04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

14,191 ਕਰੋੜ ਦੇ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ ’ਤੋਂ ਪਿਛਲੀਆਂ ਸਰਕਾਰਾਂ ਦਾ ਹਵਾਲਾ ਦੇ ਕੇ ਨਹੀਂ ਭੱਜ ਸਕਦੀ ‘ਆਪ’ ਸਰਕਾਰ-ਭਰੋਵਾਲ

ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ ਸੰਬੰਧੀ ਦਿੱਤੇ ਸਪੱਸ਼ਟੀਕਰਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਚੱਲ ਰਹੇ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ ਦਾ ਹਵਾਲਾ ਦੇ ਕੇ ਮੌਜੂਦਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਹੋ ਸਕਦੀ। ਭਰੋਵਾਲ ਨੇ ਕਿਹਾ ਕਿ ਸਰਕਾਰ ਵਲੋਂ ਇਹ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਬਕਾਇਆ ਪਿਛਲੇ ਸਮੇਂ ਤੋਂ ਚੱਲਿਆ ਆ ਰਿਹਾ ਹੈ ਅਤੇ ਸਰਕਾਰ ਵਲੋਂ ਇਸ ਵਿਚੋਂ ਕੁਝ ਰਕਮ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਅਜੀਤ ਡੈਸਕ 04-09-2026
ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ ਸੰਬੰਧੀ ਦਿੱਤੇ ਸਪੱਸ਼ਟੀਕਰਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਚੱਲ ਰਹੇ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ ਦਾ ਹਵਾਲਾ ਦੇ ਕੇ ਮੌਜੂਦਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਹੋ ਸਕਦੀ। ਭਰੋਵਾਲ ਨੇ ਕਿਹਾ ਕਿ ਸਰਕਾਰ ਵਲੋਂ ਇਹ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਬਕਾਇਆ ਪਿਛਲੇ ਸਮੇਂ ਤੋਂ ਚੱਲਿਆ ਆ ਰਿਹਾ ਹੈ ਅਤੇ ਸਰਕਾਰ ਵਲੋਂ ਇਸ ਵਿਚੋਂ ਕੁਝ ਰਕਮ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਜੇਕਰ ਸਰਕਾਰ ਨੇ ਕੁਝ ਬਕਾਇਆ ਅਦਾ ਕੀਤਾ ਹੈ ਤਾਂ ਇਹ ਸਵਾਗਤਯੋਗ ਹੈ, ਪਰ ਅਸਲ ਸਵਾਲ ਅਜੇ ਵੀ ਬਾਕੀ ਹੈ ਕਿ ਲਗਪਗ 14,191 ਕਰੋੜ ਰੁਪਏ ਦੀ ਕੁੱਲ ਵਿੱਤੀ ਜ਼ਿੰਮੇਵਾਰੀ ਵਿਚੋਂ ਬਾਕੀ ਰਕਮ ਕਦੋਂ ਤੱਕ ਅਦਾ ਕੀਤੀ ਜਾਵੇਗੀ? ਭਰੋਵਾਲ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਪਿਛਲੀਆਂ ਸਰਕਾਰਾਂ ਦੇ ਨਹੀਂ, ਮੌਜੂਦਾ ਸਰਕਾਰ ਦੇ ਅਧੀਨ ਸੇਵਾ ਕਰ ਰਹੇ ਹਨ ਅਤੇ ਅੱਜ ਉਨ੍ਹਾਂ ਦੇ ਹੱਕਾਂ ਦੀ ਜ਼ਿੰਮੇਵਾਰੀ ਵੀ ਮੌਜੂਦਾ ਸਰਕਾਰ ਦੀ ਹੀ ਹੈ। ਇਸ ਲਈ ਬਕਾਏ ਦੀ ਪੂਰੀ ਅਦਾਇਗੀ ਲਈ ਸਪੱਸ਼ਟ ਸਮਾਂ-ਸੀਮਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਭਰੋਵਾਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਬਕਾਏ ਦੀ ਅਦਾਇਗੀ ਸੰਬੰਧੀ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਸਰਕਾਰ ਵਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਹੈ। ਜੇ ਸਰਕਾਰ ਕੋਲ ਮੁਲਾਜ਼ਮਾਂ ਦੇ ਬਣਦੇ ਹੱਕ ਦੇਣ ਲਈ ਵਿੱਤੀ ਸਰੋਤ ਨਹੀਂ ਹਨ ਤਾਂ ਇਸ਼ਤਿਹਾਰਾਂ ਅਤੇ ਸਿਆਸੀ ਪ੍ਰਚਾਰ ਲਈ ਪੈਸਾ ਕਿੱਥੋਂ ਆ ਰਿਹਾ ਹੈ? ਪੰਜਾਬ ਦੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਇੰਤਜ਼ਾਰ ਕਰਵਾਉਣਾ ਅਤੇ ਦੂਜੇ ਪਾਸੇ ਸਰਕਾਰੀ ਪ੍ਰਚਾਰ ’ਤੇ ਖਰਚ ਕਰਨਾ ਸਰਕਾਰ ਦੀਆਂ ਤਰਜੀਹਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਭਰੋਵਾਲ ਨੇ ਕਿਹਾ ਕਿ ਸਰਕਾਰ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜੇਕਰ ਬਕਾਏ ਦੀ ਅਦਾਇਗੀ ਪੜਾਅਵਾਰ ਕਰਨ ਦੀ ਯੋਜਨਾ ਬਣਾਈ ਗਈ ਹੈ ਤਾਂ ਹਰ ਪੜਾਅ ਵਿਚ ਕਿੰਨੀ ਰਕਮ ਦਿੱਤੀ ਜਾਵੇਗੀ ਅਤੇ ਪੂਰੇ ਬਕਾਏ ਦੀ ਅਦਾਇਗੀ ਕਿਸ ਨਿਸ਼ਚਿਤ ਸਮੇਂ ਤੱਕ ਮੁਕੰਮਲ ਹੋਵੇਗੀ। ਭਰੋਵਾਲ ਨੇ ਕਿਹਾ ਕਿ ਭਾਜਪਾ ਕਿਸੇ ਵੀ ਸਰਕਾਰ ਦੇ ਪੁਰਾਣੇ ਬਕਾਏ ਨੂੰ ਸਿਆਸੀ ਮੁੱਦਾ ਬਣਾਉਣ ਦੀ ਬਜਾਇ ਇਹ ਚਾਹੁੰਦੀ ਹੈ ਕਿ ਪੰਜਾਬ ਦੇ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ ਸਿਰ ਮਿਲੇ। ਇਸ ਮੌਕੇ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ, ਜਵਾਹਰ ਨਈਅਰ, ਭੁਪਿੰਦਰ ਸਿੰਘ ਟੀਟੂ, ਤਰਸੇਮ ਸਿੰਘ ਛਾਪੜੀ ਸਾਹਿਬ, ਸਨਦੀਪ ਸਿੰਘ ਸੰਨੀ, ਨਿਸ਼ਾਨ ਸਿੰਘ, ਲੱਖਾ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ 30 ਤੱਕ ਭਰੇ ਜਾਣਗੇ ਆਨਲਾਈਨ ਫਾਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।