ਨੌਜਵਾਨ ਦੇ ਕਤਲ ਮਾਮਲੇ ਵਿਚ ਇਨਸਾਫ਼ ਲਈ ਮਾੜੀ ਨੌਆਬਾਦ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ਪਰਿਵਾਰ
ਅਮਰਕੋਟ, 16 ਸਤੰਬਰ (ਭੱਟੀ)-6 ਨਵੰਬਰ 2025 ਨੂੰ ਦਾਣਾ ਮੰਡੀ ਅਲਗੋਂ ਕੋਠੀ ਵਿਚੋਂ ਕਥਿਤ ਤੌਰ ’ਤੇ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਨੌਜਵਾਨ ਗੁਰਲਾਲ ਸਿੰਘ ਦੀ ਹੋਈ ਮੌਤ ਸੰਬੰਧੀ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਉਸ ਦੇ ਪਰਿਵਾਰਕ ਮੈਂਬਰ ਮਾੜੀ ਨੌਆਬਾਦ ਵਿਖੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਪਰਿਵਾਰ ਨੇ ਪੁਲਿਸ ’ਤੇ ਕੇਸ ਦਰਜ ਹੋਣ ਦੇ ਬਾਵਜੂਦ ਨਾਮਜ਼ਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਦੋਸ਼ ਲਾਏ।
ਮ
ਮਾੜੀ ਨੌਆਬਾਦ ਦੀ ਪਾਣੀ ਵਾਲੀ ਟੈਂਕੀ ’ਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਚੜ੍ਹੇ ਮ੍ਰਿਤਕ ਨੌਜਵਾਨ ਗੁਰਲਾਲ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਹੇਠਾਂ ਖੜੇ ਪੁਲਿਸ ਅਧਿਕਾਰੀ। ਤਸਵੀਰ: ਭੱਟੀ
17-09-2026
ਅਮਰਕੋਟ, 16 ਸਤੰਬਰ (ਭੱਟੀ)-6 ਨਵੰਬਰ 2025 ਨੂੰ ਦਾਣਾ ਮੰਡੀ ਅਲਗੋਂ ਕੋਠੀ ਵਿਚੋਂ ਕਥਿਤ ਤੌਰ ’ਤੇ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਨੌਜਵਾਨ ਗੁਰਲਾਲ ਸਿੰਘ ਦੀ ਹੋਈ ਮੌਤ ਸੰਬੰਧੀ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਉਸ ਦੇ ਪਰਿਵਾਰਕ ਮੈਂਬਰ ਮਾੜੀ ਨੌਆਬਾਦ ਵਿਖੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਪਰਿਵਾਰ ਨੇ ਪੁਲਿਸ ’ਤੇ ਕੇਸ ਦਰਜ ਹੋਣ ਦੇ ਬਾਵਜੂਦ ਨਾਮਜ਼ਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਦੋਸ਼ ਲਾਏ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਮਗਰੋਂ ਪਰਿਵਾਰਕ ਮੈਂਬਰ ਟੈਂਕੀ ਤੋਂ ਹੇਠਾਂ ਉਤਰ ਆਏ। ਮ੍ਰਿਤਕ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ 6 ਨਵੰਬਰ 2025 ਨੂੰ ਉਸ ਦੇ ਪਤੀ ਗੁਰਲਾਲ ਸਿੰਘ ਸਮੇਤ ਕੁਝ ਹੋਰ ਨੌਜਵਾਨ ਦਾਣਾ ਮੰਡੀ ਅਲਗੋਂ ਕੋਠੀ ਵਿਚ ਮੌਜੂਦ ਸਨ। ਇਸ ਦੌਰਾਨ ਦੋ ਕਾਰਾਂ ਵਿਚ ਸਵਾਰ ਹੋ ਕੇ ਆਏ ਕੁਝ ਵਿਅਕਤੀਆਂ ਵਲੋਂ ਉਨ੍ਹਾਂ ਨੂੰ ਕਥਿਤ ਤੌਰ ’ਤੇ ਅਗਵਾ ਕਰ ਲਿਆ ਗਿਆ। ਉਸ ਨੇ ਦੋਸ਼ ਲਾਇਆ ਕਿ ਗੁਰਲਾਲ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਇਸ ਮਾਮਲੇ ਸੰਬੰਧੀ ਵਲਟੋਹਾ ਪੁਲਿਸ ਵਲੋਂ ਕੇਸ ਦਰਜ ਕਰਕੇ ਕੁਝ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਨਾਮਜ਼ਦ ਕੀਤੇ ਗਏ ਦੋ ਵਿਅਕਤੀਆਂ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ। ਗੁਰਪ੍ਰੀਤ ਕੌਰ ਅਨੁਸਾਰ ਕਥਿਤ ਮੁਲਜ਼ਮ ਖੁੱਲ੍ਹੇਆਮ ਘੁੰਮ ਰਹੇ ਹਨ, ਜਿਸ ਕਾਰਨ ਪਰਿਵਾਰ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਪੁਲਿਸ ਤੋਂ ਵਾਰ-ਵਾਰ ਇਨਸਾਫ਼ ਦੀ ਮੰਗ ਕਰਨ ਦੇ ਬਾਵਜੂਦ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ। ਮ੍ਰਿਤਕ ਦੇ ਭਰਾ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਲਈ ਐੱਸ.ਐੱਸ.ਪੀ ., ਡੀ.ਐੱਸ.ਪੀ. ਅਤੇ ਪੁਲੀਸ ਦੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕਾ ਹੈ। ਉਸ ਨੇ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਇਨਸਾਫ਼ ਦੀ ਮੰਗ ਸੰਬੰਧੀ ਵੀਡੀਓ ਪਾਉਣ ਤੋਂ ਬਾਅਦ ਉਸ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਵੀ ਮੰਗ ਕੀਤੀ। ਪਰਿਵਾਰ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਰਹਿੰਦੇ ਨਾਮਜ਼ਦ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਸ ਦੌਰਾਨ ਮੌਕੇ ’ਤੇ ਪਹੁੰਚੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੁਲਿਸ ਵਲੋਂ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਪਰਿਵਾਰਕ ਮੈਂਬਰ ਟੈਂਕੀ ਤੋਂ ਹੇਠਾਂ ਉਤਰ ਆਏ। ਸਬ-ਇੰਸਪੈਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਸੰਬੰਧੀ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।