09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਮਜ਼ਬੂਤੀ ਅਤੇ ਸਰਗਰਮੀ ਨਾਲ ਲੋਕ ਮੁੱਦੇ ਉਠਾਵੇਗੀ - ਹਰਪ੍ਰੀਤ ਸਿੰਘ ਸੰਧੂ ਪੱਟੀ

ਪੱਟੀ, 8 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪੀ. ਪੀ.

ਜਾਣਕਾਰੀ ਦਿੰਦੇ ਹੋਏ ਹਰਪ੍ਰੀਤ ਸਿੰਘ ਸੰਧੂ ਅਤੇ ਹੋਰ। ਤਸਵੀਰ: ਕਾਲੇਕੇ 09-09-2026
ਪੱਟੀ, 8 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪੀ.ਪੀ.ਸੀ.ਸੀ. ਮੈਂਬਰ ਅਤੇ ਹਲਕਾ ਪੱਟੀ ਦੇ ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਸੰਧੂ ਪੱਟੀ ਨੇ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਤੇ ਐਮ.ਪੀ. ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੇਸ਼ ਤੇ ਪੰਜਾਬ ਪ੍ਰਤੀ ਅਗਾਂਹਵਧੂ ਸੋਚ ਸਦਕਾ ਸਚਿਨ ਪਾਇਲਟ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਲਗਾਇਆ ਗਿਆ ਹੈ, ਜਿਸ ਨਾਲ ਸੂਬੇ ਭਰ ਵਿਚ ਕਾਂਗਰਸ ਪਾਰਟੀ ਦੀ ਪਕੜ ਮਜ਼ਬੂਤ ਹੋਵੇਗੀ। ਹਰਪ੍ਰੀਤ ਸਿੰਘ ਸੰਧੂ ਪੱਟੀ ਨੇ ਕਿਹਾ ਕਿ ਪਾਇਲਟ ਇਕ ਤਜ਼ਰਬੇਕਾਰ ਕਾਂਗਰਸੀ ਆਗੂ ਗਿਣੇ ਜਾਂਦੇ ਹਨ, ਜਿਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਮਜ਼ਬੂਤੀ ਅਤੇ ਸਰਗਰਮੀ ਨਾਲ ਲੋਕ ਮੁੱਦੇ ਉਠਾਵੇਗੀ। ਪੱਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਹੀ ਹਰੇਕ ਵਰਗ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੇ ਚੰਗੇ ਤਜ਼ਰਬੇ ਦਾ ਲਾਭ ਪੰਜਾਬ ਕਾਂਗਰਸ ਨੂੰ ਹੋਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮੌਕੇ ਗੁਰਬੀਰ ਸਿੰਘ ਗਲੈਡੀ ਮੰਡ, ਮੋਹਤ ਪੁਰੀ, ਬਾਜ ਸਿੰਘ ਪੰਨੂੰ, ਅਮਨ ਰਾਜਪੂਤ, ਗੁਰਵਿੰਦਰ ਸਿੰਘ ਸਖੀਰਾ, ਟਹਿਲ ਸਿੰਘ, ਬਚਨਪ੍ਰੀਤ ਸਿੰਘ, ਸੰਨੀ ਪੰਨੂੰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਬਾਦਲ ਵਲੋਂ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ-ਪੂਰਨ ਝਬਾਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਮ ਨਾਮਧਾਰੀ, ਸੰਦੀਪ ਕੁਮਾਰ, ਮਨਜਿੰਦਰ ਸਿੰਘ ਐਮਾ, ਗੁਰਮੀਤ ਸਿੰਘ ਗੰਡੀਵਿੰਡ ਜਨਰਲ ਕੌਂਸਲ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।