06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਤਰਨ ਤਾਰਨ, 5 ਸਤੰਬਰ (ਇਕਬਾਲ ਸਿੰਘ ਸੋਢੀ)– ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਅਜੀਤ ਸਿੰਘ ਫ਼ਤਿਹਚੱਕ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪੱਟੀ, ਖਡੂਰ ਸਾਹਿਬ ਅਤੇ ਤਰਨ ਤਾਰਨ ਤਹਿਸੀਲ ਦੇ 90 ਦੇ ਕਰੀਬ ਪੈਨਸ਼ਨਰਾਂ ਨੇ ਭਾਗ ਲਿਆ।

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਮੀਟਿੰਗ ਦਾ ਦਿ੍ਸ਼। ਤਸਵੀਰ–ਲਵਲੀ 06-09-2026
ਤਰਨ ਤਾਰਨ, 5 ਸਤੰਬਰ (ਇਕਬਾਲ ਸਿੰਘ ਸੋਢੀ)– ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਅਜੀਤ ਸਿੰਘ ਫ਼ਤਿਹਚੱਕ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪੱਟੀ, ਖਡੂਰ ਸਾਹਿਬ ਅਤੇ ਤਰਨ ਤਾਰਨ ਤਹਿਸੀਲ ਦੇ 90 ਦੇ ਕਰੀਬ ਪੈਨਸ਼ਨਰਾਂ ਨੇ ਭਾਗ ਲਿਆ। ਸਟੇਜ ਸਕੱਤਰ ਦੀ ਭੂਮਿਕਾ ਨਿਭਾਉਦਿਆਂ ਪੈਨਸ਼ਨਰ ਆਗੂ ਸਵਰਨ ਸਿੰਘ ਗੋਇੰਦਵਾਲ ਨੇ ਮੀਟਿੰਗ ਲਈ ਆਏ ਪੈਨਸ਼ਨਰਾਂ ਨੂੰ ਜੀ ਆਇਆਂ ਆਖਿਆ ਅਤੇ ਮੀਟਿੰਗ ਦਾ ਏਜੰਡਾ ਦੱਸਿਆ। ਪਹਿਲਾਂ ਸਵਰਗਵਾਸੀ ਅਮਰਜੀਤ ਕੌਰ ਪਤਨੀ ਸੁਰਜੀਤ ਸਿੰਘ ਅਤੇ ਅਮਨਦੀਪ ਸਿੰਘ ਪੁੱਤਰ ਕੁਲਬੀਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਬੁਲਾਰਿਆਂ ਵਿਚੋਂ ਸਰਪ੍ਰਸਤ ਸੁਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ ਅਤੇ ਜਗਤਾਰ ਸਿੰਘ ਸਰਲੀ , ਮੀਤ ਪ੍ਰਧਾਨ ਵਿਜੇ ਕੁਮਾਰ ਸ਼ਰਮਾ, ਡਿਪਟੀ ਜਨਰਲ ਸਕੱਤਰ ਡਾਕਟਰ ਵਿਜੇ ਕੁਮਾਰ ਵਿਨਾਇਕ, ਤਹਿਸੀਲ ਪ੍ਰਧਾਨ ਜੋਧ ਬੀਰ ਸ਼ਰਮਾ ਅਤੇ ਧਰਮ ਸਿੰਘ ਖਡੂਰ ਸਾਹਿਬ, ਅਰਜਨ ਸਿੰਘ, ਸਰਵਣ ਸਿੰਘ ਰਸੂਲਪੁਰ, ਕ੍ਰਿਸ਼ਨ ਸਿੰਘ ਮੰਨਣ, ਜਸਵਿੰਦਰ ਸਿੰਘ ਢਿੱਲੋਂ ਆਦਿ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਪ੍ਰਤੀ ਮਾੜੀ ਸੋਚ ਅਤੇ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਕਹਿਣਾ ਕਿ ਹੜਤਾਲ ਅਤੇ ਗੱਲਬਾਤ ਇੱਕੋ ਸਮੇਂ ਨਹੀਂ ਚੱਲ ਸਕਦੇ ਬੜਾ ਬੇਸਮਝੀ ਵਾਲਾ ਅਤੇ ਘਟੀਆ ਬਿਆਨ ਹੈ। ਪਿਛਲੇ ਚਾਰ ਸਾਲ ਤੋਂ ਬਾਅਦ ਮੁਲਾਜ਼ਮ ਭਲਾ ਕਿਹੜੀ ਹੜਤਾਲ ’ਤੇ ਸਨ ਜਦੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮੀਟਿੰਗਾਂ ਦੇ ਕੇ ਭਗੌੜੇ ਹੁੰਦੇ ਰਹੇ ਹਨ । ਪੰਜਾਬ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਮਸਲਿਆਂ ਨੂੰ ਸੁਣ ਕੇ ਹੱਲ ਕਰਨ ਦੀ ਬਜਾਏ ਲਾਰਿਆਂ ਸਹਾਰੇ ਸਮਾਂ ਕੱਢਣਾ ਚਾਹ ਰਹੇ ਹਨ, ਮਹਿੰਗਾਈ ਵਧਣ ਦੇ ਬਾਵਜੂਦ ਉਹਨਾਂ ਨੂੰ 18 ਫੀਸਦੀ ਮਹਿੰਗਾਈ ਭੱਤਾ ਘੱਟ ਦਿੱਤਾ ਜਾ ਰਿਹਾ ਹੈ, ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੇ ਬਾਵਜੂਦ ਪੈਨਸ਼ਨਰਾਂ ਨੂੰ 2.59 ਦੇ ਗੁਣਾਂਕ ਦਾ ਲਾਭ ਨਹੀਂ ਦਿੱਤਾ ਗਿਆ, ਉਨ੍ਹਾਂ ਦੇ ਬਕਾਏ ਵੀ ਸਮੇਂ ਸਿਰ ਅਦਾ ਨਹੀਂ ਕੀਤੇ ਜਾ ਰਹੇ। ਮੀਟਿੰਗ ਿਵਚ ਤਹਿਸੀਲ ਪ੍ਰਧਾਨ ਸੁਰਿੰਦਰ ਸਿੰਘ, ਪ੍ਰੇਮ ਪ੍ਰਕਾਸ਼, ਸੁਰਜੀਤ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ, ਚਰਨਜੀਤ ਸਿੰਘ, ਹਰਸੁਖਦੇਵ ਸਿੰਘ, ਗੁਰਮੀਤ ਸਿੰਘ ਨੂਰਦੀ , ਲਾਲ ਸਿੰਘ, ਪ੍ਰਿੰਸੀਪਲ ਸੁੱਖਾ ਸਿੰਘ, ਤਰਸੇਮ ਸਿੰਘ, ਤੇਜਿੰਦਰ ਸਿੰਘ,ਦੀਦਾਰ ਸਿੰਘ, ਹਰਭਜਨ ਸਿੰਘ, ਜਗੀਰ ਸਿੰਘ, ਜਸਬੀਰ ਸਿੰਘ, ਨਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਮੋਹਨਜੀਤ ਸਿੰਘ ਦੀ ਸਰਕਾਰ ਦੇ ਇਸ਼ਾਰੇ ’ਤੇ ਕੁੱਟਮਾਰ ਦੀ ਨਿੰਦਾ - ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।