19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਾਬਾ ਬੁੱਢਾ ਕਾਲਜ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ 20 ਨੂੰ ਕਰਵਾਈ ਜਾ ਰਹੀ ਰੈਲੀ ਜਿੱਤ ਦੀ ਨੀਂਹ ਰੱਖੇਗੀ- ਮਾਲੂਵਾਲ

ਝਬਾਲ, 18 ਸਤੰਬਰ (ਸਰਬਜੀਤ ਸਿੰਘ)- ਬਾਬਾ ਬੁੱਢਾ ਕਾਲ ਜੀ ਬੀੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀਆਂ ਗਈਆਂ ‘ਪੰਜਾਬ ਬਚਾਓ’ ਰੈਲੀਆਂ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ 20 ਸਤੰਬਰ ਨੂੰ ਕੀਤੀ ਜਾ ਰਹੀ ਭਾਰੀ ਰੈਲੀ ਪੰਜਾਬ ਵਿਚ ਅਕਾਲੀ ਸਰਕਾਰ ਬਣਨ ਦੀ ਨੀਂਹ ਰੱਖੇਗੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਪਹੁੰਚ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਤੋਂ ਜਾਣੂ ਕਰਾਉਣਗੇ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਜਥੇ.

ਅਜੀਤ ਡੈਸਕ 19-09-2026
ਝਬਾਲ, 18 ਸਤੰਬਰ (ਸਰਬਜੀਤ ਸਿੰਘ)- ਬਾਬਾ ਬੁੱਢਾ ਕਾਲ ਜੀ ਬੀੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀਆਂ ਗਈਆਂ ‘ਪੰਜਾਬ ਬਚਾਓ’ ਰੈਲੀਆਂ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ 20 ਸਤੰਬਰ ਨੂੰ ਕੀਤੀ ਜਾ ਰਹੀ ਭਾਰੀ ਰੈਲੀ ਪੰਜਾਬ ਵਿਚ ਅਕਾਲੀ ਸਰਕਾਰ ਬਣਨ ਦੀ ਨੀਂਹ ਰੱਖੇਗੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਪਹੁੰਚ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਤੋਂ ਜਾਣੂ ਕਰਾਉਣਗੇ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਜਥੇ. ਪਰਮਜੀਤ ਸਿੰਘ ਜੇ.ਈ. ਮਾਲੂਵਾਲ ਨੇ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਆਖਿਆ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਫਿਰ ਤੋਂ ਜੁੜਦੇ ਜਾ ਰਹੇ ਅਕਾਲੀ ਦਲ ਨੂੰ ਵੱਡੀ ਮਜਬੂਤੀ ਦੇ ਚੁੱਕੇ ਹਨ, ਜਿਸ ਨਾਲ ਪੰਜਾਬ ਵਿਚ ਅਕਾਲੀ ਸਰਕਾਰ ਬਣਨ ਦਾ ਰਾਹ ਬਿਲਕੁਲ ਸਾਫ਼ ਹੋ ਚੁੱਕਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾਂ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਕੇ ਲੋਕਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ ਅਤੇ ਅਗਾਂਹ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਲੋਕਾਂ ਦੇ ਨਾਲ ਖੜਾ ਰਹੇਗਾ। ਉਨ੍ਹਾਂ ਆਖਿਆ ਕਿ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੂਬੇ ਦੀ ਆਮ ਪਾਰਟੀ ਸਰਕਾਰ ਨੇ ਲੋਕਾਂ ਨੂੰ ਪਿਛਲੇ ਤਕਰੀਬਨ ਪੰਜ ਸਾਲਾਂ ਤੋਂ ਝੂਠੇ ਲਾਰੇ ਵਿਚ ਰੱਖ ਕੇ ਗੁੰਮਰਾਹ ਕੀਤਾ ਹੈ, ਜਿਸ ਕਰਕੇ ਪੰਜਾਬ ਦੇ ਲੋਕ ਹੁਣ ਇਨ੍ਹਾਂ ਦੀਆਂ ਗੱਲਾਂ ਵਿਚ ਆਉਣ ਵਾਲੇ ਨਹੀਂ ਅਤੇ ਆਗਾਮੀ ਚੋਣਾਂ ਵਿਚ ਪੰਜਾਬ ਤੋਂ ਆਮ ਪਾਰਟੀ ਦਾ ਬਿਸਤਰਾ ਪੂਰੀ ਤਰ੍ਹਾਂ ਗੋਲ ਕਰਕੇ ਰੱਖ ਦੇਣਗੇ। ਇਸ ਮੌਕੇ ਕਰਤਾਰ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ ਡੀਜੇ ਵਾਲੇ ਅਤੇ ਹੋਰ ਵੀ ਵਰਕਰ ਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਅਹਿਮ ਉਪਰਾਲੇ ਵਜੋਂ ਉੱਭਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ - ਜੱਸਾ ਪੱਟੀ ਅਗਲੀ ਖ਼ਬਰ ਮੀਟਰ ਬਕਸੇ ਨਾਲ ਛੇੜਛਾੜ ਕਰਨ ਤੋਂ ਰੋਕਣ ’ਤੇ ਵਿਅਕਤੀ ਨਾਲ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।