05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੱਟੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ’ਤੇ ਬਾਲ ਸ੍ਰੀ ਕ੍ਰਿਸ਼ਨ ਦੇ ਰੂਪ ’ਚ ਸਜਿਆ ਨੰਨ੍ਹਾ ਬੱਚਾ ਗੁਰਜੋਤ ਸਿੰਘ। ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਨਵ-ਨਿਯੁਕਤ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਦਾ ਮੂੰਹ ਮਿੱਠਾ ਕਰਵਾਇਆ ਗੁਰਸੇਵਕ ਸਿੰਘ ਸ਼ੇਖ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕੀਤਾ ਧੰਨਵਾਦ

ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)—ਪਿਛਲੇ ਦਿਨੀਂ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਅਤੇ ਯੂਥ ਅਕਾਲੀ ਦਲ ਦਾ ਵਰਕਿੰਗ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਗੁਰਸੇਵਕ ਸਿੰਘ ਸ਼ੇਖ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਸੇਵਕ ਸਿੰਘ ਸ਼ੇਖ ਦਾ ਮੂੰਹ ਮਿੱਠਾ ਕਰਵਾਇਆ ਗਿਆ।

ਗੁਰਸੇਵਕ ਸਿੰਘ ਸ਼ੇਖ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦਲਬੀਰ ਸਿੰਘ ਜਹਾਂਗੀਰ, ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਅਤੇ ਹੋਰ ਆਗੂ। ਅਜੀਤ ਤਸਵੀਰ 05-09-2026
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)—ਪਿਛਲੇ ਦਿਨੀਂ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਅਤੇ ਯੂਥ ਅਕਾਲੀ ਦਲ ਦਾ ਵਰਕਿੰਗ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਗੁਰਸੇਵਕ ਸਿੰਘ ਸ਼ੇਖ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਸੇਵਕ ਸਿੰਘ ਸ਼ੇਖ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜਿਸਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ, ਉਥੇ ਜਦੋਂ ਵੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੀ ਉਦੋਂ ਹੀ ਪੰਜਾਬ ਦੇ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕੀਤੇ ਹਨ। ਇਸ ਮੌਕੇ ਨਵਨਿਯੁਕਤ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਨੇ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਪਾਰਟੀ ਵਲੋਂ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਮੋਟਰਸਾਈਕਲ ਚੋਰੀ ਕਰਦਾ ਹੋਇਆ ਨੌਜਵਾਨ। ਸਿਮਰਨ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।