07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਅਧਿਆਪਕ ਦਿਵਸ ਮਨਾਇਆ

ਪੱਟੀ, 6 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਹ ਸਮਾਰੋਹ ਡਾ.

ਅਜੀਤ ਡੈਸਕ 07-09-2026
ਪੱਟੀ, 6 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਹ ਸਮਾਰੋਹ ਡਾ. ਰਾਜੇਸ਼ ਭਾਰਦਵਾਜ ਚੇਅਰਮੈਨ, ਡਾ. ਮ੍ਰਿਦੁਲਾ ਭਾਰਦਵਾਜ ਮੈਨੇਜਿੰਗ ਡਾਇਰੈਕਟਰ, ਸੱਤਿਅਮ ਭਾਰਦਵਾਜ ਡਾਇਰੈਕਟਰ ਅਤੇ ਸ਼੍ਰੀਮਤੀ ਸ਼ੁਭੀ ਭਾਰਦਵਾਜ ਡਾਇਰੈਕਟਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਦਿਲੋਂ ਧੰਨਵਾਦ ਅਤੇ ਸਤਿਕਾਰ ਪ੍ਰਗਟ ਕੀਤਾ। ਉਪਰੰਤ ਪ੍ਰਿੰਸੀਪਲ ਕਪਿਲ ਦੇਵ ਸ਼ਰਮਾ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਕੇਕ ਕੱਟਿਆ। ਇਸ ਮੌਕੇ ਪ੍ਰਿੰਸੀਪਲ ਕਪਿਲ ਦੇਵ ਸ਼ਰਮਾ ਨੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਅੰਤ ਵਿੱਚ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਦਿੱਤੇ ਸਤਿਕਾਰ ਅਤੇ ਪਿਆਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰ ਦੀ ‘ਸਫ਼ਾਈ ਮੁਹਿੰਮ’ ਦੇ ਦਾਅਵਿਆਂ ਵਿਚਕਾਰ ਪੱਟੀ ਦੀ ਰੋਹੀ ਬਣੀ ਕੂੜੇ ਦਾ ਡੰਪਿੰਗ ਗਰਾਊਂਡ ਸ਼ਹਿਰ ਦੇ ਬਿਲਕੁਲ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।