17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਮੁਕੰਮਲ-ਜਮਹੂਰੀ ਕਿਸਾਨ ਸਭਾ

ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਦੇਸ਼ ਭਗਤ ਯਾਦਗਾਰ ਹਾਲ ’ਚ 20 ਸਤੰਬਰ ਨੂੰ ਕੀਤੇ ਜਾ ਰਹੇ ਇਤਿਹਾਸਕ ਇਕੱਠ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸਭਾ ਦੇ ਸੂਬਾਈ ਆਗੂ ਮੁਖਤਾਰ ਸਿੰਘ ਮੱਲਾ, ਰੇਸ਼ਮ ਸਿੰਘ ਫੈਲੋਕੇ, ਬਲਦੇਵ ਸਿੰਘ ਪੰਡੋਰੀ ਨੇ ਦਿੱਤੀ।

ਅਜੀਤ ਡੈਸਕ 17-09-2026
ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਦੇਸ਼ ਭਗਤ ਯਾਦਗਾਰ ਹਾਲ ’ਚ 20 ਸਤੰਬਰ ਨੂੰ ਕੀਤੇ ਜਾ ਰਹੇ ਇਤਿਹਾਸਕ ਇਕੱਠ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸਭਾ ਦੇ ਸੂਬਾਈ ਆਗੂ ਮੁਖਤਾਰ ਸਿੰਘ ਮੱਲਾ, ਰੇਸ਼ਮ ਸਿੰਘ ਫੈਲੋਕੇ, ਬਲਦੇਵ ਸਿੰਘ ਪੰਡੋਰੀ ਨੇ ਦਿੱਤੀ।ਇਨ੍ਹਾਂ ਆਗੂਆਂ ਨੇ ਦੱਸਿਆ ਸੀ ਜ਼ਿਲ੍ਹੇ ਭਰ ’ਚੋਂ ਹਜ਼ਾਰਾਂ ਕਿਸਾਨ-ਮਜ਼ਦੂਰ ਵੱਡੀ ਗਿਣਤੀ ਵਿਚ ਔਰਤਾਂ ਰੈਲੀ ’ਚ ਸ਼ਾਮਿਲ ਹੋਣਗੀਆਂ। ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਲਟਕਦੇ ਆ ਰਹੇ ਮਸਲੇ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨ, ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿਚ ਸ਼ਾਮਿਲ ਕੀਤੇ ਜਾਣ, ਪੰਜਾਬੀ ਮਾਂ ਬੋਲੀ ਨੂੰ ਗੁਆਂਢੀ ਸੂਬਿਆਂ ਵਿਚ ਦੂਜਾ ਸਥਾਨ, ਦਰਿਆਈ ਪਾਣੀਆਂ ਦੀ ਰਿਪੇਰੀਅਨ ਅਸੂਲ ਮੁਤਾਬਿਕ ਵੰਡ, ਡੈਮਾਂ ਦਾ ਪ੍ਰਬੰਧ ਪੰਜਾਬ ਦੇ ਹਵਾਲੇ ਕਰਨ, ਕਾਲੇ ਦੌਰ ’ਚ ਪੰਜਾਬ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ, ਯੂ.ਏ.ਪੀ.ਏ. ਤਹਿਤ ਜੇਲ੍ਹਾਂ ’ਚ ਬੰਦ ਬੁੱਧੀਜੀਵੀਆਂ, ਸਿਆਸੀ ਕਾਰਕੁੰਨਾਂ ਅਤੇ ਸਜ਼ਾਵਾਂ ਭੁਗਤ ਚੁੱਕੇ ਸਾਰੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੇ ਮੁੱਦੇ ਹੱਲ੍ਹ ਕਰਵਾਉਣ ਲਈ ਕੇਂਦਰ ’ਤੇ ਦਬਾਅ ਪਾਇਆ ਜਾਵੇ। ਸਮੁੱਚੀ ਵਸੋਂ ਨੂੰ ਇਕਸਾਰ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਸਰਕਾਰ ਵਲੋਂ ਮੁਫ਼ਤ ਦੇਣ। ਹਸਪਤਾਲਾਂ ਵਿਚ ਡਾਕਟਰ, ਨਰਸਾਂ, ਤਕਨੀਕੀ ਸਟਾਫ਼ ਅਤੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਵਿਚ ਅਧਿਆਪਕਾਂ ਤੇ ਸਹਾਇਕ ਅਮਲੇ ਦੀ ਰੈਗੂਲਰ ਭਰਤੀ ਕਰਨ ਦੀ ਮੰਗ ਕੀਤੀ। ਇਸ ਮੌਕੇ ਮਾਹੀਪਾਲ ਠੱਠੀਆਂ, ਗੁਰਿੰਦਰ ਸਿੰਘ ਠੱਠੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਸਾਲਾਨਾ ਜੋੜ ਮੇਲੇ ਸੰਬੰਧੀ ਗੁਰਦੁਆਰਾ ਸੰਤ ਨਿਵਾਸ ਵਿਖੇ ਮੀਟਿੰਗ 19 ਨੂੰ: ਬਾਬਾ ਭੋਲਾ ਸਿੰਘ ਅਗਲੀ ਖ਼ਬਰ ਮਾਰ ਦੇਣ ਦੀ ਨੀਅਤ ਨਾਲ ਵਿਅਕਤੀ ’ਤੇ ਫਾਇਰ ਕੀਤੇ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।