07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੇਂਦਰ ਸਰਕਾਰ ਫ੍ਰੀ ਟਰੇਡ ਸਮਝੌਤਾ ਤੁਰੰਤ ਰੱਦ ਕਰੇ-ਮੱਲਾ

ਖਡੂਰ ਸਾਹਿਬ, 6 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਪਿੰਡ ਬਾਣੀਆ ’ਚ ਪ੍ਰਧਾਨ ਝਿਲਮਲ ਸਿੰਘ ਬਾਣੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਆਗੂ ਮੁਖਤਾਰ ਸਿੰਘ ਮੱਲਾ ਨੇ ਫਰੀ ਟਰੇਡ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਮਰੀਕਾ ਸਮੇਤ ਸਾਰੇ ਸਾਮਰਾਜੀ ਮੁਲਕਾਂ ਨਾਲ ਕੀਤੇ ਗਏ ਫਰੀ ਟਰੇਡ ਸਮਝੌਤਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ।

ਅਜੀਤ ਡੈਸਕ 07-09-2026
ਖਡੂਰ ਸਾਹਿਬ, 6 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਪਿੰਡ ਬਾਣੀਆ ’ਚ ਪ੍ਰਧਾਨ ਝਿਲਮਲ ਸਿੰਘ ਬਾਣੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਆਗੂ ਮੁਖਤਾਰ ਸਿੰਘ ਮੱਲਾ ਨੇ ਫਰੀ ਟਰੇਡ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਮਰੀਕਾ ਸਮੇਤ ਸਾਰੇ ਸਾਮਰਾਜੀ ਮੁਲਕਾਂ ਨਾਲ ਕੀਤੇ ਗਏ ਫਰੀ ਟਰੇਡ ਸਮਝੌਤਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ। ਕਿਸਾਨ ਵਿਰੋਧੀ ਸਮਝੌਤਿਆਂ ਨੂੰ ਲਾਗੂ ਕਰਨ ਨਾਲ ਕਿਸਾਨਾਂ ਦੀ ਹਾਲਤ ਹੋਰ ਪਤਲੀ ਹੋਵੇਗੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ’ਤੇ ਐਮ.ਐਸ.ਪੀ. ਨੂੰ ਲਾਗੂ ਕੀਤੀ ਜਾਵੇ, ਕਰਜੇ ਦੀ ਮਾਰ ਹੇਠ ਆਏ ਕਿਸਾਨਾਂ ਮਜ਼ਦੂਰਾਂ ਦੇ ਕਰਜੇ ਮੁਆਫ ਕੀਤੇ ਜਾਣ ਅਤੇ ਡੀਜ਼ਲ, ਪੈਟਰੋਲ, ਖਾਦਾਂ, ਕੀਟਨਾਸ਼ਕ ਦਵਾਈਆਂ ਦੇ ਰੇਟ ਘਟਾਏ ਜਾਣ। ਮੱਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੰਡ ਮਿੱਲ ਸੇਰੋਂ ਨੂੰ ਤੁਰੰਤ ਚਾਲੂ ਕੀਤੀ ਜਾਵੇ ਤਾਂ ਜੋ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਮੱਲ੍ਹਾ ਨੇ ਦੱਸਿਆ ਕਿ 20 ਸਤੰਬਰ ਨੂੰ ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਵਲੋ ਜਲੰਧਰ ਦੇਸ਼ ਭਗਤ ਯਾਦਗਰ ਹਾਲ ਇਤਿਹਾਸ ਦਾ ਇਕੱਠ ਕੀਤਾ ਜਾ ਰਿਹਾ ਹੈ। ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਮਾਸਟਰ ਬਲਵਿੰਦਰ ਸਿੰਘ ਕੁੜੀਵਲਾਹ, ਚਰਨਜੀਤ ਸਿੰਘ, ਕੁੜੀਵਲਾਹ, ਅਮਰਜੀਤ ਸਿੰਘ, ਕੁੜੀਵਲਾਹ, ਪਰਮਜੀਤ ਸਿੰਘ, ਰਣਧੀਰ ਸਿੰਘ, ਬਲਵਿੰਦਰ ਸਿੰਘ, ਬਖਸੀਸ ਸਿੰਘ, ਲਖਵਿੰਦਰ ਸਿੰਘ, ਰਜਿੰਦਰ ਸਿੰਘ, ਸੁਖਵੰਤ ਸਿੰਘ, ਲੱਖਾ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਆਖਰ ਕਿੰਨੇ ਕੁ ਲੋਕਾਂ ਦੀ ਆਵਾਜ਼ ਦਬਾਉਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ - ਸੁਰਜੀਤ ਸਿੰਘ ਭੂਰਾ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਪੱਟੀ ਦੇ ਟਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਹਲਕੇ ਦੇ ਚੇਅਰਮੈਨ ਰਮਨ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।