19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਸੰਬੰਧੀ ਕਾਨਫ਼ਰੰਸ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰੇਗੀ- ਕਾ. ਬਲਵਿੰਦਰ ਸਿੰਘ

ਚੋਹਲਾ ਸਾਹਿਬ, 18 ਸਤੰਬਰ (ਬਲਵਿੰਦਰ ਸਿੰਘ)–ਭਾਰਤੀ ਕਮਿਊਨਿਸਟ ਪਾਰਟੀ ਦੀ ਇਕ ਮੀਟਿੰਗ ਚੋਹਲਾ ਸਾਹਿਬ ਵਿਖੇ ਹੋਈ, ਜਿਸਦੀ ਪ੍ਰਧਾਨਗੀ ਪਾਰਟੀ ਦੇ ਜ਼ਿਲ੍ਹਾ ਕੌਂਸਲ ਮੈਂਬਰ ਕਾਮਰੇਡ ਪਰਮਜੀਤ ਸਿੰਘ ਨੇ ਕੀਤੀ। ਮੀਟਿੰਗ ਦੌਰਾਨ 1 ਅਕਤੂਬਰ ਨੂੰ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 19-09-2026
ਚੋਹਲਾ ਸਾਹਿਬ, 18 ਸਤੰਬਰ (ਬਲਵਿੰਦਰ ਸਿੰਘ)–ਭਾਰਤੀ ਕਮਿਊਨਿਸਟ ਪਾਰਟੀ ਦੀ ਇਕ ਮੀਟਿੰਗ ਚੋਹਲਾ ਸਾਹਿਬ ਵਿਖੇ ਹੋਈ, ਜਿਸਦੀ ਪ੍ਰਧਾਨਗੀ ਪਾਰਟੀ ਦੇ ਜ਼ਿਲ੍ਹਾ ਕੌਂਸਲ ਮੈਂਬਰ ਕਾਮਰੇਡ ਪਰਮਜੀਤ ਸਿੰਘ ਨੇ ਕੀਤੀ। ਮੀਟਿੰਗ ਦੌਰਾਨ 1 ਅਕਤੂਬਰ ਨੂੰ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਬਲਾਕ ਚੋਹਲਾ ਸਾਹਿਬ ਤੇ ਨੌਸ਼ਹਿਰਾ ਪਨੂੰਆਂ ਦੇ ਸਾਂਝੇ ਸਕੱਤਰ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਕਿਹਾ ਕਿ 1 ਅਕਤੂਬਰ ਨੂੰ ਖਡੂਰ ਸਾਹਿਬ ਵਿਖੇ ਹੋਣ ਵਾਲੀ ਇਹ ਵਿਸ਼ਾਲ ਕਾਨਫਰੰਸ ਵਿਰੋਧੀਆਂ ਨੂੰ ਵੀ ਸੋਚਣ ਲਈ ਮਜ਼ਬੂਰ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਵਲੋਂ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਲਾਲਚ ਦੇ ਕੇ ਇਕੱਠ ਕਰਨ ਦੇ ਦੋਸ਼ ਲਗਾਏ ਜਾਂਦੇ ਹਨ ਜਦਕਿ ਭਾਰਤੀ ਕਮਿਊਨਿਸਟ ਪਾਰਟੀ ਦੀ ਕਾਨਫਰੰਸ ਵਿੱਚ ਛੋਟੇ ਦੁਕਾਨਦਾਰ, ਮਜ਼ਦੂਰ, ਕਿਸਾਨ ਅਤੇ ਵਿਦਿਆਰਥੀ ਬਿਨਾਂ ਕਿਸੇ ਲਾਲਚ ਦੇ ਸ਼ਾਮਿਲ ਹੋਣਗੇ। ਕਾਮਰੇਡ ਦਦੇਹਰ ਸਾਹਿਬ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਪਣੇ ਸਿਧਾਂਤਾਂ ਤੋਂ ਭਟਕ ਚੁੱਕੀਆਂ ਹਨ ਅਤੇ ਪੁਰਾਣੇ ਕੁਰਬਾਨੀ ਵਾਲੇ ਪਰਿਵਾਰਾਂ ਨੂੰ ਪਿੱਛੇ ਛੱਡ ਕੇ ਨਵੇਂ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਦੀ ਸਰਕਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਸਮੇਤ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋਣ ਕਾਰਨ ਆਮ ਅਤੇ ਗਰੀਬ ਲੋਕਾਂ ਲਈ ਆਪਣੀਆਂ ਲੋੜਾਂ ਪੂਰੀਆਂ ਕਰਨਾ ਮੁਸ਼ਕਿਲ ਹੋ ਰਿਹਾ ਹੈ। ਇਸ ਮੌਕੇ ਕਾਮਰੇਡ ਲਖਵਿੰਦਰ ਸਿੰਘ ਦਦੇਹਰ ਸਾਹਿਬ, ਰਜਿੰਦਰ ਸਿੰਘ, ਸ਼ਮਸ਼ੇਰ ਸਿੰਘ, ਸਰਜੀਤ ਸਿੰਘ, ਗੁਰਪਾਲ ਸਿੰਘ, ਚਰਨਜੀਤ ਸਿੰਘ, ਮੇਜਰ ਸਿੰਘ ਅਤੇ ਹੋਰ ਪਾਰਟੀ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਗੋਇੰਦਵਾਲ ਵਲੋਂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਸਨਮਾਨਿਤ ਅਗਲੀ ਖ਼ਬਰ ਪਿਸਟਲ ਤੇ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫ਼ਤਾਰ - ਐੱਸ. ਐੱਸ. ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।