09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ਼ੇਰੋਂ ਖੰਡ ਮਿੱਲ ਮੋਰਚੇ ਦੇ 111ਵੇਂ ਦਿਨ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਨੌਸ਼ਹਿਰਾ ਪੰਨੂੰਆਂ, 8 ਸਤੰਬਰ (ਦੀਪਕ ਮੈਣੀ)- ਸੇਰੋਂ ਖੰਡ ਮਿੱਲ ਮੋਰਚੇ ਦੇ 111ਵੇਂ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ । ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਰਤਨ ਸਿੰਘ ਢੰਡ , ਤਰਸੇਮ ਸਿੰਘ ਲੁਹਾਰ, ਮਨਜੀਤ ਸਿੰਘ ਬੱਗੂ, ਰਾਜਗੋਬਿੰਦ ਸਿੰਘ ਜਮਾਲਪੁਰ, ਜਸਬੀਰ ਸਿੰਘ ਨਿੱਝਰ ਆਦਿ ਨੇ ਕਿਹਾ ਕਿ ਸੇਰੋਂ ਖੰਡ ਮਿੱਲ ਮੁੜ ਚਾਲੂ ਕਰਨ ਦੇ ਮਾਮਲੇ ਤੇ ਕੀਤੇ ਵਾਅਦੇ ਤੋਂ ਪੰਜਾਬ ਦੀ ਮਾਨ ਸਰਕਾਰ ਮੁੱਕਰ ਗਈ ਹੈ ।

ਅਜੀਤ ਡੈਸਕ 09-09-2026
ਨੌਸ਼ਹਿਰਾ ਪੰਨੂੰਆਂ, 8 ਸਤੰਬਰ (ਦੀਪਕ ਮੈਣੀ)- ਸੇਰੋਂ ਖੰਡ ਮਿੱਲ ਮੋਰਚੇ ਦੇ 111ਵੇਂ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ । ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਰਤਨ ਸਿੰਘ ਢੰਡ , ਤਰਸੇਮ ਸਿੰਘ ਲੁਹਾਰ, ਮਨਜੀਤ ਸਿੰਘ ਬੱਗੂ, ਰਾਜਗੋਬਿੰਦ ਸਿੰਘ ਜਮਾਲਪੁਰ, ਜਸਬੀਰ ਸਿੰਘ ਨਿੱਝਰ ਆਦਿ ਨੇ ਕਿਹਾ ਕਿ ਸੇਰੋਂ ਖੰਡ ਮਿੱਲ ਮੁੜ ਚਾਲੂ ਕਰਨ ਦੇ ਮਾਮਲੇ ਤੇ ਕੀਤੇ ਵਾਅਦੇ ਤੋਂ ਪੰਜਾਬ ਦੀ ਮਾਨ ਸਰਕਾਰ ਮੁੱਕਰ ਗਈ ਹੈ । ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਥਨੀ ਵਿਚ ਜ਼ਮੀਨ ਅਸਮਾਨ ਦਾ ਫਰਕ ਹੈ, ਕਿਉਂਕਿ ‘ਆਪ’ ਸਰਕਾਰ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਬਸੰਤੀ ਪੱਗ ਬੰਨ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੀ ਹੈ । ਇਸ ਮੌਕੇ ਕਿਸਾਨ ਆਗੂਆਂ ਗੁਰਪ੍ਰੀਤ ਸਿੰਘ ਗੰਡੀਵਿੰਡ, ਜੱਸਾ ਸਿੰਘ ਕੱਦਗਿੱਲ, ਗੁਰਚਰਨ ਸਿੰਘ ਸਭਰਾ, ਸਰਬਜੀਤ ਸਿੰਘ, ਬਲਵਿੰਦਰ ਸਿੰਘ ਮੁੰਡਾਪਿੰਡ, ਕਾਰਜ ਸਿੰਘ ਕੈਰੋਂ, ਅੰਮਿ੍ਤਪਾਲ ਸਿੰਘ ਬਾਕੀਪੁਰ, ਅਗਰੇਜ ਸਿੰਘ, ਅਮਰਜੀਤ ਸਿੰਘ ਚੱਕ ਮਹਿਰ, ਸੂਬੇਦਾਰ ਜਸਪਾਲ ਸਿੰਘ, ਬਲਕਾਰ ਸਿੰਘ ਕੋਟ, ਹਰਭਜਨ ਸਿੰਘ ਚੂਸਲੇਵੜ੍ਹ, ਪ੍ਰਿੰਸੀ: ਦਲਬੀਰ ਸਿੰਘ ਦਿਉਲ, ਮੰਗਲ ਸਿੰਘ ਮੁਗਲ ਚੱਕ, ਬਾਬਾ ਮਹਿੰਦਰ ਸਿੰਘ ਵੇਈਪੂਈਂ, ਗੁਰਮੇਜ ਸਿੰਘ ਗੋਰਖਾ, ਅਜਮੇਰ ਸਿੰਘ ਕੱਲਾ ਆਦਿ ਨੇ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਸੇਰੋਂ ਖੰਡ ਮਿੱਲ ਤੁਰੰਤ ਚਾਲੂ ਕੀਤੀ ਜਾਵੇ ।
ਪਿਛਲੀ ਖ਼ਬਰ 13 ਦੀ ‘ਪੰਜਾਬ ਬਚਾਓ ਰੈਲੀ’ ਲਈ ਖਡੂਰ ਸਾਹਿਬ ਹਲਕੇ ’ਚ ਅਕਾਲੀ ਦਲ ਵਲੋਂ ਸਰਗਰਮੀਆਂ ਤੇਜ਼ ਅਗਲੀ ਖ਼ਬਰ ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।