04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜਸਕੰਵਰ ਸਿੰਘ ਜੱਸਾ ਪੱਟੀ ਨੇ ਹਰੀਕੇ ਪੱਤਣ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਹਰੀਕੇ ਪੱਤਣ, 3 ਸਤੰਬਰ (ਸੰਜੀਵ ਕੁੰਦਰਾ)–ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਹਲਕੇ ਦੇ ਦੌਰੇ ਤਹਿਤ ਕਸਬਾ ਹਰੀਕੇ ਪੱਤਣ ਵਿਖੇ ਸਰਪੰਚ ਇਕਬਾਲ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪੁੱਜੇ ਜਿਥੇ ਸਰਪੰਚ ਇਕਬਾਲ ਸਿੰਘ ਸਿੱਧੂ ਅਤੇ ਸਮੂਹ ਪੰਚਾਇਤ ਅਤੇ ਮੁਹਤਬਰਾਂ ਨੇ ਭਰਵਾਂ ਸਵਾਗਤ ਕਰਦਿਆਂ ਜੀ ਆਇਆਂ ਕਿਹਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਤਰਨ ਤਾਰਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਜ਼ਿਲਾ ਪ੍ਰੀਸ਼ਦ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਵੀ ਨਾਲ ਸਨ।

ਪੰਚਾਇਤ ਨਾਲ ਮੀਟਿੰਗ ਕਰਦੇ ਹੋਏ ਜਸਕੰਵਰ ਸਿੰਘ ਜੱਸਾ ਪੱਟੀ। 04-09-2026
ਹਰੀਕੇ ਪੱਤਣ, 3 ਸਤੰਬਰ (ਸੰਜੀਵ ਕੁੰਦਰਾ)–ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਹਲਕੇ ਦੇ ਦੌਰੇ ਤਹਿਤ ਕਸਬਾ ਹਰੀਕੇ ਪੱਤਣ ਵਿਖੇ ਸਰਪੰਚ ਇਕਬਾਲ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪੁੱਜੇ ਜਿਥੇ ਸਰਪੰਚ ਇਕਬਾਲ ਸਿੰਘ ਸਿੱਧੂ ਅਤੇ ਸਮੂਹ ਪੰਚਾਇਤ ਅਤੇ ਮੁਹਤਬਰਾਂ ਨੇ ਭਰਵਾਂ ਸਵਾਗਤ ਕਰਦਿਆਂ ਜੀ ਆਇਆਂ ਕਿਹਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਤਰਨ ਤਾਰਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਜ਼ਿਲਾ ਪ੍ਰੀਸ਼ਦ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਵੀ ਨਾਲ ਸਨ। ਜੱਸਾ ਪੱਟੀ ਨੇ ਕਸਬਾ ਹਰੀਕੇ ਪੱਤਣ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹਰੀਕੇ ਪੰਚਾਇਤ ਨਾਲ ਮੀਟਿੰਗ ਕੀਤੀ। ਹਰੀਕੇ ਪੰਚਾਇਤ ਨੇ ਕਸਬੇ ਵਿਚ ਰੁਕੇ ਹੋਏ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਜਿਸ ’ਤੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਰੁਕੇ ਹੋਏ ਵਿਕਾਸ ਕਾਰਜ ਜਲਦ ਸ਼ੁਰੂ ਕਰਵਾਏ ਜਾਣਗੇ। ਜਸਕੰਵਰ ਸਿੰਘ ਨੇ ਕਿਹਾ ਕਸਬਾ ਹਰੀਕੇ ਪੱਤਣ ਜਿਸ ਦੀ ਹਰੀਕੇ ਝੀਲ ਦੇ ਕਾਰਨ ਬਹੁਤ ਅਹਿਮੀਅਤ ਹੈ, ਇਸ ਨੂੰ ਸੰਵਾਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਸਰਪੰਚ ਇਕਬਾਲ ਸਿੰਘ ਨੇ ਗੁਰਦੁਆਰਾ ਬਾਬਾ ਭਗਤ ਸਿੰਘ ਸਿੱਧ ਮਸਤ ਅਤੇ ਹਰੀਕੇ ਪਿੰਡ, ਮਰੜ ਨੂੰ ਜਾਂਦੀ ਸੰਪਰਕ ਸੜਕ ਜਿਸ ’ਤੇ ਠੇਕੇਦਾਰ ਵਲੋਂ ਪੱਥਰ ਪਾਉਣ ਤੋਂ ਬਾਅਦ ਕੰਮ ਬੰਦ ਕਰ ਦਿੱਤਾ ਗਿਆ ਹੈ ਤੋਂ ਵੀ ਹਲਕਾ ਇੰਚਾਰਜ ਨੂੰ ਜਾਣੂ ਕਰਵਾਇਆ ਕਿ ਸੜਕ ਦੀ ਮਾੜੀ ਹਾਲਤ ਕਾਰਨ ਗੁਰਦੁਆਰਾ ਸਾਹਿਬ ਜਾਣ ਵਾਲੇ ਸ਼ਰਧਾਲੂ ਬਹੁਤ ਮੁਸ਼ਿਕਲਾਂ ਦਾ ਸਾਹਮਣਾ ਕਰ ਰਹੇ ਹਨ। ਜਿਸ ’ਤੇ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਬਹੁਤ ਜਲਦ ਇੰਨਾਂ ਸੜਕਾਂ ਦਾ ਕੰਮ ਮੁਕੰਮਲ ਹੋਵੇਗਾ ਅਤੇ ਹੋਰ ਵਿਕਾਸ ਕਾਰਜ ਵੀ ਜੰਗੀ ਪੱਧਰ ’ਤੇ ਕਰਵਾਏ ਜਾਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਨੇ ਕਿਹਾ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿਚ ਹਰ ਵਰਗ ਪੂਰੀ ਤਰ੍ਹਾਂ ਖੁਸ਼ ਹੈ ਅਤੇ ਲੋਕਾਂ ਨੂੰ ਸਹੂਲਤਾਂ ਵੀ ਬਿਨਾਂ ਕਿਸੇ ਖੱਜਲ ਖ਼ੁਆਰੀ ਦੇ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਝੇ ਦੇ ਪ੍ਰਵੇਸ਼ ਦੁਆਰ ਵਜੋਂ ਜਾਣੇ ਜਾਂਦੇ ਕਸਬਾ ਹਰੀਕੇ ਪੱਤਣ ਨੂੰ ਵਿਕਾਸ ਪੱਖੋਂ ਬੁਲੰਦੀਆਂ ’ਤੇ ਲੈ ਕੇ ਜਾਵਾਂਗੇ। ਇਸ ਮੌਕੇ ਸਰਪੰਚ ਇਕਬਾਲ ਸਿੰਘ ਸਿੱਧੂ, ਅਮਰੀਕ ਸਿੰਘ ਮੈਂਬਰ ਪੰਚਾਇਤ, ਬਲਬੀਰ ਸਿੰਘ ਵਿਜੀਲੈਂਸ ਵਾਲੇ, ਗੁਲਸ਼ਨ ਮਲਹੋਤਰਾ ਬਲਾਕ ਸੰਮਤੀ ਮੈਂਬਰ, ਰੇਸ਼ਮ ਸਿੰਘ, ਭੁਪਿੰਦਰ ਸਿੰਘ ਕੱਪੜੇ ਵਾਲੇ, ਪ੍ਰਗਟ ਸਿੰਘ, ਕੁਲਵੰਤ ਸਿੰਘ ਸ਼ਾਲੂ, ਗੁਰਪ੍ਰਤਾਪ ਸਿੰਘ, ਰਾਜੂ ਸ਼ਰਮਾ,ਹਰਦਿਆਲ ਸਿੰਘ, ਪਰਮਜੀਤ ਸਿੰਘ ਮੁਨੀਮ, ਲਖਵਿੰਦਰ ਸਿੰਘ ਅੰਗਰੇਜ਼ ਸਿੰਘ, ਜਸਬੀਰ ਕੌਰ ਮਹਿਲਾ ਪ੍ਰਧਾਨ,ਮਾਸਟਰ ਇਕਬਾਲ ਸਿੰਘ,ਗੁਰਜੰਟ ਸਿੰਘ,ਮਾਸਟਰ ਕੁਲਦੀਪ ਸਿੰਘ, ਨਿਸ਼ਾਨ ਸਿੰਘ ਗਿੱਲ, ਅੰਗਰੇਜ਼ ਸਿੰਘ ਗਿੱਲ,ਡਾ ਕੰਵਲਜੀਤ ਸਿੰਘ, ਤਰਸੇਮ ਸਿੰਘ ਖਹਿਰਾ, ਅੰਗਰੇਜ਼ ਸਿੰਘ ਸਿੱਧੂ, ਸੁਰਿੰਦਰ ਸਿੰਘ, ਗੁਰਦੀਪ ਸਿੰਘ, ਪੂਰਨ ਸਿੰਘ, ਰਾਜਭਿੰਦਰ ਸਿੰਘ, ਰਾਜਵਿੰਦਰ ਸਿੰਘ ਰਾਜਾ, ਪਰਮਜੀਤ ਸਿੰਘ, ਜਸਵੰਤ ਸਿੰਘ ਸਿੱਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਯੂਥ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਵਰਕਰਾਂ ਸਮੇਤ ਹੋਏ ਨਤਮਸਤਕ ਅਗਲੀ ਖ਼ਬਰ ਰੱਖੜ ਪੁੰਨਿਆ ਮੌਕੇ ਕਾਂਗਰਸ ਪਾਰਟੀ ਦੀ ਹੋਈ ਕਾਨਫ਼ਰੰਸ ਨੇ ਭਲਾਈਪੁਰ ਦਾ ਸਿਆਸੀ ਕੱਦ ਉੱਚਾ ਕੀਤਾ- ਕਾਂਗਰਸੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।