04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਮਨਾਈ ਜਨਮ ਅਸ਼ਟਮੀ

ਫਤਿਆਬਾਦ, 3 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਭਰੋਵਾਲ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 04-09-2026
ਫਤਿਆਬਾਦ, 3 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਭਰੋਵਾਲ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਜੀ ਨਾਲ ਸਬੰਧਿਤ ਸੁੰਦਰ ਡਰਾਇੰਗਾਂ ਬਣਾਈਆਂ ਅਤੇ ਵੱਖ-ਵੱਖ ਗਤੀਵਿਧੀਆਂ ਤੇ ਪੇਸ਼ਕਾਰੀਆਂ ਰਾਹੀਂ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਝਾਕੀਆਂ ਪੇਸ਼ ਕੀਤੀਆਂ। ਇਸ ਮੌਕੇ ਸਕੂਲ ਦੀ ਚੇਅਰਪਰਸਨ ਸੁਖਵਿੰਦਰ ਕੌਰ, ਡਾਇਰੈਕਟਰ ਤਜਿੰਦਰ ਸਿੰਘ, ਸੈਕਟਰੀ ਬਨਵੀਰ ਸਿੰਘ ਅਤੇ ਮੈਨੇਜਮੈਂਟ ਮੈਂਬਰ ਸੰਗੀਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ । ਇਸ ਮੌਕੇ ਸ਼੍ਰੀਮਤੀ ਨਵਜੋਤੀ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ, ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਪਿਛਲੀ ਖ਼ਬਰ ਬ੍ਰਿਸਬੇਨ ਆਸਟਰੇਲੀਆ ਦੀ ਧਰਤੀ ’ਤੇ ਤੀਸਰਾ ਗਿੱਧਾ ਕੱਪ ਮਹਿਕ ਪੰਜਾਬ ਦੀ ਟੀਮ ਨੇ ਜਿੱਤਿਆ ਅਗਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।