04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਦੋ ਰੋਜ਼ਾ ਮਾਝਾ ਜ਼ੋਨ ਸਕੂਲ ਟੂਰਨਾਮੈਂਟ ਕਰਵਾਇਆ

ਝਬਾਲ, 2 ਸਤੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ ਦੀ ਦੇਖ ਰੇਖ ਹੇਠ ਐਸ. ਜੀ.

ਅਜੀਤ ਡੈਸਕ 03-09-2026
ਝਬਾਲ, 2 ਸਤੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ ਦੀ ਦੇਖ ਰੇਖ ਹੇਠ ਐਸ.ਜੀ.ਪੀ.ਸੀ. ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਅਤੇ ਬਾਬਾ ਬੁੱਢਾ ਪਬਲਿਕ ਸਕੂਲ ਬੀੜ ਸਾਹਿਬ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਟੂਰਨਾਮੈਂਟ ਦੇ ਦੂਜੇ ਦਿਨ ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ, ਮੈਨੇਜ਼ਰ ਬੀੜ ਬਾਬਾ ਬੁੱਢਾ ਸਾਹਿਬ ਧਰਵਿੰਦਰ ਸਿੰਘ ਅਤੇ ਐਸ.ਜੀ.ਪੀ.ਸੀ. ਸਪੋਰਟਸ ਵਿਭਾਗ ਦੇ ਇੰਚਾਰਜ ਸੁ਼ੁਖਦੀਪ ਸਿੰਘ ਗਿੱਲ ਦਾ ਪ੍ਰਿੰਸੀਪਲ ਮੈਡਮ ਜਗਰੂਪ ਕੌਰ ਵਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਟੂਰਨਾਮੈਂਟ ਦੇ ਦੂਜੇ ਦਿਨ ਅੰਡਰ-14, ਅੰਡਰ-17 ਅਤੇ ਅੰਡਰ -19 ਵਰਗ ਲੜਕਿਆਂ ਦੇ ਫੁੱਟਬਾਲ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਮੈਡਮ ਸਤਵੰਤ ਕੌਰ ਅਤੇ ਆਏ ਹੋਏ ਮਹਿਮਾਨਾਂ ਵਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਸਮੂਹ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਜ਼ਿੰਦਗੀ ਵਿਚ ਉੱਚਾ ਟੀਚਾ ਰੱਖਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਜਗਰੂਪ ਕੌਰ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਜਫਰਵਾਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਡੀ.ਪੀ.ਈ., ਪੀ.ਟੀ.ਆਈ. ਅਤੇ ਸਮੂਹ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨਾਰਲੀ ਬਿਜਲੀ ਘਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।