ਐਮਾਂ ਕਲਾਂ ਤੋਂ ਅਕਾਲੀ ਵਰਕਰਾਂ ਦਾ ਵੱਡਾ ਕਾਫ਼ਲਾ ਪੰਜਾਬ ਬਚਾਉ ਰੈਲੀ ਵਿਚ ਸ਼ਾਮਿਲ ਹੋਇਆ
ਝਬਾਲ, 20 ਸਤੰਬਰ (ਸੁਖਦੇਵ ਸਿੰਘ)– ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਾਬਾ ਬੁੱਢਾ ਕਾਲਜ਼ ਬੀੜ ਸਾਹਿਬ ਵਿਖੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ ‘ਪੰਜਾਬ ਬਚਾਉ ਰੈਲੀ’ਵਿਚ ਸਾ਼ਮਲ ਹੋਣ ਲਈ ਪਿੰਡ ਐਮਾਂ ਕਲਾਂ ਤੋਂ ਜਨਰਲ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦਾ ਵੱਡਾ ਕਾਫ਼ਲਾ ਸ਼ਾਮਿਲ ਹੋਇਆ। ਇਸ ਮੌਕੇ ਜਨਰਲ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਪੱਧਰ ’ਤੇ ਕਰਵਾਈਆਂ ਜਾ ਰਹੀਆਂ ਰੈਲੀਆਂ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਅਜੀਤ ਡੈਸਕ
21-09-2026