ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਪਿੰਡ ਮਾਣਕਦੇਕੇ ਤੇ ਵਰਾਣਾ ਵਿਖੇ ਲਗਾਏ ਵੱਖ-ਵੱਖ ਕਿਸਮਾਂ ਦੇ ਬੂਟੇ
ਸਰਹਾਲੀ ਸਾਹਿਬ, 12 ਸਤੰਬਰ (ਅਜੇ ਸਿੰਘ ਹੁੰਦਲ)– ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਚਲਾਏ ਜਾ ਰਹੇ ਹਰਿਆਵਲ ਮਿਸ਼ਨ ਤਹਿਤ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਿੰਡ ਮਾਣਕਦੇਕੇ ਦੀ ਗਰਾਊਂਡ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸਦੇ ਨਾਲ ਹੀ ਪਿੰਡ ਵਰਾਨਾ ਦੀ ਗਰਾਊਂਡ ਅਤੇ ਪਾਰਕ ਵਿਚ ਵੀ ਵੱਡੀ ਗਿਣਤੀ ਵਿਚ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਾ-ਭਰਾ ਬਣਾਉਣ ਦਾ ਉਪਰਾਲਾ ਕੀਤਾ ਗਿਆ।
ਬ
ਬੂਟੇ ਲਗਾਉਣ ਮੌਕੇ ਸੰਪਰਦਾਇਕ ਕਾਰ ਸੇਵਾ ਸਰਹਾਲੀ ਸਾਹਿਬ ਦੇ ਸੇਵਾਦਾਰ। ਤਸਵੀਰ–ਹੁੰਦਲ
13-09-2026
ਸਰਹਾਲੀ ਸਾਹਿਬ, 12 ਸਤੰਬਰ (ਅਜੇ ਸਿੰਘ ਹੁੰਦਲ)– ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਚਲਾਏ ਜਾ ਰਹੇ ਹਰਿਆਵਲ ਮਿਸ਼ਨ ਤਹਿਤ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਿੰਡ ਮਾਣਕਦੇਕੇ ਦੀ ਗਰਾਊਂਡ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸਦੇ ਨਾਲ ਹੀ ਪਿੰਡ ਵਰਾਨਾ ਦੀ ਗਰਾਊਂਡ ਅਤੇ ਪਾਰਕ ਵਿਚ ਵੀ ਵੱਡੀ ਗਿਣਤੀ ਵਿਚ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਾ-ਭਰਾ ਬਣਾਉਣ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਮਾਣਕਦੇਕੇ ਸਕੂਲ ਦੀ ਪ੍ਰਿੰਸੀਪਲ ਬਲਜਿੰਦਰ ਕੌਰ, ਸੁਖਰਾਜ ਸਿੰਘ ਅਤੇ ਵੀਰਪਾਲ ਕੌਰ ਸਮੇਤ ਪਿੰਡ ਵਰਾਨਾ ਤੋਂ ਬਾਬਾ ਜਸਵੰਤ ਸਿੰਘ ਜੀ ਸਪੋਰਟਸ ਕਲੱਬ ਵਰਾਨਾ ਦੇ ਮੈਂਬਰ, ਬਾਬਾ ਅਜੀਤ ਸਿੰਘ, ਬਾਬਾ ਮਲਕੀਤ ਸਿੰਘ, ਭਾਈ ਅੰਮ੍ਰਿਤ ਸਿੰਘ, ਮਾਸਟਰ ਨਿਸ਼ਾਨ ਸਿੰਘ, ਡਾ. ਹਰਦਿਆਲ ਸਿੰਘ, ਬਾਬਾ ਸੋਨੀ, ਪ੍ਰਧਾਨ ਸੁਰਿੰਦਰ ਸਿੰਘ, ਬਾਬਾ ਹਰਵੰਤ ਸਿੰਘ ਅਤੇ ਹੋਰ ਸੇਵਾਦਾਰਾਂ ਨੇ ਸ਼ਮੂਲੀਅਤ ਕਰਦਿਆਂ ਪੌਦੇ ਲਗਾਉਣ ਦੀ ਸੇਵਾ ਵਿਚ ਯੋਗਦਾਨ ਪਾਇਆ। ਸੰਪਰਦਾਇ ਦੇ ਜਥੇਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਪ੍ਰੇਰਨਾ ਨਾਲ ਜਿੱਥੇ ਪੌਦੇ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਸੇਵਾ ਵੀ ਨਾਲੋਂ ਨਾਲ ਜਾਰੀ ਹੈ। ਇਸ ਸਾਲ ਬਰਸਾਤ ਆਮ ਨਾਲੋਂ ਘੱਟ ਹੋਈ ਹੈ। ਰੋਜਾਨਾ ਦੋ ਟੈਂਕਰ ਲਗਾਤਾਰ ਲਗਾਏ ਗਏ ਪੌਦਿਆਂ ਨੂੰ ਪਾਣੀ ਦੇਣ ਲਈ ਚੱਲ ਰਹੇ ਹਨ। ਅੱਜ ਐਨ ਐਚ 54 ਅਤੇ ਸਰਹਾਲੀ ਤੋਂ ਚੋਹਲਾ ਸਾਹਿਬ ਰੋਡ ’ਤੇ ਪੌਦਿਆਂ ਨੂੰ ਪਾਣੀ ਦੇਣ ਦੀ ਸੇਵਾ ਕੀਤੀ ਗਈ। ਸੰਪਰਦਾਇ ਵਲੋਂ ਸਿਰਫ਼ ਪੌਦੇ ਲਗਾਉਣ ਤੱਕ ਹੀ ਸੇਵਾ ਸੀਮਤ ਨਹੀਂ ਰੱਖੀ ਜਾ ਰਹੀ, ਸਗੋਂ ਉਨ੍ਹਾਂ ਦੀ ਸੰਭਾਲ ਅਤੇ ਪਾਲਣਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਇਸ ਸੇਵਾ ਕਾਰਜ ਵਿੱਚ ਭਰਪੂਰ ਸਹਿਯੋਗ ਦੇ ਰਹੀਆਂ ਹਨ। ਕਈ ਥਾਵਾਂ ’ਤੇ ਸ਼ਾਮਲਾਟ ਜ਼ਮੀਨਾਂ ਵਿਚ ਵੀ ਮਿੰਨੀ ਜੰਗਲ ਲਗਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸੰਪਰਦਾਇ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।