17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਟਵਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ

ਪੱਟੀ, 16 ਸਤੰਬਰ(ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਰੈਵੀਨਿਊ ਪਟਵਾਰ ਯੂਨੀਅਨ ਦੇ ਸੱਦੇ ’ਤੇ ਤਹਿਸੀਲ ਕੰਪਲੈਕਸ ਪੱਟੀ ਵਿਖੇ ਪਟਵਾਰੀਆਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੰਜ ਘੰਟੇ ਧਰਨਾ ਦਿੱਤਾ ਗਿਆ। ਧਰਨੇ ਵਿਚ ਪੂਰੀ ਪੱਟੀ ਤਹਿਸੀਲ ਦੇ ਪਟਵਾਰੀਆਂ ਤੋਂ ਇਲਾਵਾ ਕਾਨੂੰਨਗੋ ਅਤੇ ਸੇਵਾਮੁਕਤ ਪਟਵਾਰੀ ਸਾਥੀਆਂ ਨੇ ਵੀ ਸ਼ਮੂਲੀਅਤ ਕੀਤੀ।

ਅਜੀਤ ਡੈਸਕ 17-09-2026
ਪੱਟੀ, 16 ਸਤੰਬਰ(ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਰੈਵੀਨਿਊ ਪਟਵਾਰ ਯੂਨੀਅਨ ਦੇ ਸੱਦੇ ’ਤੇ ਤਹਿਸੀਲ ਕੰਪਲੈਕਸ ਪੱਟੀ ਵਿਖੇ ਪਟਵਾਰੀਆਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੰਜ ਘੰਟੇ ਧਰਨਾ ਦਿੱਤਾ ਗਿਆ। ਧਰਨੇ ਵਿਚ ਪੂਰੀ ਪੱਟੀ ਤਹਿਸੀਲ ਦੇ ਪਟਵਾਰੀਆਂ ਤੋਂ ਇਲਾਵਾ ਕਾਨੂੰਨਗੋ ਅਤੇ ਸੇਵਾਮੁਕਤ ਪਟਵਾਰੀ ਸਾਥੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਰਕਾਰ ਵਲੋਂ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀਆਂ ਤਨਖ਼ਾਹ ਸੰਬੰਧੀ ਵਿਸੰਗਤੀਆਂ ਦੂਰ ਕਰਨ, 19 ਸਤੰਬਰ 2020 ਤੋਂ ਬਾਅਦ ਭਰਤੀ ਹੋਏ ਸਾਥੀਆਂ ਦੀ ਤਨਖ਼ਾਹ ਵਿਚ ਵਾਧਾ ਕਰਨ ਅਤੇ ਸਾਲ 2021 ਤੋਂ ਲੰਬਿਤ ਡੀ.ਏ. ਜਾਰੀ ਕਰਨ ਦੀਆਂ ਮੰਗਾਂ ਲੰਬੇ ਸਮੇਂ ਤੋਂ ਵਿਚਾਰ ਅਧੀਨ ਹਨ। ਇਸ ਤੋਂ ਇਲਾਵਾ ਪਟਵਾਰੀਆਂ ਨੇ 4716 ਮੰਨਜ਼ੂਰਸ਼ੁਦਾ ਪਟਵਾਰੀ ਆਸਾਮੀਆਂ ਵਿਚੋਂ ਪਿਛਲੇ ਸਮੇਂ ਦੌਰਾਨ ਘਟਾ ਕੇ 1022 ਕੀਤੀਆਂ ਗਈਆਂ ਆਸਾਮੀਆਂ ਨੂੰ ਮੁੜ ਬਹਾਲ ਕਰਨ ਅਤੇ ਨਵੀਂ ਭਰਤੀ ਕਰਨ ਦੀ ਮੰਗ ਵੀ ਕੀਤੀ। ਧਰਨੇ ਵਿਚ ਤਹਿਸੀਲ ਪ੍ਰਧਾਨ ਅੰਮ੍ਰਿਤਪਾਲ ਸੰਧੂ, ਜਨਰਲ ਸਕੱਤਰ ਸੁਖਜਿੰਦਰ ਸਿੰਘ ਭੁੱਲਰ, ਖ਼ਜ਼ਾਨਚੀ ਰਣਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਜਗਰੂਪ ਸਿੰਘ, ਸੁਖਜੀਤ ਸਿੰਘ, ਹਰਮਨਦੀਪ ਕੌਰ, ਕਰਮਨਦੀਪ ਸਿੰਘ, ਜਤਿਨ ਸ਼ਰਮਾ, ਨਿਰਵੈਰ ਸਿੰਘ, ਹਰਜਿੰਦਰ ਸਿੰਘ, ਵਿਜੇ ਪ੍ਰਤਾਪ, ਵਰਿੰਦਰਜੀਤ ਸਿੰਘ, ਆਰਤੀ ਰਾਣੀ, ਗਗਨਦੀਪ ਸਿੰਘ, ਸੁਬੇਗ ਸਿੰਘ, ਸੁਖਵਿੰਦਰ ਸਿੰਘ, ਵਿਜੇ ਪ੍ਰਤਾਪ ਸਿੰਘ, ਲਖਵਿੰਦਰ ਸਿੰਘ, ਕਾਨੂੰਗੋ ਗੁਰਨੇਕ ਸਿੰਘ, ਬਸੰਤ ਕੁਮਾਰ, ਅੰਗਰੇਜ਼ ਸਿੰਘ ਅਤੇ ਬਲਦੇਵ ਸਿੰਘ ਮਹਿਤਾ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ। ਇਸ ਤੋਂ ਇਲਾਵਾ ਸੇਵਾਮੁਕਤ ਕਾਨੂੰਨਗੋ ਬਸੰਤ ਸਿੰਘ ਅਤੇ ਸਾਬਕਾ ਪ੍ਰਧਾਨ ਅੰਗਰੇਜ਼ ਸਿੰਘ ਵੀ ਧਰਨੇ ਵਿਚ ਸ਼ਾਮਿਲ ਹੋਏ।
ਪਿਛਲੀ ਖ਼ਬਰ ‘ ਆਪ’ ਸਰਕਾਰ ਮੰਤਰੀ ਹਰਪਾਲ ਚੀਮਾ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ- ਰਾਜਬੀਰ ਭੁੱਲਰ ਅਗਲੀ ਖ਼ਬਰ ਪੰਜਾਬ ਓਪਨ ਸਟੇਟ ਅਥਲੈਟਿਕਸ ਚੈਂਪੀਅਨਸ਼ਿਪ 19–20 ਸਤੰਬਰ ਨੂੰ—ਸਰੂਪ ਸਿੰਘ ਢੋਟੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।