ ਦੀ ਕੁਲੈਕਸ਼ਨ ਕਰਦਾ ਹੈ।

ਅਜੀਤ ਡੈਸਕ 03-09-2026
ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦਾਤਰ ਦਿਖਾ ਕੇ ਉਸ ਪਾਸੋਂ ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਤਿੰਨ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਹੈ। ਥਾਣਾ ਸਰਾਏ ਅਮਾਨਤ ਖਾਂ ਵਿਖੇ ਗੁਰਸਾਹਿਬ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਢੰਡ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਦੀਪ ਇੰਟਰਪ੍ਰਾਇਜਸ ਕੰਪਨੀ ਦੀ ਰੋਜਾਨਾਂ ਪੈਸਿਆਂ ਦੀ ਕੁਲੈਕਸ਼ਨ ਕਰਦਾ ਹੈ। 1 ਸਤੰਬਰ ਨੂੰ ਉਹ ਪੈਸਿਆਂ ਦੀ ਕੁਲੈਕਸ਼ਨ ਕਰਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਗੰਡੀਵਿੰਡ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਖੜੇ ਲਵਪ੍ਰੀਤ ਸਿੰਘ ਪੁੱਤਰ ਗੁਰਵੇਲ ਸਿੰਘ, ਨੋਨਾ ਸਿੰਘ ਪੁੱਤਰ ਦਿਲਬਾਗ ਸਿੰਘ, ਬਾਊਸ ਪੁੱਤਰ ਪੰਜਾਬ ਸਿੰਘ ਵਾਸੀਅਨ ਗੰਡੀਵਿੰਡ ਨੇ ਉਸ ਨੂੰ ਦਾਤਰ ਦਿਖਾ ਕੇ ਉਸ ਨਾਲ ਕੁੱਟਮਾਰ ਕਰਨੀ ਸ਼ੁਰ ੂਕਰ ਦਿੱਤੀ ਅਤੇ ਉਸਦੀ ਜੇਬ ਵਿਚੋਂ 7 ਹਜ਼ਾਰ ਰੁਪਏ ਦੀ ਨਗਦੀ ਕੱਢ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਕਰਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਲਵਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਭਾਜਪਾ ਦੇ ਵਫ਼ਦ ਨੇ ਸੂਬਾ ਸਕੱਤਰ ਮੰਨਾ ਨਾਲ ‘ਵੀ.ਬੀ.ਜੀ. ਰਾਮ ਜੀ’ ਸਕੀਮ ਸੰਬੰਧੀ ਗੱਲਬਾਤ ਕੀਤੀ ਅਗਲੀ ਖ਼ਬਰ ­ ਜਾਅਲੀ ਪੇਂਟ ਵੇਚਣ ਵਾਲੇ ਦੁਕਾਨਦਾਰ ਖਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।