06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਸਮਾਗਮ ਕਰਵਾਇਆ

ਝਬਾਲ, 5 ਸਤੰਬਰ (ਸਰਬਜੀਤ ਸਿੰਘ)–ਸੰਤ ਬਾਬਾ ਖੜਕ ਸਿੰਘ ਜੀ ਦੁਆਰਾ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਜੀ ਦੀ ਅਗਵਾਈ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਵਿਖੇ ਦਾਖ਼ਲ ਹੋਏ ਫ਼ਰੈਸ਼ਰ (ਪਹਿਲੇ ਸਾਲ ਦੇ) ਵਿਦਿਆਰਥੀਆਂ ਦੇ ਸਵਾਗਤ ਲਈ ਸੀਨੀਅਰ ਵਿਦਿਆਰਥੀਆਂ ਵਲੋਂ ਇਕ ਸ਼ਾਨਦਾਰ ਵੈਲਕਮ ਪਾਰਟੀ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਦੌਰਾਨ ਨਵੇਂ ਵਿਦਿਆਰਥੀਆਂ ਦਾ ਕਾਲਜ ਕੈਂਪਸ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ।

ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਕਰਾਏ ਗਏ ਸਮਾਗਮ ਦੀਆਂ ਤਸਵੀਰਾਂ। ਤਸਵੀਰ–ਗੱਗੋਬੂਹਾ 06-09-2026
ਝਬਾਲ, 5 ਸਤੰਬਰ (ਸਰਬਜੀਤ ਸਿੰਘ)–ਸੰਤ ਬਾਬਾ ਖੜਕ ਸਿੰਘ ਜੀ ਦੁਆਰਾ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਜੀ ਦੀ ਅਗਵਾਈ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਵਿਖੇ ਦਾਖ਼ਲ ਹੋਏ ਫ਼ਰੈਸ਼ਰ (ਪਹਿਲੇ ਸਾਲ ਦੇ) ਵਿਦਿਆਰਥੀਆਂ ਦੇ ਸਵਾਗਤ ਲਈ ਸੀਨੀਅਰ ਵਿਦਿਆਰਥੀਆਂ ਵਲੋਂ ਇਕ ਸ਼ਾਨਦਾਰ ਵੈਲਕਮ ਪਾਰਟੀ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਦੌਰਾਨ ਨਵੇਂ ਵਿਦਿਆਰਥੀਆਂ ਦਾ ਕਾਲਜ ਕੈਂਪਸ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ ਵਲੋਂ ਨਵੇਂ ਆਏ ਵਿਦਿਆਰਥੀਆਂ ਨੂੰ ‘ਜੀ ਆਇਆਂ’ ਆਖਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੀ ਸਿੱਖਿਆ ਅਤੇ ਉੱਚੀਆਂ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਡਾਂਸ ਅਤੇ ਹੋਰ ਕਲਾਤਮਕ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਭਾਗ ਲਿਆ, ਜਿਸ ਨੇ ਪੂਰੇ ਸਮਾਗਮ ਵਿਚ ਜਸ਼ਨ ਭਰਿਆ ਮਾਹੌਲ ਸਿਰਜ ਦਿੱਤਾ। ਇਸ ਮੌਕੇ ਪ੍ਰੋ. ਸੁਰਿੰਦਰ ਸਿੰਘ ਨੇ ਸਟੇਜ ਦੀ ਭੂਮਿਕਾ ਬਖੂਬੀ ਨਿਭਾਈ। ਇਸ ਮੌਕੇ ਡਾ. ਅਮਰਬੀਰ ਸਿੰਘ, ਸੁਪਰਡੈਂਟ ਤਜਿੰਦਰਜੀਤ ਸਿੰਘ, ਪ੍ਰੋਫ਼ੈਸਰ ਇੰਦਰਜੀਤ ਸਿੰਘ, ਪ੍ਰੋਫ਼ੈਸਰ ਅੰਮ੍ਰਿਤਪਾਲ ਸਿੰਘ, ਸੁਖਪਾਲ ਕੌਰ, ਪ੍ਰੋਗਰਾਮ ਇੰਚਾਰਜ ਹਰਪ੍ਰੀਤ ਕੌਰ, ਅਕਵਿੰਦਰ ਕੌਰ, ਸਿਮਰਨ ਕੌਰ, ਪਲਵਿੰਦਰ ਕੌਰ ਅਤੇ ਕੰਵਲਜੀਤ ਕੌਰ ਸ਼ਾਮਲ ਸਨ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ ਹੋਣਗੇ ਸ਼ੁਰੂ ਅਗਲੀ ਖ਼ਬਰ ਸ੍ਰੀ ਦੁਰਗਾ ਮੰਦਰ ਹਰੀਕੇ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੱਗੀਆਂ ਭਾਰੀ ਰੌਣਕਾਂ ਬੱਚਿਆਂ ਵਲੋਂ ਪੇਸ਼ ਕੀਤੀਆਂ ਸੁੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।