08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਖ਼ਾ ਲਸਾ ਅਕੈਡਮੀ ਮਹਿਤਾ ਵਿਖੇ ਸਿੱਖਿਆ ਦੇ ਸਿਤਾਰਿਆਂ ਨੂੰ ਮਿਲਿਆ ‘ਵਿੱਦਿਆ ਜੋਤ’ ਸਨਮਾਨ

ਚੌਂਕ ਮਹਿਤਾ, 7 ਸਤੰਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਅਤੇ ਪ੍ਰਧਾਨ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਅਧਿਆਪਕ ਦਿਵਸ ਮੌਕੇ ‘ਵਿਦਿਆ ਜੋਤ ਸਨਮਾਨ’ ਸਮਾਗਮ ਕਰਵਾਇਆ ਗਿਆ। ਆਲ ਇੰਡੀਆ ਸਕੂਲਜ ਐਸੋਸੀਏਸ਼ਨ (ਆਇਸਾ) ਵਲੋਂ ਖਾਲਸਾ ਅਕੈਡਮੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਉੱਤਰੀ ਭਾਰਤ ਤੋਂ ਪਹੁੰਚੇ ਲਗਭਗ 200 ਸਕੂਲਾਂ ਦੇ ਚੇਅਰਮੈਨ, ਡਾਇਰੈਕਟਰ, ਪ੍ਰਿੰਸੀਪਲ ਅਤੇ ਸਕੂਲ ਮੁਖੀਆਂ ਦਾ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਅਜੀਤ ਡੈਸਕ 08-09-2026
ਚੌਂਕ ਮਹਿਤਾ, 7 ਸਤੰਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਅਤੇ ਪ੍ਰਧਾਨ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਅਧਿਆਪਕ ਦਿਵਸ ਮੌਕੇ ‘ਵਿਦਿਆ ਜੋਤ ਸਨਮਾਨ’ ਸਮਾਗਮ ਕਰਵਾਇਆ ਗਿਆ। ਆਲ ਇੰਡੀਆ ਸਕੂਲਜ ਐਸੋਸੀਏਸ਼ਨ (ਆਇਸਾ) ਵਲੋਂ ਖਾਲਸਾ ਅਕੈਡਮੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਉੱਤਰੀ ਭਾਰਤ ਤੋਂ ਪਹੁੰਚੇ ਲਗਭਗ 200 ਸਕੂਲਾਂ ਦੇ ਚੇਅਰਮੈਨ, ਡਾਇਰੈਕਟਰ, ਪ੍ਰਿੰਸੀਪਲ ਅਤੇ ਸਕੂਲ ਮੁਖੀਆਂ ਦਾ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਹੈ ਕਿ ਇਸ ਸਮਾਗਮ ਦਾ ਆਯੋਜਨ ਕਰਨ ਵਿਚ ਆਇਸਾ ਦੇ ਪ੍ਰਧਾਨ ਮਨਦੀਪ ਸਿੰਘ ਮਾਲੜਾ, ਅਰੁਣ ਮਲਿਕਾ, ਡਾਇਰੈਕਟਰ ਅਤੇ ਦੇਸ਼ ਭਗਤ ਸੰਸਥਾਵਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਆਖਿਆ ਕਿ ਅਧਿਆਪਕ ਕਿਸੇ ਵੀ ਕੌਮ ਅਤੇ ਸਮਾਜ ਦੇ ਭਵਿੱਖ ਦੇ ਅਸਲ ਨਿਰਮਾਤਾ ਹੁੰਦੇ ਹਨ। ਉਹ ਵਿਦਿਆਰਥੀਆਂ ਨੂੰ ਸਿਰਫ਼ ਸਿੱਖਿਆ ਨਹੀਂ ਦਿੰਦੇ, ਬਲਕਿ ਉਨ੍ਹਾਂ ਅੰਦਰ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ‘ਵਿਦਿਆ ਜੋਤ ਸਨਮਾਨ’ ਸਮਾਗਮ ਰਾਹੀਂ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਸਕੂਲ ਮੁਖੀਆਂ ਅਤੇ ਸਿੱਖਿਆ ਪ੍ਰਬੰਧਕਾਂ ਦਾ ਸਨਮਾਨ ਕਰਨਾ ਮਾਣ ਵਾਲੀ ਗੱਲ ਹੈ। ਸਮਾਗਮ ਦੌਰਾਨ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ, ਖਾਲਸਾ ਕਾਲਜ ਦੇ ਪ੍ਰਿੰ: ਗੁਰਦੀਪ ਸਿੰਘ ਰੰਧਾਵਾ, ਦਸ਼ਮੇਸ਼ ਸੰਸਥਾਵਾਂ ਦੇ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਸਮੂਹ ਅਧਿਆਪਕ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਪਿਛਲੀ ਖ਼ਬਰ 31 ਦਸੰਬਰ ਤੱਕ ਕਾਲਜ ਦੀ ਇਮਾਰਤ ਮੁਕੰਮਲ ਕਰਨ ਦਾ ਟੀਚਾ – ਧਾਲੀਵਾਲ ਅਗਲੀ ਖ਼ਬਰ 13 ਦੀ ਰੈਲੀ ਵਿਚ ਇਸਤਰੀ ਵਿੰਗ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗਾ - ਬੀਬੀ ਡਿਆਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।