08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਿਆਨੇ ਦੇ ਨਾਂਅ ’ਤੇ ਵਿਅਕਤੀ ਨਾਲ ਮਾਰੀ ਸਾਢੇ ਤਿੰਨ ਲੱਖ ਦੀ ਠੱਗੀ

ਤਰਨ ਤਾਰਨ, 7 ਸਤੰਬਰ (ਪਰਮਜੀਤ ਜੋਸ਼ੀ)—ਥਾਣਾ ਹਰੀਕੇ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਸਾਢੇ ਤਿੰਨ ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.

ਅਜੀਤ ਡੈਸਕ 08-09-2026
ਤਰਨ ਤਾਰਨ, 7 ਸਤੰਬਰ (ਪਰਮਜੀਤ ਜੋਸ਼ੀ)—ਥਾਣਾ ਹਰੀਕੇ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਸਾਢੇ ਤਿੰਨ ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਸੁਬੇਗ ਸਿੰਘ ਪੁੱਤਰ ਚਰਨ ਸਿੰਘ ਵਾਸੀ ਕੈਰੋਂਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੂਟਾ ਸਿੰਘ, ਸੁੱਖਦੇਵ ਸਿੰਘ, ਬਲਬੀਰ ਸਿੰਘ ਪੁੱਤਰਾਨ ਜਰਨੈਲ ਸਿੰਘ ਵਾਸੀਅਨ ਬੁਰਜ ਮੁਹੰਮਦ ਸ਼ਾਹ ਜ਼ਿਲ੍ਹਾ ਫਿਰੋਜਪੁਰ ਵਲੋਂ ਜ਼ਮੀਨ ਵੇਚਣ ਸੰਬੰਧੀ ਬਿਆਨੇ ਦੇ ਰੂਪ ਵਿਚ 3 ਲੱਖ 50 ਹਜ਼ਾਰ ਰੁਪਏ ਰਕਮ ਲੈ ਕੇ ਬਿਆਨ ਨਾ ਕਰਕੇ ਉਸ ਨਾਲ ਠੱਗੀ ਮਾਰੀ ਗਈ ਹੈ। ਐੱਸ.ਐੱਸ.ਪੀ. ਵਲੋਂ ਮਾਮਲੇ ਦੀ ਜਾਂਚ ਡੀ.ਐੱਸ.ਪੀ. ਪੱਟੀ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ’ਤੇ ਥਾਣਾ ਹਰੀਕੇ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ਼ ਧੋਖਾਧੜੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਲੋਟਸ ਵੈਲੀ ਸੀਨੀਅਰ ਸਕੂਲ ਵਿਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਰੋਟਰੀ ਕਲੱਬ ਸੁਨਾਮ ਨੇ ਅਧਿਆਪਕ ਦਿਵਸ ਮੌਕੇ 91 ਅਧਿਆਪਕਾਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।