ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਕਈ ਨਸ਼ੀਲੇ ਪਦਾਰਥਾਂ ਸਮੇਤ ਇਕ ਔਰਤ ਸਣੇ 12 ਵਿਅਕਤੀ ਕਾਬੂ - ਐਸ.ਐਸ.ਪੀ. ਸੁਰਿੰਦਰ ਲਾਂਬਾ
ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੇ ਵੱਖ–ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਕਈ ਨਸ਼ੀਲੇ ਪਦਾਰਥਾਂ ਸਮੇਤ ਇਕ ਔਰਤ ਸਮੇਤ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.
ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੇ ਵੱਖ–ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਕਈ ਨਸ਼ੀਲੇ ਪਦਾਰਥਾਂ ਸਮੇਤ ਇਕ ਔਰਤ ਸਮੇਤ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਹੀਰਾ ਸਿੰਘ ਗਸ਼ਤ ਦੌਰਾਨ ਮਨਦੀਪ ਸਿੰਘ ਉਰਫ਼ ਆਲੂ ਪੁੱਤਰ ਮੰਗਲ ਸਿੰਘ ਵਾਸੀ ਮੁਰਾਦਪੁਰਾ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐਸ.ਆਈ. ਰਣਜੀਤ ਸਿੰਘ ਨੇ ਗਸ਼ਤ ਦੇ ਸੰਬੰਧ ਵਿਚ ਪਿੰਡ ਚੋਹਲਾ ਸਾਹਿਬ ਦੇ ਸਮਸ਼ਾਨਘਾਟ ਵਿਚੋਂ ਇਕ ਔਰਤ ਜੋ ਹੈਰੋਇਨ ਦਾ ਸੇਵਨ ਕਰਦੇ ਸਮੇਂ ਉਸ ਨੂੰ ਹੈਰੋਇਨ ਨਾਲ ਲਿੱਬੜੀ ਸਿਲਵਰ ਪੇਪਰ ਪੰਨੀ, ਇਕ ਲਾਂਈਟਰ, ਇਕ ਸਿਲਵਰ ਪੇਪਰ ਪਾਈਪ ਸਣੇ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਗੁਰਪ੍ਰੀਤ ਕੌਰ ਪਤਨੀ ਸੁਖਚੈਨ ਸਿੰਘ ਵਾਸੀ ਪਲਾਟ ਚੋਹਲਾ ਸਾਹਿਬ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਤਸਵੀਰ ਸਿੰਘ ਨੇ ਗਸ਼ਤ ਦੌਰਾਨ ਰਣਜੀਤ ਸਿੰਘ ਉਰਫ਼ ਰੋਮੀ ਪੁੱਤਰ ਦਿਲਬਾਗ ਸਿੰਘ ਵਾਸੀ ਵਾਰਡ ਨੰਬਰ 12 ਭਿੱਖੀਵਿੰਡ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸਲਵਿੰਦਰ ਸਿੰਘ ਵਾਸੀ ਪੱਤੀ ਵਾੜਾ ਭਿੱਖੀਵਿੰਡ, ਰਾਜੂ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਪੱਤੀ ਵਾੜਾ ਭਿੱਖੀਵਿੰਡ, ਗੁਰਦੇਵ ਸਿੰਘ ਉਰਫ਼ ਰਾਜਾ ਪੁੱਤਰ ਬਲਵਿੰਦਰ ਸਿੰਘ ਵਾਸੀ ਬਲ੍ਹੇਰ ਨੂੰ ਇਕ ਲਾਈਟਰ, 10 ਰੁਪਏ ਦਾ ਨੋਟ, ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿੱਬੜੀ ਹੋਈ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਕੁਲਵਿੰਦਰਪਾਲ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਘਰਿਆਲਾ ਵਿਖੇ ਪੁੱਜੇ ਤਾਂ ਉਥੇ ਉਨ੍ਹਾਂ ਨੂੰ ਦੋ ਨੌਜਵਾਨ ਹੈਰੋਇਨ ਦਾ ਸੇਵਨ ਕਰਦੇ ਹੋਏ ਨਜ਼ਰ ਆਏ, ਜਿੰਨਾਂ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਜਿਸ ਉਪਰ ਹੈਰੋਇਨ ਲੱਗੀ ਹੌਈ ਸੀ ਅਤੇ 20 ਰੁਪਏ ਦਾ ਨੋਟ ਜੋ ਰੋਲ ਕੀਤਾ ਹੋਇਆ ਸੀ ਸਮੇਤ ਕਾਬੂ ਕੀਤਾ। ਫੜੇ ਗਏ ਨੌਜਵਾਨਾਂ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪੂਨੀਆ ਅਤੇ ਨਿਸ਼ਾਨ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਸੰਗਵਾਂ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਸਬ ਇੰਸਪੈਕਟਰ ਸੰਗੀਤਾ ਰਾਣੀ ਪੁਲਿਸ ਪਾਰਟੀ ਨਾਲ ਗਸ਼ਤ ਦੇ ਸੰਬੰਧ ਵਿਚ ਪੈਟਰੋਲ ਪੰਪ ਬੇਅਬਾਦ ਖੇਮਕਰਨ ਰੋਡ ਪੱਟੀ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੇ ਉਥੋਂ ਤਿੰਨ ਵਿਅਕਤੀਆਂ ਨੂੰ ਕੀਤਾ, ਜੋ ਹੈਰੋਇਨ ਦਾ ਸੇਵਨ ਕਰ ਰਹੇ ਸਨ, ਜਿੰਨਾਂ ਨੂੰ ਪੁਲਿਸ ਵਲੋਂ ਕਾਬੂ ਕਰਕੇ ਉਨ੍ਹਾਂ ਪਾਸੋਂ ਦੋ ਸਿਲਵਰ ਪੇਪਰ, ਜਿਸ ’ਤੇ ਹੈਰੋਇਨ ਲੱਗੀ ਹੋਈ ਸੀ, ਸਮੇਤ ਦੋ ਲਾਈਟਰ, ਦੋ 10 ਰੁਪਏ ਦਾ ਨੋਟ ਦੀਆਂ ਬਣੀਆਂ ਪਾਈਪਾਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਸੰਗਤ ਸਿੰਘ ਉਰਫ ਗੁਰੀ ਪੁੱਤਰ ਦਲਜੀ ਸਿੰਘ ਵਾਸੀ ਧਾਰੂ ਵਾਲੀ ਬਸਤੀ ਵਾਰਡ ਨੰਬਰ 2 ਪੱਟੀ, ਦਿਲਬਾਗ ਸਿੰਘ ਉਰਫ਼ ਬਾਗਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਜੋਧ ਸਿੰਘ ਵਾਲਾ ਅਤੇ ਸੁਖਪਾਲ ਸਿੰਘ ਉਫਰ ਕਾਲਾ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਜੋਧ ਸਿੰਘ ਵਾਲਾ ਵਜੋਂ ਹੋਈ। ਥਾਣਾ ਚੋਹਲਾ ਸਾਹਿਬ ਦੇ ਏ.ਐਸ.ਆਈ. ਅਮਰਜੀਤ ਸਿੰਘ ਗਸ਼ਤ ਦੇ ਸੰਬੰਧ ਵਿਚ ਪਿੰਡ ਨੱਥੂਪੁਰ ਅੱਡਾ ’ਤੇ ਮੌਜੂਦ ਸਨ ਤਾਂ ਉਨ੍ਹਾਂ ਨੇ ਇਕ ਸੂਚਨਾ ਦੇ ਅਧਾਰ ’ਤੇ ਬਖਸ਼ੀਸ਼ ਸਿੰਘ ਉਰਫ਼ ਸੀਸਾ ਪੁੱਤਰ ਨਜੀਰ ਸਿੰਘ ਵਾਸੀ ਕਿੜੀਆਂ, ਜੋ ਕਿ ਪਲਾਸਟਿਕ ਦੇ ਤੋੜਿਆਂ ਵਿਚ ਸ਼ਰਾਬ ਲੈ ਕੇ ਪਿੰਡ ਕਿੜੀਆਂ ਤੋਂ ਜਿਊਣੇਕੇ ਨੂੰ ਆ ਰਿਹਾ ਸੀ, ਨੂੰ ਕਾਬੂ ਕਰਕੇ ਉਸ ਪਾਸੋਂ 1,50,000 ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਐਸ.ਐਸ.ਪੀ. ਲਾਂਬਾ ਨੇ ਦੱਸਿਆ ਕਿ ਉਪਰੋਕਤ ਫੜੇ ਗਏ ਸਾਰੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।