08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

31 ਦਸੰਬਰ ਤੱਕ ਕਾਲਜ ਦੀ ਇਮਾਰਤ ਮੁਕੰਮਲ ਕਰਨ ਦਾ ਟੀਚਾ – ਧਾਲੀਵਾਲ

ਅਜਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਹੱਦੀ ਪਿੰਡ ਬਿਕਰਾਉਰ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਬਾਬਾ ਗਮਚੁੱਕ ਜੀ ਯਾਦਗਾਰੀ ਡਿਗਰੀ ਅਤੇ ਵੋਕੇਸ਼ਨਲ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਿਰਮਾਣ ਕਾਰਜਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਬਿਕਰਾਉਰ ਵਿਖੇ ਬਣ ਰਹੇ ਸਰਕਾਰੀ ਡਿਗਰੀ ਤੇ ਵੋਕੇਸ਼ਨਲ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਨਾਲ ਸਰਪੰਚ ਲਖਬੀਰ ਸਿੰਘ ਲੱਖਾ ਬਿਕਰਾਊਰ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 08-09-2026
ਅਜਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਹੱਦੀ ਪਿੰਡ ਬਿਕਰਾਉਰ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਬਾਬਾ ਗਮਚੁੱਕ ਜੀ ਯਾਦਗਾਰੀ ਡਿਗਰੀ ਅਤੇ ਵੋਕੇਸ਼ਨਲ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਿਰਮਾਣ ਕਾਰਜਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਹੱਦੀ ਖੇਤਰ ਵਿਚ ਬਣ ਰਿਹਾ ਇਹ ਡਿਗਰੀ ਕਾਲਜ ਇਲਾਕੇ ਲਈ ਇੱਕ ਵੱਡੀ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 19 ਜਨਵਰੀ ਨੂੰ ਇਸ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਸੀ ।ਉਨ੍ਹਾਂ ਦੱਸਿਆ ਕਿ ਇਸ ਸਮੇਂ ਕਾਲਜ ਦੀ ਇਮਾਰਤ ਦੇ ਪਹਿਲੇ ਗੇੜ ਦੇ ਲੈਂਟਰ ਦੀ ਤਿਆਰੀ ਚੱਲ ਰਹੀ ਹੈ, ਜੋ ਕਿ 20 ਸਤੰਬਰ ਤੱਕ ਪੈਣ ਦੀ ਉਮੀਦ ਹੈ। ਇਸ ਤੋਂ ਬਾਅਦ ਇਮਾਰਤ ਦੇ ਬਾਕੀ ਨਿਰਮਾਣ ਕਾਰਜ ਵੀ ਤੇਜ਼ੀ ਨਾਲ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਇਸ ਸਾਲ 31 ਦਸੰਬਰ ਤੱਕ ਕਾਲਜ ਦੀ ਪੂਰੀ ਇਮਾਰਤ ਮੁਕੰਮਲ ਕਰ ਦਿੱਤੀ ਜਾਵੇ।ਵਿਧਾਇਕ ਧਾਲੀਵਾਲ ਨੇ ਕਿਹਾ ਕਿ 15 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਕਾਲਜ ਵਿਚ ਇੱਕ ਵਧੀਆ ਸਟੇਡੀਅਮ ਵੀ ਤਿਆਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕਾਲਜ ਦੀ ਇਮਾਰਤ ਮੁਕੰਮਲ ਹੋਣ ਉਪਰੰਤ ਇਸ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਵੀ ਕਰਵਾਇਆ ਜਾਵੇਗਾ। ਇਸ ਮੌਕੇ ਸਰਪੰਚ ਲਖਬੀਰ ਸਿੰਘ ਲੱਖਾ ਬਿਕਰਾਊਰ ਤੇ ਸੰਬੰਧਿਤ ਵਿਭਾਗ ਦੇ ਅਧਿਕਾਰੀ ਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਪਰਿੰਗ ਬਰਡਜ਼ ਸਕੂਲ ਦੇ ਵਿਦਿਆਰਥੀਆਂ ਨੇ ਰਗਬੀ ਖੇਡਾਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਖ਼ਾ ਲਸਾ ਅਕੈਡਮੀ ਮਹਿਤਾ ਵਿਖੇ ਸਿੱਖਿਆ ਦੇ ਸਿਤਾਰਿਆਂ ਨੂੰ ਮਿਲਿਆ ‘ਵਿੱਦਿਆ ਜੋਤ’ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।