04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਆੜ੍ਹਤੀ ਐਸੋਸੀਏਸ਼ਨ ਤਰਨ ਤਾਰਨ ਵਲੋਂ ਡੀ.ਐੱਫ.ਐੱਸ.ਸੀ. ਹਰਵੀਨ ਕੌਰ ਦਾ ਕੀਤਾ ਸਨਮਾਨ

ਤਰਨ ਤਾਰਨ, 3 ਸਤੰਬਰ (ਪਰਮਜੀਤ ਜੋਸ਼ੀ)—ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਸਮੂਹ ਆੜ੍ਹਤੀਆਂ ਵਲੋਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਹਰਵੀਨ ਕੌਰ ਦੇ ਦਫ਼ਤਰ ਪਹੁੰਚ ਕੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਗੁਲਦਸਤੇ ਭੇਂਟ ਕੀਤੇ। ਇਸ ਮੌਕੇ ਸਮੂਹ ਆੜ੍ਹਤੀਆਂ ਵਲੋਂ ਡੀ.

ਅਜੀਤ ਡੈਸਕ 04-09-2026
ਤਰਨ ਤਾਰਨ, 3 ਸਤੰਬਰ (ਪਰਮਜੀਤ ਜੋਸ਼ੀ)—ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਸਮੂਹ ਆੜ੍ਹਤੀਆਂ ਵਲੋਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਹਰਵੀਨ ਕੌਰ ਦੇ ਦਫ਼ਤਰ ਪਹੁੰਚ ਕੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਗੁਲਦਸਤੇ ਭੇਂਟ ਕੀਤੇ। ਇਸ ਮੌਕੇ ਸਮੂਹ ਆੜ੍ਹਤੀਆਂ ਵਲੋਂ ਡੀ.ਐੱਫ.ਐੱਸ.ਸੀ. ਹਰਵੀਨ ਕੌਰ ਨਾਲ ਵੱਖ-ਵੱਖ ਮਸਲਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਮੈਡਮ ਹਰਵੀਨ ਕੌਰ ਨੇ ਕਿਹਾ ਕਿ ਆੜ੍ਹਤੀਆਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲੋਕਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਸ ਮੌਕੇ ਹੰਸ ਰਾਜ ਚੌਧਰੀ, ਗੁਰਿੰਦਰ ਸਿੰਘ ਲਾਲੀ ਚਾਚਾ, ਪਵੇਲ ਸਿੰਘ ਪੰਨੂੰ ਜਨਰਲ ਸਕੱਤਰ, ਗੁਰਲਾਲ ਸਿੰਘ ਖਜਾਨਚੀ, ਕੁਲਦੀਪ ਸਿੰਘ ਢਿੱਲੋਂ, ਸਵਿੰਦਰ ਸਿੰਘ ਭੁੱਚਰ, ਜੱਜਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਸਰਪੰਚ, ਬਲਜੀਤ ਜੈਨ, ਹਰਵਿੰਦਰਪਾਲ ਸਿੰਘ, ਸੁਖਦੇਵਪਾਲ ਕੱਕੜੀਆ, ਅਰੁਣ ਕੁਮਾਰ ਗੋਲਡੀ, ਗੁਰਬਾਜ ਸਿੰਘ ਕਾਜੀਕੋਟ, ਬਹਾਲ ਸਿੰਘ ਆਦਿ ਤੋਂ ਇਲਾਵਾ ਹੋਰ ਆੜ੍ਹਤੀ ਮੌਜੂਦ ਸਨ।
ਪਿਛਲੀ ਖ਼ਬਰ ਗਰੀਨ ਸਕੂਲ ਪ੍ਰੋਗਰਾਮ ਸੰਬੰਧੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਾਈ ਵਰਕਸ਼ਾਪ ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਯੂਥ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਵਰਕਰਾਂ ਸਮੇਤ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।