05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 05-09-2026
ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਖਾਲੜਾ ਤੋਂ ਜਗਰੂਪ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਜਗਦੀਸ਼ ਸਿੰਘ ਪੁੱਤਰ ਲਖਬੀਰ ਸਿੰਘ ਵਾਸੀਆਨ ਮਾੜੀਮੇਘਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਗਿ੍ਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਚ.ਸੀ. ਨਿਰਮਲਜੀਤ ਸਿੰਘ ਨੇ ਗਸ਼ਤ ਦੌਰਾਨ ਦਾਣਾ ਮੰਡੀ ਸਰਹਾਲੀ ਤੋਂ ਨਿਸ਼ਾਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਸਰਹਾਲੀ ਅਤੇ ਸਤਨਾਮ ਸਿੰਘ ਪੁੱਤਰ ਾਕਲਾ ਸਿੰਘ ਵਾਸੀਅਨ ਜੌੜਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ’ਤੇ ਇੰਦਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਭਰਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 45 ਕਿਲੋ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੱਟੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ’ਤੇ ਬਾਲ ਸ੍ਰੀ ਕ੍ਰਿਸ਼ਨ ਦੇ ਰੂਪ ’ਚ ਸਜਿਆ ਨੰਨ੍ਹਾ ਬੱਚਾ ਗੁਰਜੋਤ ਸਿੰਘ।... ਅਗਲੀ ਖ਼ਬਰ ਚੋਰੀ ਦੇ ਮਾਮਲੇ ’ਚ 2 ਨਾਮਜ਼ਦ, ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।