12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਿਜਲੀ ਨਾ ਆਉਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਬਰਬਾਦ ਹੋ ਰਹੀ ਹੈ- ਪ੍ਰਧਾਨ ਡੱਲ

ਭਿੰਖੀਵਿੰਡ, 11 ਸਤੰਬਰ (ਬੌਬੀ)- ਬਿਜਲੀ ਘਰ ਐਕਸੀਅਨ ਦਫ਼ਤਰ ਭਿੱਖੀਵਿੰਡ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਿਜਲੀ ਦੇ ਵੱਡੇ ਕੱਟਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਗੁਰਸਾਬ ਸਿੰਘ ਡੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪ੍ਰਧਾਨ ਅੰਮ੍ਰਿਤਪਾਲ ਸਿੰਘ ਬਾਠ ਦੀ ਅਗਵਾਈ ਹੇਠ ਇਲਾਕੇ ਭਰ ਦੇ ਕਿਸਾਨਾਂ ਵਲੋਂ ਧਰਨਾ ਦੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਆਗੂ ਸੂਬੇਦਾਰ ਬਲਜਿੰਦਰ ਸਿੰਘ ਮਾੜੀ ਸਮਰਾ ਅਤੇ ਸੁਖਚੈਨ ਸਿੰਘ, ਬਲਜੀਤ ਸਿੰਘ ਮਾੜੀ ਗੌੜਸਿੰਘ ਤੇ ਗੁਰਵਿੰਦਰ ਸਿੰਘ ਸੋਨੂੰ ਸਾਂਡਪੁਰਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਦਿਨ ਵਿਚ ਬਿਜਲੀ ਸਿਰਫ 2 ਤੋਂ ਚਾਰ ਘੰਟੇ ਹੀ ਆ ਰਹੀ ਹੈ, ਜਿਸ ਨਾਲ ਕਿਸਾਨਾਂ ਦੀ ਝੋਨੇ ਦੀ ਫ਼ਸਲ ਸੁੱਕ ਕੇ ਬਰਬਾਦ ਹੋ ਰਹੀ ਹੈ ।

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਰਾਧਾ-ਕਿ੍ਸ਼ਨ ਦੀ ਵੇਸਭੂਸ਼ਾ ਵਿਚ ਸਜੇ ਬੱਚੇ। ਤਸਵੀਰ–ਲਵਲੀ ਗੁਰਨਿਵਾਜ਼ ਸਿੰਘ ਪਿਤਾ– ਮਨਜੀਤ ਸਿੰਘ ਮਾਤਾ–ਲਵਲੀਨ ਕੌਰ ਵਾਸੀ–ਤਰਨਤਾਰਨ 12-09-2026
ਭਿੰਖੀਵਿੰਡ, 11 ਸਤੰਬਰ (ਬੌਬੀ)- ਬਿਜਲੀ ਘਰ ਐਕਸੀਅਨ ਦਫ਼ਤਰ ਭਿੱਖੀਵਿੰਡ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਿਜਲੀ ਦੇ ਵੱਡੇ ਕੱਟਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਗੁਰਸਾਬ ਸਿੰਘ ਡੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪ੍ਰਧਾਨ ਅੰਮ੍ਰਿਤਪਾਲ ਸਿੰਘ ਬਾਠ ਦੀ ਅਗਵਾਈ ਹੇਠ ਇਲਾਕੇ ਭਰ ਦੇ ਕਿਸਾਨਾਂ ਵਲੋਂ ਧਰਨਾ ਦੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਆਗੂ ਸੂਬੇਦਾਰ ਬਲਜਿੰਦਰ ਸਿੰਘ ਮਾੜੀ ਸਮਰਾ ਅਤੇ ਸੁਖਚੈਨ ਸਿੰਘ, ਬਲਜੀਤ ਸਿੰਘ ਮਾੜੀ ਗੌੜਸਿੰਘ ਤੇ ਗੁਰਵਿੰਦਰ ਸਿੰਘ ਸੋਨੂੰ ਸਾਂਡਪੁਰਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਦਿਨ ਵਿਚ ਬਿਜਲੀ ਸਿਰਫ 2 ਤੋਂ ਚਾਰ ਘੰਟੇ ਹੀ ਆ ਰਹੀ ਹੈ, ਜਿਸ ਨਾਲ ਕਿਸਾਨਾਂ ਦੀ ਝੋਨੇ ਦੀ ਫ਼ਸਲ ਸੁੱਕ ਕੇ ਬਰਬਾਦ ਹੋ ਰਹੀ ਹੈ । ਉਨ੍ਹਾਂ ਅੱਗੇ ਬੋਲਦਿਆਂ ਦੱਸਿਆ ਕਿ ਕਿਸਾਨਾਂ ਬਹੁਤੇ ਕਿਸਾਨਾਂ ਨੇ ਠੇਕੇ ’ਤੇ ਜ਼ਮੀਨਾਂ ਲਈਆਂ ਹੋਈਆਂ ਹਨ, ਜੇਕਰ ਕਿਸਾਨਾਂ ਨੂੰ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਮਿਲੀ ਤਾਂ ਕਿਸਾਨਾਂ ਦਾ ਝੋਨਾਂ ਸੁੱਕ ਜਾਵੇਗਾ। ਇਸ ਦੀ ਜਿੰਮੇਵਾਰੀ ਸਰਕਾਰ ਅਤੇ ਬਿਜਲੀ ਵਿਭਾਗ ਦੀ ਹੋਵੇਗੀ। ਇਸ ਕਰਕੇ ਬੇਨਤੀ ਕੀਤੀ ਜਾਂਦੀ ਹੈ ਕਿ ਬਿਜਲੀ 8 ਨਿਰਵਿਘਨ ਦਿੱਤੀ ਜਾਵੇ। ਇਸ ਮੌਕੇ ਇੰਦਰਜੀਤ ਸਿੰਘ ਸਾਂਧਰਾ, ਬਾਜ ਸਿੰਘ, ਭੁਪਿੰਦਰ ਸਿੰਘ ਸਾਂਧਰਾ, ਉਤਮ ਸਿੰਘ ਸਾਂਡਪੁਰਾ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ, ਗੁਰਲਾਲ ਸਿੰਘ, ਰਸਾਲ ਸਿੰਘ ਮਾੜੀ ਗੌੜ ਸਿੰਘ, ਨੰਬਰਦਾਰ ਗੁਰਪ੍ਰੀਤ ਸਿੰਘ ਤੇ ਤਰਸੇਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਵਿਆਹ ਦੀ 40ਵੀਂ ਵਰ੍ਹੇਗੰਢ ਵੱਖਰੇ ਢੰਗ ਮਨਾ ਕੇ ਚਰਨਜੀਤ ਕੌਰ ਬਾਗ਼ੀ ਨੇ ਦਿੱਤਾ ਮਾਨਵਤਾ ਪੱਖੀ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।