19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ’ਚ ਦਾਖ਼ਲ- ਵਿਧਾਇਕ ਹਰਮੀਤ ਸਿੰਘ ਸੰਧੂ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਹਲਕੇ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਸੂਬੇ ’ਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਆਪਣੇ ਅੰਤਿਮ ਪੜਾਅ ’ਚ ਪਹੁੰਚ ਚੁੱਕੀ ਹੈ। ਹੁਣ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਹਰੇਕ ਪਿੰਡ ਤੇ ਵਾਰਡ ’ਚ ਪਹੁੰਚਣਗੀਆਂ।

ਅਜੀਤ ਡੈਸਕ 19-09-2026
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਹਲਕੇ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਸੂਬੇ ’ਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਆਪਣੇ ਅੰਤਿਮ ਪੜਾਅ ’ਚ ਪਹੁੰਚ ਚੁੱਕੀ ਹੈ। ਹੁਣ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਹਰੇਕ ਪਿੰਡ ਤੇ ਵਾਰਡ ’ਚ ਪਹੁੰਚਣਗੀਆਂ। ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਹੋਈ ਇਸ ਮੀਟਿੰਗ ਵਿਚ ਐਸ. ਡੀ. ਐਮ. ਡਾ. ਕਰਨਵੀਰ ਸਿੰਘ, ਡੀ.ਐਸ.ਪੀ. ਸਿਟੀ ਸੁਖਬੀਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ, ਵਾਈਸ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ ਆਦਿ ਵੀ ਪ੍ਰਮੁੱਖ ਤੌਰ ’ਤੇ ਮੌਜੂਦ ਸਨ। ਸੰਬੋਧਨ ਕਰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਇਸ ਮੁਹਿੰਮ ਤਹਿਤ 551 ਦਿਨਾਂ ਦੌਰਾਨ 76 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦਾ ਆਪਣਾ ਦ੍ਰਿੜ੍ਹ ਸੰਕਲਪ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਹੁਣ 25 ਸਤੰਬਰ ਤੋਂ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਐਕਟਿੰਗ ਪ੍ਰਧਾਨ ਤੇ ਕਨਵੀਨਰ ਲੋਕਾਂ ਨੂੰ ਮਿਲਣਗੇ ਅਤੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਲੜਾਈ ਵਿਚ ਹੋਈ ਪ੍ਰਗਤੀ ਬਾਰੇ ਚਰਚਾ ਕਰਨਗੇ। ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਨਸ਼ਿਆਂ ਖਿਲਾਫ ਮੁਹਿੰਮ ਬਾਰੇ ਚਾਨਣਾ ਪਾਇਆ ਅਤੇ ਲੋਕਾਂ ਨੂੰ ਮਿਲ ਕੇ ਨਸ਼ਿਆਂ ਖਿਲਾਫ਼ ਡੱਟਣ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਸੰਗਠਨ ਸਕੱਤਰ ਅੰਜੂ ਵਰਮਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਚੇਅਰਮੈਨ ਮਾਰਕੀਟ ਕਮੇਟੀ ਰੁਪਿੰਦਰ ਕੌਰ ਸੰਧੂ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਮਿੰਦਰ ਸਿੰਘ ਰਟੌਲ, ਚੇਅ. ਕੁਲਦੀਪ ਸਿੰਘ ਰੰਧਾਵਾ, ਚੇਅ. ਬਲਵਿੰਦਰ ਸਿੰਘ ਝਬਾਲ, ਬੀ.ਡੀ.ਪੀ.ਓ. ਹਰਜੀਤ ਸਿੰਘ, ਐਸ.ਐਚ.ਓ. ਪਰਮਜੀਤ ਸਿੰਘ ਵਿਰਦੀ, ਐਸ.ਐਚ.ਓ. ਰਾਜ ਕੁਮਾਰ, ਐਸ.ਐਚ.ਓ. ਸੁਖਰਾਜ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਆਲਮਵੀਰ ਸਿੰਘ ਰੰਧਾਵਾ, ਹਲਕਾ ਵਾਈਸ ਕੋਆਰਡੀਨੇਟਰ ਗੁਰਵੰਤ ਸਿੰਘ ਰੋੜਾਂਵਾਲੀਆ ਤੇ ਮਲਕੀਤ ਸਿੰਘ ਮਾਲੂਵਾਲ, ਸਮੂਹ ਬਲਾਕ ਕੋਆਰਡੀਨੇਟਰਾਂ ਤੋਂ ਇਲਾਵਾ ਪਿੰਡਾਂ ਅਤੇ ਵਾਰਡਾਂ ਦੇ ਕਨਵੀਨਰ, ਸਰਪੰਚ, ਕੌਂਸਲਰ, ਐਕਟਿੰਗ ਪ੍ਰਧਾਨ ਅਤੇ ਹੋਰ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਸਨਮਾਨ ਅਗਲੀ ਖ਼ਬਰ ਲੁਟੇਰਿਆਂ ਲੁੱਟ-ਖੋਹ ਦੌਰਾਨ ਵਿਅਕਤੀ ਦੀ ਸਿਰ ’ਚ ਮਾਰੀ ਰਾਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।