20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹੈਰੋਇਨ, ਅਫ਼ੀਮ, ਨਸ਼ੀਲੀਆਂ ਗੋਲੀਆਂ, ਡਰੱਗ ਮਨੀ, ਬਲੈਰੋ ਗੱਡੀ, ਦੋ ਪਿਸਟਲ, ਨਾਜਾਇਜ਼ ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਅਫ਼ੀਮ, ਨਸ਼ੀਲੀਆਂ ਗੋਲੀਆਂ, ਡਰੱਗ ਮਨੀ, ਬਲੈਰੋ ਗੱਡੀ, ਪਿਸਟਲ, ਰੌਂਦ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.

ਐਸ.ਐਸ.ਪੀ. ਸੁਰਿੰਦਰ ਲਾਂਬਾ 20-09-2026
ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਅਫ਼ੀਮ, ਨਸ਼ੀਲੀਆਂ ਗੋਲੀਆਂ, ਡਰੱਗ ਮਨੀ, ਬਲੈਰੋ ਗੱਡੀ, ਪਿਸਟਲ, ਰੌਂਦ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਗੁਰਮੀਤ ਸਿੰਘ ਉਰਫ ਅਰਸ਼ ਪੁੱਤਰ ਸੁਬੇਗ ਸਿੰਘ ਵਾਸੀ ਝਬਾਲ ਕਲਾਂ ਨੂੰ ਗਸ਼ਤ ਦੌਰਾਨ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਿਟੀ ਤਰਨ ਤਾਰਨ ਦੇ ਏ.ਐਸ.ਆਈ. ਨਰਿੰਦਰ ਸਿੰਘ ਗਸ਼ਤ ਦੌਰਾਨ ਦੀਪਕ ਗਿੱਲ ਪੁੱਤਰ ਕੰਵਲਜੀਤ ਸਿੰਘ ਵਾਸੀ ਮੁਹੱਲਾਂ ਟਾਂਕਸ਼ੱਤਰੀ ਪਾਸੋਂ 7 ਗ੍ਰਾਮ ਹੈਰੋਇਨ ਅਤੇ ਲਵਪ੍ਰੀਤ ਸਿੰਘ ਉਰਫ਼ ਸੂਰਜ ਪੁੱਤਰ ਮਨਜਿੰਦਰ ਸਿੰਘ ਵਾਸੀ ਮੁਹੱਲਾ ਟਾਂਕਸ਼ੱਤਰੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਇੰਸਪੈਕਟਰ ਨਵਦੀਪ ਸਿੰਘ ਨੇ ਅੱਡਾ ਰਸੂਲਪੁਰ ਨਹਿਰਾਂ ਵਿਖੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 780 ਗ੍ਰਾਮ ਅਫ਼ੀਮ, 500 ਨਸ਼ੀਲੀਆਂ ਗੋਲੀਆਂ ਅਤੇ 1150 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗਾ ਪੁੱਤਰ ਗੁਰਦੀਪ ਸਿੰਘ ਵਾਸੀ ਡਾ. ਬੇਅੰਤ ਵਾਲੀ ਗਲੀ ਫਤਿਆਬਾਦ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐਸ.ਆਈ. ਵਰਿਆਮ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਅੱਡਾ ਵਲਟੋਹਾ ਅਤੇ ਨਾਲ ਲੱਗਦੇ ਪਿੰਡਾਂ ਨੂੰ ਜਾ ਰਹੇ ਸਨ ਕਿ ਉਨ੍ਹਾਂ ਨੂੰ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਸ਼ੱਕ ਪੈਣ ’ਤੇ ਜਦ ਉਕਤ ਨੌਜਵਾਨ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਕਰਨਦੀਪ ਸਿੰਘ ਉਰਫ਼ ਕਰਨ ਪੁੱਤਰ ਸ਼ਿੰਦਰ ਸਿੰਘ ਵਾਸੀ ਆਸਲ ਉਤਾੜ ਵਜੋਂ ਹੋਈ। ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡਾਂ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਬਲੈਰੋ ਗੱਡੀ ਆਉਂਦੀ ਦਿਖੀ, ਜਿਸ ਵਿਚ ਚਾਰ ਵਿਅਕਤੀ ਜਿਸ ਵਿਚ ਵਰਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਮਾੜੀ ਗੌੜ ਸਿੰਘ, ਪੰਕਜ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਕੱਕੜ ਮੁਹੱਲਾ ਭਿੱਖੀਵਿੰਡ, ਮਨੀਕਰਨ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਭਾਈ ਲੱਧੂ, ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਭਾਈ ਲੱਧੂ ਸਵਾਰ ਸਨ, ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਇਕ ਪਿਸਟਲ 30 ਬੋਰ ਸਮੇਤ ਮੈਗਜ਼ੀਨ ਬਿਨਾਂ ਰੌਂਦ, ਇਕ ਪਿਸਟਲ 30 ਬੋਰ ਸਮੇਤ ਮੈਗਜ਼ੀਨ ਬਿਨਾਂ ਰੌਂਦ ਬਰਾਮਦ ਹੋਏ। ਪੁਲਿਸ ਵਲੋਂ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਜਸਪਾਲ ਸਿੰਘ ਨੇ ਗਸ਼ਤ ਦੌਰਾਨ ਹੀਰਾ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਹੂਵਿੰਡ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਐਸ.ਐਸ.ਪੀ. ਲਾਂਬਾ ਨੇ ਦੱਸਿਆ ਕਿ ਨਸ਼ਿਆਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਖਿਲਾਫ਼ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨੀ ਵੀ ਪਹੁੰਚ ਕਿਉਂ ਨਾ ਰੱਖਦਾ ਹੋਵੇ।
ਪਿਛਲੀ ਖ਼ਬਰ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਕੋਰ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੰਧੂ ਸਾਬਕਾ ਕਾਨੂੰਗੋ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।