ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵਿਜ਼ਡਮ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ
ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)–‘ਦਿ ਵਿਜ਼ਡਮ’ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਤਰਨ ਤਾਰਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ, ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪ੍ਰਾਇਮਰੀ ਅਤੇ ਮਿਡਲ ਵਿੰਗ ਦੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਭਾਗ ਲਿਆ।
ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)–‘ਦਿ ਵਿਜ਼ਡਮ’ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਤਰਨ ਤਾਰਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ, ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪ੍ਰਾਇਮਰੀ ਅਤੇ ਮਿਡਲ ਵਿੰਗ ਦੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਭਾਗ ਲਿਆ। ਵਿਦਿਆਰਥੀਆਂ ਵਲੋਂ ਪਵਿੱਤਰ ਸ਼ਬਦ ਗਾਇਨ ਕੀਤੇ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ ਅਤੇ ਮਹੱਤਵ ਬਾਰੇ ਪ੍ਰੇਰਨਾਦਾਇਕ ਢੰਗ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਵਿਸ਼ੇਸ਼ ਸਭਾ ਦੀ ਸਮਾਪਤੀ ਸ਼੍ਰੀ ਆਨੰਦ ਸਾਹਿਬ ਦੇ ਪਾਠ ਉਪਰੰਤ ਅਰਦਾਸ ਨਾਲ ਹੋਈ। ਸਮੂਹ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਪਵਿੱਤਰ ਸਮਾਗਮ ਨੇ ਸਮੂਹ ਸਕੂਲ ਭਾਈਚਾਰੇ ਨੂੰ ਰੂਹਾਨੀ ਤੌਰ ’ਤੇ ਸਮਰੱਥ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਅੰਮ੍ਰਿਤ ਖੇੜਾ, ਪ੍ਰਿੰਸੀਪਲ ਹਰਲੀਨ ਕੌਰ ਅਤੇ ਪ੍ਰਸ਼ਾਸਕ ਸ਼ਵੇਤਾ ਸਹਿਗਲ ਸਮੇਤ ਸਮੂਹ ਸਟਾਫ਼ ਮੈਂਬਰਾਂ ਨੇ ਆਪਣੀ ਹਾਜ਼ਰੀ ਲਗਵਾ ਕੇ ਸਮਾਗਮ ਦੀ ਸ਼ੋਭਾ ਵਧਾਈ।