ਮੂੰਹ ਵਿਚ ਵਾਰ-ਵਾਰ ਛਾਲੇ ਹੋਣ ’ਤੇ ਲਾਪ੍ਰਵਾਹੀ ਨਾ ਵਰਤੋ - ਡਾ. ਰੰਧਾਵਾ
ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)—ਵਾਰ-ਵਾਰ ਮੂੰਹ ਵਿਚ ਹੋਣ ਵਾਲੇ ਅਲਸਰ (ਛਾਲਿਆਂ) ਨੂੰ ਓਰਲ ਅਲਸਰ ਜਾਂ ਮਾਊਥ ਅਲਸਰ ਕਹਿੰਦੇ ਹਨ। ਇਹ ਮੂੰਹ ਵਿਚ ਕਿਤੇ ਵੀ ਹੋ ਸਕਦੇ ਹਨ, ਜਿਵੇਂ ਕਿ ਜੀਭ, ਤਾਲੂ, ਬੁੱਲਾਂ ਦੇ ਅੰਦਰ, ਗੱਲਾ ਦੇ ਅੰਦਰਲੇ ਪਾਸੇ, ਮਸੂੜਿਆਂ ਉਪਰ ਆਦਿ।
ਈ
ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ
05-09-2026
ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)—ਵਾਰ-ਵਾਰ ਮੂੰਹ ਵਿਚ ਹੋਣ ਵਾਲੇ ਅਲਸਰ (ਛਾਲਿਆਂ) ਨੂੰ ਓਰਲ ਅਲਸਰ ਜਾਂ ਮਾਊਥ ਅਲਸਰ ਕਹਿੰਦੇ ਹਨ। ਇਹ ਮੂੰਹ ਵਿਚ ਕਿਤੇ ਵੀ ਹੋ ਸਕਦੇ ਹਨ, ਜਿਵੇਂ ਕਿ ਜੀਭ, ਤਾਲੂ, ਬੁੱਲਾਂ ਦੇ ਅੰਦਰ, ਗੱਲਾ ਦੇ ਅੰਦਰਲੇ ਪਾਸੇ, ਮਸੂੜਿਆਂ ਉਪਰ ਆਦਿ। ਇਹ ਬਹੁਤ ਦਰਦ ਕਰਦੇ ਹਨ ਅਤੇ ਮਰੀਜ਼ ਨੂੰ ਖਾਣ-ਪੀਣ ਵਿਚ ਵੀ ਦਿੱਕਤ ਕਰਦੇ ਹਨ। ਵਾਰ-ਵਾਰ ਮੂੰਹ ਵਿਚ ਛਾਲੇ ਹੋਣ ਦੇ ਇਸਦਾ ਚੈੱਕਅੱਪ ਜਰੂਰੀ ਹੈ ਕਿਉਂਕਿ ਇਹ ਕਈ ਗੰਭੀਰ ਬਿਮਾਰੀਆਂ ਦਾ ਸੰਕੇਤ ਹੋ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਈ.ਐਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਮੂੰਹ ਵਿਚ ਹੋਣ ਵਾਲੇ ਛਾਲੇ ਕਈ ਕਿਸਮ ਦੇ ਹੁੰਦੇ ਹਨ ਜਿਵੇਂ ਕਿ ਐਪਥਸ ਅਲਸਰ, ਲਿਉਕੋਪਲੇਕੀਆ, ਐਰੀਥਰੋਪਲੇਕੀਆ, ਲਾਈਕਨ ਪਲੇਨਸ, ਉਰਲ ਥਰਸ਼, ਮਾਊਥ ਕੈਂਸਰ ਆਦਿ। ਉਨ੍ਹਾਂ ਦੱਸਿਆ ਕਿ ਅਲਸਰ ਤੋਂ ਬਚਣ ਲਈ ਸਾਨੂੰ ਜਿਆਦਾ ਪਾਣੀ ਪੀਣਾ ਚਾਹੀਦੀ ਹੈ, ਮੂੰਹ ਅਤੇ ਦੰਦਾਂ ਨੂੰ ਬੁਰਸ਼ ਅਤੇ ਚੂਲੀ ਨਾਲ ਸਾਫ਼ ਰੱਖੋਂ, ਮਸਾਲੇਦਾਰ ਭੋਜਨ ਅਤੇ ਜੰਕ ਫੂਡ ਬੰਦ ਕਰੋ, ਸਿਗਰੇਟ ਅਤੇ ਸ਼ਰਾਬ ਦਾ ਸੇਵਨ ਬੰਦ ਕੀਤਾ ਜਾਵੇ। ਅਗਰ ਫਿਰ ਵੀ ਵਾਰ-ਵਾਰ ਛਾਲੇ ਹੁੰਦੇ ਹਨ ਤਾਂ ਇਸ ਪ੍ਰਤੀ ਨੂੰ ਲਾਪ੍ਰਵਾਹੀ ਨਾਲ ਨਾ ਲਿਆ ਜਾਵੇ ਕਿਉਂਕਿ ਬਹੁਤ ਸਾਰੇ ਛਾਲੇ ਮਾਊਸ ਕੈਂਸਰ ਵੀ ਹੋ ਸਕਦੇ ਹਨ ਅਤੇ ਤੁਰੰਤ ਮਾਹਰ ਡਾਕਟਰ ਪਾਸ ਜਾ ਕੇ ਇਨ੍ਹਾਂ ਅਲਸਰਾਂ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਬੀਮਾਰੀ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕੇ।