ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮੁੜ ਸੱਤਾ ਸੌਂਪਣ ਲਈ ਵਿਧਾਨ ਸਭਾ ਚੋਣਾਂ ਉਡੀਕ ਰਹੇ-ਬਿੱਲਾ ਵੈਰੋਵਾਲ
ਮੀਆਂਵਿੰਡ, 10 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਬਿੱਲਾ ਵੈਰੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਏ ਦਿਨ ਵੱਖ ਵੱਖ ਪਾਰਟੀਆਂ ਨਾਲ ਜੁੜੇ ਸੀਨੀਅਰ ਆਗੂ ਅਤੇ ਵਰਕਰ ਆਪਣੇ ਸਮਰਥਕਾਂ ਸਮੇਤ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਰਹੇ ਹਨ, ਜੋ ਪਾਰਟੀ ਲਈ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਕਾਂਗਰਸ ਅਤੇ ਇਨ੍ਹਾਂ ਸਾਢੇ ਚਾਰ ਸਾਲਾਂ ਵਿਚ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਕਰਜ਼ੇ ਵਿਚ ਡੋਬ ਕੇ ਰੱਖ ਦਿੱਤਾ ਹੈ।
ਗ
ਗੱਲਬਾਤ ਕਰਦੇ ਹੋਏ ਜਥੇਦਾਰ ਰਜਿੰਦਰ ਸਿੰਘ ਬਿੱਲਾ ਵੈਰੋਵਾਲ ਨਾਲ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ। ਤਸਵੀਰ: ਸੰਧੂ
11-09-2026
ਮੀਆਂਵਿੰਡ, 10 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਬਿੱਲਾ ਵੈਰੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਏ ਦਿਨ ਵੱਖ ਵੱਖ ਪਾਰਟੀਆਂ ਨਾਲ ਜੁੜੇ ਸੀਨੀਅਰ ਆਗੂ ਅਤੇ ਵਰਕਰ ਆਪਣੇ ਸਮਰਥਕਾਂ ਸਮੇਤ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਰਹੇ ਹਨ, ਜੋ ਪਾਰਟੀ ਲਈ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਕਾਂਗਰਸ ਅਤੇ ਇਨ੍ਹਾਂ ਸਾਢੇ ਚਾਰ ਸਾਲਾਂ ਵਿਚ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਕਰਜ਼ੇ ਵਿਚ ਡੋਬ ਕੇ ਰੱਖ ਦਿੱਤਾ ਹੈ। ਲੋਕ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਉਨ੍ਹਾਂ ਦੀ ਸੁਣਨ ਵਾਲਾ ਕੋਈ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਇਸ ਪਾਰਟੀ ਦੇ ਲੀਡਰ ਨੂੰ ਕੋਈ ਸਵਾਲ ਕਰ ਦਿੰਦਾ ਹੈ ਤਾਂ ਉਸ ਨੂੰ ਉਸ ਦੇ ਸਵਾਲ ਦਾ ਵੱਡਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਜਿਹਾ ਰਾਜ ਮਿਲੇ, ਜਿਸ ਵਿਚ ਹਰੇਕ ਵਰਗ ਨੂੰ ਸਹੂਲਤਾਂ ਮਿਲਦੀਆਂ ਸਨ ਤੇ ਲੋਕ ਖੁਸ਼ਹਾਲ ਜ਼ਿੰਦਗੀ ਜਿਉਂਦੇ ਸਨ। ਉਨ੍ਹਾਂ ਕਿਹਾ ਕਿ ਇਸੇ ਕਰਕੇ ਹੀ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਦੁਬਾਰਾ ਸੱਤਾ ਸੌਂਪਣ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ ਵੀ ਮੌਜ਼ੂਦ ਸਨ।