ਝਬਾਲ ’ਚ ਲਾਲ ਗੇਟ ਨੇੜੇ ਚੱਲੀ ਗੋਲੀ ਨਾਲ ਨੌਜਵਾਨ ਜ਼ਖ਼ਮੀ
ਝਬਾਲ, 23 ਸਤੰਬਰ (ਸੁਖਦੇਵ ਸਿੰਘ)-ਬੀਤੀ ਰਾਤ ਝਬਾਲ ਵਿਖੇ ਕੁਝ ਨੌਜਵਾਨਾਂ ਵਲੋਂ ਚਲਾਈ ਗੋਲੀ ਨਾਲ ਗੁਰਇੰਦਰਜੀਤ ਸਿੰਘ ਪੁੱਤਰ ਖਜ਼ਾਨ ਸਿੰਘ ਗੰਡੀਵਿੰਡ ਹਾਲ ਵਾਸੀ ਬਾਬਾ ਝੱਲਣ ਕਲੋਨੀ ਝਬਾਲ ਅੱਡਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਜੇਰੇ ਇਲਾਜ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ। ਜ਼ਖ਼ਮੀ ਹੋਏ ਨੌਜਵਾਨ ਨੇ ਦੱਸਿਆ ਕਿ ਬੀਤੀ ਰਾਤ ਉਹ ਤਰਨ ਤਾਰਨ ਰੋਡ ’ਤੇ ਸਟੇਡੀਅਮ ਦੇ ਗੇਟ ਨੇੜ੍ਹੇ ਆ ਰਿਹਾ ਸੀ ਤਾਂ ਕੁਝ ਨੌਜਵਾਨਾਂ ਵਲੋਂ ਗੱਡੀ ਦਾ ਤੇਜ਼ ਕੱਟ ਮਾਰਨ ਨੂੰ ਲੈ ਕੇ ਆਪਸੀ ਤਕਰਾਰ ਹੋ ਗਿਆ।
ਗ
ਗੋਲੀ ਨਾਲ ਗੰਭੀਰ ਜ਼ਖ਼ਮੀ ਹੋਇਆ ਨੌਜਵਾਨ ਗੁਰਿੰਦਰਜੀਤ। ਤਸਵੀਰ: ਸੁਖਦੇਵ ਸਿੰਘ
24-09-2026
ਝਬਾਲ, 23 ਸਤੰਬਰ (ਸੁਖਦੇਵ ਸਿੰਘ)-ਬੀਤੀ ਰਾਤ ਝਬਾਲ ਵਿਖੇ ਕੁਝ ਨੌਜਵਾਨਾਂ ਵਲੋਂ ਚਲਾਈ ਗੋਲੀ ਨਾਲ ਗੁਰਇੰਦਰਜੀਤ ਸਿੰਘ ਪੁੱਤਰ ਖਜ਼ਾਨ ਸਿੰਘ ਗੰਡੀਵਿੰਡ ਹਾਲ ਵਾਸੀ ਬਾਬਾ ਝੱਲਣ ਕਲੋਨੀ ਝਬਾਲ ਅੱਡਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਜੇਰੇ ਇਲਾਜ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ। ਜ਼ਖ਼ਮੀ ਹੋਏ ਨੌਜਵਾਨ ਨੇ ਦੱਸਿਆ ਕਿ ਬੀਤੀ ਰਾਤ ਉਹ ਤਰਨ ਤਾਰਨ ਰੋਡ ’ਤੇ ਸਟੇਡੀਅਮ ਦੇ ਗੇਟ ਨੇੜ੍ਹੇ ਆ ਰਿਹਾ ਸੀ ਤਾਂ ਕੁਝ ਨੌਜਵਾਨਾਂ ਵਲੋਂ ਗੱਡੀ ਦਾ ਤੇਜ਼ ਕੱਟ ਮਾਰਨ ਨੂੰ ਲੈ ਕੇ ਆਪਸੀ ਤਕਰਾਰ ਹੋ ਗਿਆ। ਪਿਛੋਂ ਮੋਟਰਸਾਈਕਲ ’ਤੇ ਆਏ ਉਨ੍ਹਾਂ ਦੇ ਸਾਥੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਇਕ ਗੋਲੀ ਉਸ ਦੀ ਲੱਤ ਵਿਚ ਆ ਲੱਗੀ। ਇਸ ਸੰਬੰਧੀ ਥਾਣਾ ਮੁਖੀ ਝਬਾਲ ਨੇ ਕਿਹਾ ਕਿ ਜ਼ਖਮੀ ਹੋਏ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਕਾ਼ਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਇਸੇ ਇਲਾਕੇ ਵਿਚ ਗੋਲੀ ਚੱਲਣ ਦੀ ਘਟਨਾ ਵਾਪਰੀ ਸੀ, ਜਿਸ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਸੀ। ਵਾਰ-ਵਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ । ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿਚ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।