18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੂਬਾ ਸਕੱਤਰ ਮੰਨਾ ਦੀ ਅਗਵਾਈ ਹੇਠ ਮੈਂਬਰ ਕੁਲਵਿੰਦਰ ਸਿੰਘ ਜਸਪਾਲ ਭਾਜਪਾ ’ਚ ਹੋਇਆ ਸ਼ਾਮਿਲ

ਸੂਬਾ ਸਕੱਤਰ ਮੰਨਾ ਦੀ ਅਗਵਾਈ ਹੇਠ ਮੈਂਬਰ ਕੁਲਵਿੰਦਰ ਸਿੰਘ ਜਸਪਾਲ ਭਾਜਪਾ ’ਚ ਹੋਇਆ ਸ਼ਾਮਿਲ

ਅਜੀਤ ਡੈਸਕ 18-09-2026

ਮੀਆਂਵਿੰਡ, 17 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਪਿੰਡ ਜਸਪਾਲ ਦੇ ਮੌਜੂਦਾ ਮੈਂਬਰ ਪੰਚਾਇਤ ਕੁਲਵਿੰਦਰ ਸਿੰਘ ਨੇ ਪਿੰਡ ਮੀਆਂਵਿੰਡ ਪਹੁੰਚਕੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਸਰਕਲ ਪ੍ਰਧਾਨ ਕਰਮ ਸਿੰਘ ਸੁਧਾਰ ਦੀ ਪ੍ਰੇਰਨਾ ਸਦਕਾ ਭਾਜਪਾ ਵਿਚ ਸ਼ਾਮਿਲ ਹੋਏ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਜਿਸ ਤਰ੍ਹਾਂ ਮਨਜੀਤ ਸਿੰਘ ਮੰਨਾ ਆਪਣੇ ਹਰੇਕ ਵਰਕਰ ਭਾਂਵੇ ਉਹ ਅਮੀਰ ਹੋਵੇ ਜਾਂ ਗਰੀਬ ਉਸਦੇ ਹਰੇਕ ਦੇ ਦੁੱਖ-ਸੁੱਖ ਵਿਚ ਵਿਚ ਨਾਲ ਖਲੌਂਦੇ ਹਨ, ਉਸ ਤਰ੍ਹਾਂ ਕੋਈ ਵੀ ਆਗੂ ਕਿਸੇ ਨਾਲ ਖਲੌਤਾ ਨਜ਼ਰ ਨਹੀਂ ਆਉਂਦਾ। ਇਸ ਕਰਕੇ ਉਨ੍ਹਾਂ ਅੱਜ ਤੋਂ ਮੰਨਾ ਨਾਲ ਚੱਲਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲੇ ਲੋਕ ਦਿਨੋ ਦਿਨ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਮੁਹਤਬਰ ਭਾਜਪਾ ਵਿਚ ਸ਼ਾਮਿਲ ਹੁੰਦਾ ਹੈ, ਪਾਰਟੀ ਵਿਚ ਉਸ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਕਰਮ ਸਿੰਘ, ਦਿਲਜੀਤ ਸਿੰਘ ਜਸਪਾਲ, ਗਾਂਧੀ ਭਿੰਡਰ, ਦਲਜੀਤ ਭਿੰਡਰ, ਸੁਖਦੇਵ ਸਿੰਘ ਧੂਲਕਾ, ਗਿਆਨ ਸਿੰਘ ਸਿੰਘਪੁਰਾ, ਪਿੰਦਰ ਦੋਲੌਨੰਗਲ, ਪੰਮਾ ਛਾਪਿਆਂਵਾਲੀ, ਰਵੀ ਟਪਿਆਲਾ ਆਦਿ ਹਾਜ਼ਰ ਸਨ। 

ਪਿਛਲੀ ਖ਼ਬਰ ਕਿਸ਼ਾਉ ਡੈਮ ਤੇ ਉੱਪਰੀ ਯਮੁਨਾ ਦੀ ਨਵੀਂ ਵਿਵਸਥਾ ਵਿਚੋਂ ਪੰਜਾਬ ਨੂੰ ਬਾਹਰ ਰੱਖਣਾ ਗੰਭੀਰ - ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਦਕਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।