19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਤੇਜ਼ ਰਫ਼ਤਾਰ ਮਾਰੂਤੀ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ

ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਤੇਜ਼ ਰਫਤਾਰ ਮਾਰੂਤੀ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਵਿਖੇ ਨਿਸ਼ਾਨ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪੱਧਰੀ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 8 ਸਤੰਬਰ ਨੂੰ ਉਸ ਦਾ ਲੜਕਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਆ ਰਿਹਾ ਸੀ ਤਾਂ ਰਸਤੇ ਵਿਚ ਇਕ ਤੇਜ਼ ਰਫਤਾਰ ਮਾਰੂਤੀ ਕਾਰ ਜਿਸ ਨੂੰ ਸਤਬੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਝਾਮਕੇ ਖੁਰਦ ਚਲਾ ਰਿਹਾ ਸੀ, ਨੇ ਉਸ ਦੇ ਲੜਕੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦਾ ਲੜਕਾ ਸੜਕ ਕਿਨਾਰੇ ਬਣੇ ਸੂਏ ਵਿਚ ਜਾ ਡਿੱਗਾ ਅਤੇ ਉਸ ਦੇ ਗੰਭੀਰ ਸੱਟਾਂ ਲੱਗੀਆਂ ਹਨ।

ਅਜੀਤ ਡੈਸਕ 19-09-2026
ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਤੇਜ਼ ਰਫਤਾਰ ਮਾਰੂਤੀ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਵਿਖੇ ਨਿਸ਼ਾਨ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪੱਧਰੀ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 8 ਸਤੰਬਰ ਨੂੰ ਉਸ ਦਾ ਲੜਕਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਆ ਰਿਹਾ ਸੀ ਤਾਂ ਰਸਤੇ ਵਿਚ ਇਕ ਤੇਜ਼ ਰਫਤਾਰ ਮਾਰੂਤੀ ਕਾਰ ਜਿਸ ਨੂੰ ਸਤਬੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਝਾਮਕੇ ਖੁਰਦ ਚਲਾ ਰਿਹਾ ਸੀ, ਨੇ ਉਸ ਦੇ ਲੜਕੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦਾ ਲੜਕਾ ਸੜਕ ਕਿਨਾਰੇ ਬਣੇ ਸੂਏ ਵਿਚ ਜਾ ਡਿੱਗਾ ਅਤੇ ਉਸ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜਾਂਚ ਅਧਿਕਾਰੀ ਏ. ਐੱਸ. ਆਈ. ਹਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਘਰ-ਘਰ ਜਾ ਕੇ ਪ੍ਰਚਾਰ ਕਰਨ ਵਾਲੇ ਪਹਿਲਾਂ ਪੰਜਾਬ ਦੀ ਜ਼ਮੀਨੀ ਹਕੀਕਤ ਦੱਸਣ- ਰਮਨਦੀਪ ਕੌਰ ਸ਼ੇਰੋਂ ਅਗਲੀ ਖ਼ਬਰ ਧੋਖਾਧੜੀ ਦੇ ਮਾਮਲੇ ’ਚ ਸਾਬਕਾ ਕੌਂਸਲਰ ਬਲਜੀਤ ਸਿੰਘ ਦੀ ਜ਼ਮਾਨਤ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।