11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਹਾਈ ਸਕੂਲ ਰੱਤੋਕੇ ਵਿਖੇ ਬਾਲ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਖੇਮਕਰਨ, 10 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਮਹਾਰਾਜਾ ਰਣਜੀਤ ਸਿੰਘ ਪਬਲਿਕ ਹਾਈ ਸਕੂਲ ਰੱਤੋਕੇ (ਪ੍ਰਬੰਧ ਅਧੀਨ ਸ਼੍ਰੋਮਣੀ ਕਮੇਟੀ) ਨਜ਼ਦੀਕ ਖੇਮਕਰਨ ਵਿਖੇ ਬਾਲ ਸੁਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਬਤੌਰ ਸਨਮਾਨਿਤ ਮਹਿਮਾਨ ਸਰਬਜੀਤ ਕੌਰ ਚੇਅਰਪਰਸਨ ਬਾਲ ਭਲਾਈ ਕਮੇਟੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਨੇਹਾ ਨਈਅਰ ਜ਼ਿਲ੍ਹਾ ਲੀਗਲ ਕਮ ਪ੍ਰੋਬੇਸ਼ਨ ਅਫ਼ਸਰ ਤਰਨ ਤਾਰਨ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 11-09-2026
ਖੇਮਕਰਨ, 10 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਮਹਾਰਾਜਾ ਰਣਜੀਤ ਸਿੰਘ ਪਬਲਿਕ ਹਾਈ ਸਕੂਲ ਰੱਤੋਕੇ (ਪ੍ਰਬੰਧ ਅਧੀਨ ਸ਼੍ਰੋਮਣੀ ਕਮੇਟੀ) ਨਜ਼ਦੀਕ ਖੇਮਕਰਨ ਵਿਖੇ ਬਾਲ ਸੁਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਬਤੌਰ ਸਨਮਾਨਿਤ ਮਹਿਮਾਨ ਸਰਬਜੀਤ ਕੌਰ ਚੇਅਰਪਰਸਨ ਬਾਲ ਭਲਾਈ ਕਮੇਟੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਨੇਹਾ ਨਈਅਰ ਜ਼ਿਲ੍ਹਾ ਲੀਗਲ ਕਮ ਪ੍ਰੋਬੇਸ਼ਨ ਅਫ਼ਸਰ ਤਰਨ ਤਾਰਨ ਨੇ ਸ਼ਿਰਕਤ ਕੀਤੀ। ਸਮਾਗਮ ’ਚ ਮੁੱਖ ਮਹਿਮਾਨ ਅਤੇ ਹੋਰ ਸਨਮਾਨਿਤ ਮਹਿਮਾਨਾਂ ਵਲੋਂ ਵਿਦਿਆਰਥੀਆਂ ਨੂੰ ਬਾਲ ਵਿਆਹ, ਬਾਲ ਮਜ਼ਦੂਰੀ, ਬਾਲ ਸ਼ੋਸ਼ਣ ਅਤੇ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਯੋਗ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਧਰਮਬੀਰ ਕੌਰ ਅਤੇ ਸਮੂਹ ਸਟਾਫ਼ ਵਲੋਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਬਾਲ ਸੁਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਬੱਚਿਆਂ ਲਈ ਸੁਰੱਖਿਅਤ ਤੇ ਸੁਖਾਵਾਂ ਵਾਤਾਵਰਣ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ।
ਪਿਛਲੀ ਖ਼ਬਰ -ਮਾਮਲਾ ਪਿਛਲੇ ਦੋ ਦਿਨਾਂ ਤੋਂ ਟੂਟੀਆਂ ਵਿੱਚ ਪਾਣੀ ਨਾ ਆਉਣ ਦਾ- ਖਨੌਰੀ ’ਚ ਦੋ ਦਿਨਾਂ ਤੋਂ ਪਾਣੀ ਦੀ ਸਪਲਾਈ ਠੱਪ ਅੱਤ ਦ... ਅਗਲੀ ਖ਼ਬਰ ਤਰਨ ਤਾਰਨ ਦੀ ਔਰਤ ਨੇ ਗੰਭੀਰ ਬਿਮਾਰੀਆਂ ਨੂੰ ਮਾਤ ਦੇ ਕੇ ਸਿਹਤਮੰਦ ਬੱਚੀ ਨੂੰ ਦਿੱਤਾ ਜਨਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।